Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਮਸ਼ੀਨਾਂ ਦੇ ਡਰਾਅ ਕੱਢੇ ਗਏ

ਕਰਾਪ ਰੈਜੀਡਿਊ ਮੈਂਨਜਮੈਂਟ ਸਕੀਮ 2023-24 ਤਹਿਤ ਸਬਸਿਡੀ ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੱਢੇ ਗਏ ਡਰਾਅ

DC Barnala, Deputy Commissioner Barnala, PoonamDeep Kaur, Barnala

Web Admin

Web Admin

5 Dariya News

ਬਰਨਾਲਾ , 16 Sep 2023

Last updated on: Sep 16, 2023, 00:00 IST

ਕਰਾਪ ਰੈਜੀਡਿਊ ਮੈਂਨਜਮੈਂਟ ਸਕੀਮ 2023-24 ਸਬਸਿਡੀ 'ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੇ ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਂਝੇ ਤੌਰ ਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਡਾ ਨਰਿੰਦਰਪਾਲ ਸਿੰਘ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਸਤਵੰਤ ਸਿੰਘ ਏ ਡੀ ਸੀ (ਜ), ਸ੍ਰੀ ਗੋਪਾਲ ਸਿੰਘ ਐਸ ਡੀ ਐਮ ਬਰਨਾਲਾ ਅਤੇ ਗਠਤ ਕੀਤੀ ਗਈ ਕਮੇਟੀ ਅਤੇ ਕਿਸਾਨਾਂ ਦੀ ਨਿਗਰਾਨੀ ਹੇਠ ਡਰਾਅ ਕੱਢੇ ਗਏ। 

ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ ਜਗਦੀਸ਼ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਤੇ ਡਾਇਰੈਕਟਰ ਖੇਤੀਬਾੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਾਪ ਰੈਜੀਡਿਊ ਮੈਂਨਜਮੈਂਟ ਸਕੀਮ 2023-24  ਤਹਿਤ ਵੱਖ ਵੱਖ ਮਸੀਨਾਂ ਲਈ ਕੁੱਲ ਜਨਰਲ ਅਤੇ ਐਸ.ਸੀ. ਅਰਜੀਆਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਅਰਜ਼ੀਆਂ ਵਿਚੋਂ ਪਰਾਲੀ ਦੀ ਸੰਭਾਲ ਕਰਨ ਵਾਲੀਆਂ ਖੇਤੀ ਮਸ਼ੀਨਾਂ ਸੁਪਰ ਸੀਡਰ, ਸਮਾਰਟ ਸੀਡਰ, ਬੇਲਰ, ਜੀਰੋ ਟਿੱਲ ਡਰਿੱਲ, ਹੈਪੀਸੀਡਰ ਤੇ ਹੋਰ ਖੇਤੀ ਮਸ਼ੀਨਰੀ ਤੇ ਕਿਸਾਨਾਂ ਨੂੰ ਸਬਸਿਡੀ ਤੇ ਦਿੱਤੇ ਜਾਣੇ ਹਨ । 

ਇਸ ਸਕੀਮ ਤਹਿਤ ਕਿਸਾਨ ਜਰਨਲ ਅਤੇ ਐਸ ਸੀ, ਕੋਪਰੇਟਿਵ ਸੁਸਾਇਟੀਆਂ, ਪੰਚਾਇਤਾਂ, ਸੀ ਐਚ ਸੀ ਲਈ ਜ਼ਿਲ੍ਹੇ ਨੂੰ ਮਸ਼ੀਨਵਾਈਜ਼ ਟਾਰਗੈਟ ਪ੍ਰਾਪਤ ਹੋਏ ਸਨ। ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਪਰਾਲੀ ਦਾ ਸੁੱਚਜੇ ਪ੍ਰਬੰਧਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਪੋਰਟਲ ਤੇ ਅਰਜੀਆਂ ਦੀ ਮੰਗ ਕੀਤੀ ਗਈ ਸੀ । ਜਿਸ ਵਿੱਚੋਂ ਵੱਖ ਵੱਖ ਮਸ਼ੀਨਰੀ ਲਈ ਕਿਸਾਨਾਂ ਲਈ 1804 ਤੇ ਗਰੁੱਪ (ਕੋਅਪੇਰੇਟਿਵ ਸੁਸਾਇਟੀਆਂ, ਪੰਚਾਇਤਾਂ, ਸਵੈ ਸਹਾਇਤਾ ਗਰੁੱਪਾਂ) ਦੀਆਂ 256 ਅਰਜੀਆਂ ਪ੍ਰਾਪਤ ਹੋਈਆਂ ਸਨ।

ਜ਼ਿਲ੍ਹੇ ਲਈ ਸਰਕਾਰ ਵੱਲੋਂ ਟੀਚਿਆਂ ਅਨੁਸਾਰ ਕਿਸਾਨਾਂ ਨੂੰ 635 ਤੇ ਕੋਪਰੇਟਿਵ ਸੁਸਾਇਆਂ ਤੇ ਸੈਲਫ ਹੈਲਪ ਗਰੁਪਾਂ ਦੀ ਕੰਪਿਊਟਰ ਰੈਨਡੋਮਾਈਜੇਸ਼ਨ ਰਾਂਹੀ ਚੋਣ ਕੀਤੀ ਗਈ ਹੈ। ਉਹਨਾਂ ਦੇ ਡਰਾਅ ਕੱਢੇ ਗਏ ਹਨ।ਉਹਨਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਟੀਮ ਅਤੇ ਕਿਸਾਨਾਂ ਦੀ ਤਸੱਲੀ ਹੋਣ ਤੋਂ ਬਾਅਦ ਹੀ ਕੰਪਿਊਟਰ ਰੈਂਡੀਮਾਈਜੇਸ਼ਨ ਕਰਵਾਈ ਗਈ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੇ ਡਰਾਅ ਨਿਕਲੇ ਹਨ, ਉਹ ਕਿਸਾਨ ਆਪਣੀਆਂ ਮਸ਼ੀਨਾਂ ਜਲਦੀ ਖਰੀਦ ਲੈਣ ਤਾਂ ਜੋ ਸਮੇਂ ਸਿਰ ਸਬਸਿਡੀ ਜਾਰੀ ਕੀਤੀ ਜਾ ਸਕੇ।  

ਇਸ ਮੌਕੇ ਡਾ ਗੁਰਚਰਨ ਸਿੰਘ ਖੇਤੀਬਾੜੀ ਅਫਸਰ ਸਹਿਣਾ, ਸ੍ਰੀ ਗੁਰਿੰਦਰ ਸਿੰਘ ਸਹਾਇਕ ਖੇਤੀਬਾੜੀ ਇੰਜੀਨੀਅਰ, ਸ੍ਰੀ ਹਰਜੀਤ ਸਿੰਘ ਏ ਆਰ ਕੋਪਰੇਟਿਵ ਸੁਸਾਇਟੀ, ਸ੍ਰੀ ਬੇਅੰਤ ਸਿੰਘ ਤਕਨੀਸ਼ੀਅਨ ਗਰੇਡ-1, ਸ੍ਰੀਮਤੀ ਸੁਨੀਤਾ ਰਾਣੀ,  ਅਗਾਂਹਵਧੂ ਕਿਸਾਨ ਸ  ਸਿੰਘ, ਸ੍ਰੀ ਦਰਸ਼ਨ ਸਿੰਘ,ਜਗਸੀਰ ਸਿੰਘ ਉੱਗੋਕੇ, ਸੁਖਵੀਰ ਸਿੰਘ ਮਾਨਾ ਪਿੰਡੀ ਤੇ ਹੋਰ ਕਿਸਾਨ ਹਾਜਰ ਸਨ।

 

Tags: DC Barnala , Deputy Commissioner Barnala , PoonamDeep Kaur , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD