Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਕਿਸਾਨਾਂ ਦੀ ਬੇਹਤਰੀ ਲਈ ਵਚਨਬੱਧ-ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਡਿਪਟੀ ਕਮਿਸ਼ਨਰ ਸੀ੍ ਸੰਦੀਪ ਕੁਮਾਰ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਦੁਆਇਆ ਪ੍ਰਣ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਤਰਨ ਤਾਰਨ , 16 Sep 2023

Last updated on: Sep 16, 2023, 00:00 IST

ਹਾੜੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ੍ਰੀ ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਤਰਨਤਾਰਨ ਵੱਲੋਂ ਸਥਾਨਕ ਆਰ. ਕੇ. ਰਿਜ਼ੌਰਟ ਵਿਖੇ ਸੀਡੀਪੀ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਆਈ. ਏ. ਐਸ ਨੇ ਕੀਤਾ।  ਉਦਘਾਟਨ ਉਪਰੰਤ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਇਕੱਤਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਪ੍ਰਣ ਦੁਆਇਆ।

ਇਸ ਮੌਕੇ ਮੁੱਖ ਮਹਿਮਾਨ ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਬੇਹਤਰੀ ਲਈ ਵਚਨਬੱਧ  ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਸੰਜੀਦਗੀ ਨਾਲ ਲੈਂਦਿਆਂ ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਨੂੰ ਹਰ ਖੇਤ ਵਿੱਚ ਪਹੁੰਚਾਣ ਲਈ ਕ੍ਰਾਂਤੀਕਾਰੀ ਫੈਸਲਾ ਲਿਆ ਹੈ, ਉੱਥੇ ਝੋਨੇ ਦੇ ਬਦਲ ਵਜੋਂ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਬਾਸਮਤੀ, ਮੱਕੀ ਅਤੇ ਨਰਮੇ ਦੀ ਖੇਤੀ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ, ਜਿਸ ਸਦਕਾ ਇਸ ਸਾਲ ਬਾਸਮਤੀ ਹੇਠ ਰਕਬਾ 21 ਪ੍ਰਤੀਸ਼ਤ ਵਧਿਆ ਹੈ। ਸਰਕਾਰ ਵੱਲੋਂ ਮਾਲਵਾ ਬੈਲਟ ਵਿੱਚ ਨਰਮੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ 33 ਪ੍ਰਤੀਸ਼ਤ ਸਬਸਿਡੀ ਤੇ ਬੀਜ ਮੁਹੱਈਆ ਕਰਾ ਕੇ ਉਨ੍ਹਾਂ ਦੇ ਖਾਤਿਆਂ ਵਿੱਚ 17 ਕਰੋੜ ਦੀ ਰਕਮ ਪਾਈ ।

ਜਦ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਮੱਕੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਕਿੱਲੋ ਬੀਜ ਦੇ ਹਿਸਾਬ ਸੌ ਰੁਪਇਆ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰੋਤਸਾਹਨ ਕਰਨ ਲਈ ਕਿਸਾਨਾਂ ਨੂੰ ਪਿਛਲੇ ਸਾਲ ਤੋਂ  1500 ਰੁਪਏ ਪ੍ਰਤੀ ਏਕੜ ਦਿੱਤੇ ਜਾ ਰਹੇ ਹਨ। ਜਿਸ ਤਹਿਤ ਪਿਛਲੇ ਸਾਲ ਪੰਜਾਬ ਵਿੱਚ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖਾਤਿਆਂ ਵਿੱਚ ਪੰਝੀ ਕਰੋੜ ਰੁਪਏ ਪਾਏ ਗਏ ਜਦ ਕਿ ਇਸ ਸਾਲ 75 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। 

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਮੀਨ ਦੀ ਉਪਜਾਊ ਸ਼ਕਤੀ ਬਣਾਏ ਰੱਖਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਫਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ ਉਥੇ ਸਰਕਾਰ ਵੱਲੋਂ 50 ਤੋਂ 80 ਪ੍ਰਤੀਸ਼ਤ ਸਬਸਿਡੀ ਤੇ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਜਿਸ ਤਹਿਤ ਪਿਛਲੇ ਸਾਲ ਭਗਵੰਤ ਮਾਨ ਸਰਕਾਰ ਨੇ ਤਰਨਤਾਰਨ ਜ਼ਿਲ੍ਹੇ ਅੰਦਰ 13 ਕਰੋੜ ਰੁਪਏ ਦੀ ਸਬਸਿਡੀ ਮਸ਼ੀਨਰੀ ਤੇ ਦਿੱਤੀ ਉਥੇ ਇਸ ਸਾਲ ਲਗਭਗ 15 ਕਰੋੜ ਦੀ ਸਬਸਿਡੀ ਮਸ਼ੀਨਰੀ ਤੇ ਦੇਣ ਦਾ ਟੀਚਾ ਹੈ।ਇਸ ਦੌਰਾਨ ਵਿਸ਼ੇਸ ਤੌਰ ਤੇ ਪਹੁੰਚੇ ਐਮ.ਐਲ.ਏ ਡਾ ਕਸ਼ਮੀਰ ਸਿੰਘ ਸੋਹਲ ਅਤੇ ਐਮ ਐਲ ਏ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ, ਕਰਮਚਾਰੀਆਂ ਵੱਲੋਂ ਲਗਾਏ ਸ਼ਾਨਦਾਰ ਕੈਂਪ ਦੀ ਵਧਾਈ ਦਿੰਦਿਆਂ ਮਾਹਿਰਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਲ ਮਿਲ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ। 

ਇਸ ਦੌਰਾਨ ਚੇਅਰਮੈਨ ਗੁਰਦੇਵ ਸਿੰਘ ਲਾਖਨਾ, ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਰਜਿੰਦਰ ਸਿੰਘ ਉਸਮਾ, ਚੇਅਰਮੈਨ ਦਿਲਬਾਗ ਸਿੰਘ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਕੈਂਪ ਵਿਚ ਸਮੂਲੀਅਤ ਕੀਤੀ। ਕਿਸਾਨ ਮੇਲੇ ਵਿੱਚ ਖੇਤੀਬਾੜੀ, ਬਾਗਬਾਨੀ, ਮੰਡੀਕਰਣ ,ਪਸ਼ੂ ਪਾਲਣ ਵਿਭਾਗ,  ਡੇਅਰੀ, ਕ੍ਰਿਸ਼ੀ ਵਿਗਿਆਨ ਕੇਂਦਰ ਬੂਹ, ਭੂਮੀ ਰੱਖਿਆ ਵਿਭਾਗ, ਫਾਰਮ ਸਲਾਹਕਾਰ ਕੇਂਦਰ ਅਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਖੇਤੀ ਪ੍ਰਦਰਸ਼ਨੀਆਂ ਲਗਾ ਕੇ ਕਿਸਾਨਾਂ ਨੂੰ ਮੌਕੇ ਤੇ ਤਕਨੀਕੀ ਜਾਣਕਾਰੀ ਦਿੱਤੀ ਗਈ। 

ਇਸ ਦੌਰਾਨ ਡਾ. ਹਰਪਾਲ ਸਿੰਘ ਪੰਨੂੰ ਮੁੱਖ ਖੇਤੀਬਾੜੀ ਅਫਸਰ,ਤਰਨਤਾਰਨ ਨੇ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਦਿਆਂ ਕਿਹਾ ਕਿ ਹਾੜੀ ਦੀਆਂ ਫਸਲਾਂ ਲਈ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦਾ ਪ੍ਰਬੰਧ ਕਰ ਲਿਆ ਗਿਆ ਹੈ। ਇਸ ਦੌਰਾਨ ਡਾ. ਕੁਲਦੀਪ ਸਿੰਘ ਮੱਤੇਵਾਲ ਜ਼ਿਲ੍ਹਾ ਸਿਖਲਾਈ ਅਫਸਰ, ਤਰਨਤਾਰਨ ਨੇ ਕਿਸਾਨਾਂ ਨੂੰ ਨਵੀਨਤਮ ਤਕਨੀਕ ਸਰਫੇਸ ਸੀਡਰ ਅਤੇ ਬੀਜ ਉਤਪਾਦਨ ਸਬੰਧੀ ਬਾਰੇ ਤਕਨੀਕੀ ਜਾਣਕਾਰੀ ਦਿੱਤੀ । ਸਟੇਜ ਸੰਚਾਲਨ ਦੀ ਭੂਮਿਕਾ ਡਾ ਭੁਪਿੰਦਰ ਸਿੰਘ ਖੇਤੀਬਾੜੀ ਅਫਸਰ ,ਪੱਟੀ ਨੇ ਨਿਭਾਈ । 

ਇਸ ਦੌਰਾਨ ਵੱਖ-ਵੱਖ ਵਿਭਾਗਾਂ ਅਤੇ  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਕੇਂਦਰ ਖਾਲਸਾ ਕਾਲਜ ਸਿਖਲਾਈ ਕੇਂਦਰ ਅੰਮ੍ਰਿਤਸਰ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਭੁਪਿੰਦਰ ਸਿੰਘ ਏਓ ਪੱਟੀ,ਡਾ. ਮਲਵਿੰਦਰ ਸਿੰਘ ਏਓ ਨੌਸ਼ਹਿਰਾ ਪਨੂੰਆਂ,ਡਾ. ਨਵਤੇਜ ਸਿੰਘ ਏਓ ਖਡੂਰ ਸਾਹਿਬ,ਚੋਹਲਾ ਸਾਹਿਬ ,ਡਾ. ਰੁਲਦਾ ਸਿੰਘ ਏਓ ਤਰਨਤਾਰਨ ,ਡਾ. ਤੇਜਬੀਰ ਸਿੰਘ ਏਓ ਭਿਖੀਵਿੰਡ, ਵਲਟੋਹਾ , ਡਾ.ਗੁਰਿੰਦਰਜੀਤ ਸਿੰਘ ਏਓ ਗੰਡੀਵਿੰਡ, ਪ੍ਰੋਜੈਕਟ ਡਾਇਰੈਕਟਰ ਆਤਮਾ ਵਿਕਰਮ ਸੂਦ ਦੀ ਅਗਵਾਈ ਵਿੱਚ ਵੱਖ-ਵੱਖ ਬਲਾਕਾਂ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ  ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਉੱਦਮੀ ਕਿਸਾਨਾਂ ਨੂੰ ਸਨਮਾਨਤ ਵੀ ਕੀਤਾ ਗਿਆ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD