Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਸ.ਡੀ.ਐਮ ਵੱਲੋਂ ਇੰਡੀਅਨ ਸਵੱਛਤਾ ਲੀਗ ਅਧੀਨ ਸਵੱਛਤਾ ਦਾ ਸੰਦੇਸ਼ ਦਿੰਦੀ ਜਾਗਰੂਕਤਾ ਰੈਲੀ ਦੀ ਸ਼ੁਰੂਆਤ ਕੀਤੀ

Fazilka, Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission

Web Admin

Web Admin

5 Dariya News

ਫਾਜ਼ਿਲਕਾ , 17 Sep 2023

Last updated on: Sep 17, 2023, 00:00 IST

ਡਿਪਟੀ ਕਮਿਸ਼ਲਰ ਡਾ ਸੇਨੂ ਦੁੱਗਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਐਸ.ਡੀ.ਐਮ ਫਾਜਿਲਕਾ ਸ੍ਰੀ ਨਿਕਾਸ ਖੀਚੜ, ਪ੍ਰਧਾਨ ਨਗਰ ਕੌਸਲ ਫਾਜਿਲਕਾ ਸ੍ਰੀ ਸੁਰਿੰਦਰ ਸਚਦੇਵਾ ਅਤੇ ਕੌਂਸਲਰ ਸਹਿਬਾਨਾਂ ਦੀ ਅਗਵਾਈ ਹੇਠ ਇੰਡੀਅਨ ਸਵੱਛਤਾ ਲੀਗ ਅਧੀਨ ਸਵੱਛਤਾ ਹੀ ਸੇਵਾ ਤਹਿਤ ਸ਼ਹਿਰ ਵਾਸੀਆਂ ਨੂੰ ਸਵੱਛਤਾ ਦਾ ਸੰਦੇਸ਼ ਦਿੰਦੀ ਅੱਜ ਜਾਗਰੂਕਤਾ ਰੈਲੀ ਕੱਢ ਕੇ ਸੁਰੂਆਤ ਕੀਤੀ। ਜਿਸ ਨੂੰ ਹਰੀ ਝੰਡੀ ਐਸ.ਡੀ.ਐਮ ਫਾਜਿਲਕਾ ਵੱਲੋਂ ਦਿੱਤੀ ਗਈ।

ਇਸ ਮੌਕੇ ਤਹਿਸੀਲਦਾਰ ਫਾਜਿਲਕਾ ਸ੍ਰੀ ਗੁਰਜੀਤ ਸਿੰਘ ਅਤੇ ਐਮ.ਐਲ.ਏ  ਦੇ ਨੁਮਾਇੰਦੇ ਰਜਿੰਦਰ ਜਲੰਧਰਾ ਵੀ ਉਨ੍ਹਾਂ ਨਾਲ ਹਾਜਰ ਸਨ।ਐਸ.ਡੀ.ਐਮ ਨੇ ਕਿਹਾ ਕਿ ਜਾਗਰੂਕਤਾ ਰੈਲੀ ਕੱਢਣ ਦਾ ਉਦੇਸ਼ ਹੈ ਕਿ ਲੋਕਾਂ ਤੱਕ ਆਪਣੇ ਆਲੇ-ਦੁਆਲੇ ਨੂੰ ਜਿਥੇ ਅਸੀਂ ਰਹਿੰਦੇ ਹਾਂ ਜੀਵਨ ਬਿਤਾਉਂਦੇ ਹਾਂ, ਸਾਫ-ਸੁਥਰਾ ਰੱਖਣਾ। ਉਨ੍ਹਾਂ ਕਿਹਾ ਕਿ ਆਲਾ-ਦੁਆਲਾ ਸਾਫ-ਸੁਥਰਾ ਹੋਵੇ ਤਾਂ ਹੀ ਅਸੀਂ ਬਿਮਾਰੀਆਂ ਮੁਕਤ ਹੋ ਕੇ ਤੰਦਰੁਸਤ ਰਹਾਂਗੇ। 

ਉਨ੍ਹਾਂ ਕਿਹਾ ਕਿ ਨਗਰ ਵਾਸੀ ਗਿੱਲਾ ਤੇ ਸੁੱਕਾ ਕੂੜਾ ਵੱਖਰਾ- ਵੱਖਰਾ ਰੱਖਣ ਅਤੇ ਕੁੜਾ ਚੁੱਕਣ ਵਾਲੇ ਰੇਹੜੀ ਚਾਲਕਾਂ ਨੂੰ ਅਲਗ-ਅਲਗ ਹੀ ਜਮ੍ਹਾਂ ਕਰਵਾਉਣ।ਉਨ੍ਹਾ ਕਿਹਾ ਕਿ ਪਲਾਸਟਿਕ ਦਾ ਇਸਤੇਮਾਲ ਨਾ ਕੀਤਾ ਜਾਵੇ ਅਤੇ ਕਪੜੇ ਦੇ ਬਣੇ ਹੋਏ ਪੋਲੀਬੈਗ ਦਾ ਹੀ ਇਸਤੇਮਾਲ ਕੀਤਾ ਜਾਵੇ।ਇਹ ਜਾਗਰੂਕਤਾ ਰੈਲੀ ਪ੍ਰਤਾਪ ਬਾਗ ਤੋਂ ਸ਼ੁਰੂ ਹੋ ਕੇ ਸ਼ਾਸਤਰੀ ਚੌਂਕ, ਸਰਾਫਾ ਬਜਾਰ, ਘੰਟਾਘਰ ਚੌਂਕ, ਹੋਟਲ ਬਜਾਰ ਤੋਂ ਹੁੰਦੀ ਹੋਈ ਪ੍ਰਤਾਪ ਬਾਗ ਵਿਖੇ ਸਮਾਪਤ ਹੋਈ। ਇਸ ਉਪਰੰਤ ਐਸ.ਡੀ.ਐਮ ਵੱਲੋਂ ਜੈਵਿਕ ਖਾਦ ਦੀ ਵੀ ਵੰਡੀ ਕੀਤੀ ਗਈ।

ਕਾਰਜਸਾਧਕ ਅਫਸਰ ਨਗਰ ਕੌਂਸਲ ਫਾਜਿਲਕਾ ਸ੍ਰੀ ਮੰਗਤ ਰਾਮ ਨੇ ਕਿਹਾ ਆਪਣੇ ਸ਼ਹਿਰ ਨੂੰ ਸਾਫ ਸੁਥਰਾ ਰੱਖਣਾ  ਸਾਡੀ ਸਭ ਦੀ ਜਿੰਮੇਵਾਰੀ ਬਣਦੀ ਹੈ।ਇਸ ਲਈ ਆਪਣੇ ਆਲਾ-ਦੁਆਲਾ ਨੂੰ ਵੀ ਸਾਫ ਸੁਥਰਾ ਰੱਖਿਆ ਜਾਵੇ ਤੇ ਕੂੜਾ ਡਸਟਬੀਨ ਵਿੱਚ ਹੀ ਸੁਟਿਆ ਜਾਵੇ। ਉਨ੍ਹਾਂ ਕਿਹਾ ਕਿ 2 ਅਕਤੂਬਰ 2023 ਤੱਕ ਸਾਫ-ਸਫਾਈ ਦੇ ਮੱਦੇਨਜਰ ਮਨਾਏ ਜਾਣ ਵਾਲੇ ਪੰਦਰਵਾੜੇ ਤਹਿਤ ਨਗਰ ਕੌਂਸਲ ਵੱਲੋਂ ਸਵੱਛਤਾ ਨੂੰ ਲੈ ਕੇ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾਣਗੀਆਂ।

ਇਸ ਮੌਕੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੋਡੀਆ ਵਾਲੀ, ਅੰਮ੍ਰਿਤ ਮਾਡਲ ਸਕੂਲ, ਕੇਂਦਰੀਯ ਵਿਦਿਆਲੀਯ ਸਕੂਲ, ਜਯੋਤੀ ਬੀਐਡ ਕਾਲਜ, ਰੇਨ ਬੋ ਡੇਬੋਰਡਿੰਗ ਸਕੂਲ ਅਤੇ ਐਨਜੀਓ ਯੂਥ ਹੈਲਪਰ ਅਤੇ ਨੌਜਵਾਨ ਸਮਾਜ ਸੇਵਾ ਸੰਸਥਾ ਵੱਲੋਂ ਸਮੂਲੀਅਤ ਕੀਤੀ ਗਈ। ਘੰਟਾ ਘਰ ਵਿਖੇ ਸਕੂਲਾਂ ਦੇ ਬੱਚਿਆ ਵੱਲੋਂ ਪਲਾਸਟਿਕ ਦੀ ਮਾੜੇ ਪ੍ਰਭਾਵਾਂ ਬਾਰੇ ਨੁਕੜ ਨਾਟਕ ਅਤੇ ਗੀਤ ਆਦਿ ਵੱਖ-ਵੱਖ ਗਤੀਵਿਧੀਆ ਰਾਹੀਂ ਸ਼ਹਿਰ ਦੇ ਲੋਕਾਂ ਨੂੰ ਜਾਗਰੂਕ ਕੀਤਾ।

ਇਸ ਮੌਕੇ  ਸੁਪਰਡੈਂਟ ਸ੍ਰੀ ਨਰੇਸ਼ ਖੇੜਾ, ਸੈਨੇਟਰੀ ਇੰਸਪੈਕਟਰ ਸ੍ਰੀ ਜਗਦੀਪ ਅਰੋੜਾ, ਸੀ.ਐਫ ਪਵਨ ਕੁਮਾਰ, ਸਵੱਛ ਭਾਰਤ ਮਿਸ਼ਨ ਦੇ ਬਰੈਂਡ ਅਬੈਸ਼ਡਰ ਅਤੇ ਮੋਟੀਵੇਟਰ ਆਦਿ ਮੌਜੂਦ ਸਨ।

 

Tags: Fazilka , Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD