Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਇੰਡੀਅਨ ਸਵੱਛਤਾ ਲੀਗ 2.O ਦਾ ਆਗਾਜ਼

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana, Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission

Web Admin

Web Admin

5 Dariya News

ਲੁਧਿਆਣਾ , 17 Sep 2023

Last updated on: Sep 17, 2023, 00:00 IST

ਵਾਤਾਵਰਣ ਨੂੰ ਸਾਫ ਸੁਥਰਾ ਅਤੇ ਸ਼ਹਿਰ ਨੂੰ ਕੂੜਾ-ਕਰਕਟ ਰਹਿਤ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ  ਇੰਡੀਅਨ ਸਵੱਛਤਾ ਲੀਗ 2.O ਦਾ ਆਗਾਜ਼ ਕੀਤਾ ਗਿਆ।ਨਗਰ ਨਿਗਮ ਲੁਧਿਆਣਾ ਕਮਿਸ਼ਨਰ ਸੰਦੀਪ ਰਿਸ਼ੀ, ਜੋਨਲ ਕਮਿਸ਼ਨਰ ਕੁਲਪ੍ਰੀਤ ਸਿੰਘ ਅਤੇ ਸਿਹਤ ਅਫਸਰ ਡਾ. ਵਿਪਲ ਮਲਹੋਤਰਾ ਦੀ ਅਗਵਾਈ ਵਿੱਚ ਨਗਰ ਨਿਗਮ ਲੁਧਿਆਣਾ ਜੋਨ-ਸੀ ਵਿਖੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਰੈਲੀ ਮੌਕੇ ਐਨ.ਸੀ.ਸੀ., ਸੈਲਫ ਹੈਲਪ ਗਰੁੱਪ, ਐਨ ਜੀ ਓ ਅਤੇ ਮੁਹੱਲਾ ਨਿਵਾਸੀਆਂ ਨੇ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ। ਇਸ ਰੈਲੀ ਦੀ ਮੁੱਖ ਮੰਤਵ ਘਰ ਘਰ ਜਾ ਕੇ ਸੁਨੇਹਾ ਦੇਣਾ ਹੈ ਕਿ ਆਪਣੇ ਘਰ ਨੂੰ ਸਾਫ ਸੁਥਰਾ  ਰੱਖਣਾ, ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੱਖਣੀ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਣਾ ਹੈ।ਵਿਧਾਇਕ ਛੀਨਾ ਵਲੋਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰ ਘਰ ਜਾ ਕੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕੀਤਾ ਜਾਵੇ। 

ਉਨ੍ਹਾਂ ਮੁਹੱਲਾ ਨਿਵਾਸੀਆਂ ਨੂੰ ਆਪਣੇ ਘਰ ਵਿੱਚ ਗਿੱਲੇ ਕੂੜੇ ਤੋਂ ਖਾਦ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਅਤੇ  ਕਿਹਾ ਕਿ ਜੇਕਰ ਕਿਸੇ ਨੂੰ ਖਾਦ ਬਣਾਉਣ ਵਿੱਚ ਸਮੱਸਿਆ ਆਉਂਦੀ ਹੈ ਤਾਂ ਉਹ ਨਿਗਮ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।  ਕਰੀਬ 5-6 ਕਿਲੋਮੀਟਰ ਲੰਬੀ ਇਹ ਰੈਲੀ ਬਾਬਾ ਮਾਰਕੀਟ, 33 ਫੁੱਟਾ ਰੋਡ ਤੋਂ ਹੁੰਦੇ ਹੋਏ ਪਿੱਪਲ ਚੌਂਕ ਵਿਖੇ ਸਮਾਪਤ ਕੀਤੀ ਗਈ।  ਇਸ ਰੈਲੀ ਦੌਰਾਨ ਵਿਧਾਇਕ ਛੀਨਾ ਵਲੋਂ ਰਸਤੇ ਵਿੱਚ ਰੁਕ-ਰੁਕ ਕੇ ਹਰ ਦੁਕਾਨਦਾਰ ਅਤੇ ਘਰਾਂ 'ਚ ਸਫਾਈ ਪ੍ਰਤੀ ਜਾਗਰੂਕ ਕੀਤਾ।

ਇਸ ਤੋਂ ਇਲਾਵਾ ਸਿੰਗਲ ਯੂਜ ਪਲਾਸਟਿਕ ਨਾ ਵਰਤਣ ਲਈ ਵੀ ਪ੍ਰੇਰਿਤ ਕੀਤਾ ਗਿਆ ਤਾਂ ਜੋ ਕੂੜੇ ਦੀ ਮਾਤਰਾ ਘੱਟ ਸਕੇ। ਇਸ ਰੈਲੀ ਵਿੱਚ ਸਿਹਤ ਸ਼ਾਖਾ ਦੇ ਸੀ ਐਸ ਆਈ ਬਲਜੀਤ ਸਿੰਘ, ਐਸ ਆਈ ਗੁਰਿੰਦਰ ਸਿੰਘ, ਸਤਿੰਦਰਜੀਤ ਸਿੰਘ ਬਾਵਾ,ਅਮਨਦੀਪ  ਸਿੰਘ, ਸੀ ਡੀ ਓ ਮਹੇਸ਼ਵਰ ਸਿੰਘ, ਸੀ ਐਫ ਪਰਦੀਪ ਕੁਮਾਰ, ਕਮਾਲ ਅਤੇ ਹੋਰ ਸ਼ਾਮਲ ਸਨ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana , Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD