Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਸ਼ਵਕਰਮਾ ਜਯੰਤੀ ਮੌਕੇ ਪਰੰਪਰਾਗਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਲਈ ‘ਪੀਐੱਮ ਵਿਸ਼ਵਕਰਮਾ’ ਕੀਤੀ ਲਾਂਚ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਜੀ.ਐਨ.ਡੀ.ਯੂ. ਅੰਮ੍ਰਿਤਸਰ 'ਚ ਸ਼ਿਰਕਤ ਕਰ ਵਰਚੁਅਲੀ ਵੇਖਿਆ ਪ੍ਰੋਗਰਾਮ

Hardeep Singh Puri, BJP, Bharatiya Janata Party, Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar, DC Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 17 Sep 2023

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵਕਰਮਾ ਜਯੰਤੀ ਦੇ ਮੌਕੇ ’ਤੇ  ਐਤਵਾਰ ਨੂੰ ਪਰੰਪਰਾਗਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਲਈ “ਪੀਐੱਮ ਵਿਸ਼ਵਕਰਮਾ” ਯੋਜਨਾ ਦੀ ਸ਼ੁਰਆਤ ਕੀਤੀ। ਇਹ ਯੋਜਨਾ ਇੰਨਾ ਲੋਕਾਂ ਨੂੰ ਕ੍ਰੈਡਿਟ ਸਹਾਇਤਾ ਦੇਣ ਦੇ ਨਾਲ ਸਕਿੱਲ ਅਪਗਰੇਡੇਸ਼ਨ ਵਿੱਚ ਵੀ ਮਦਦ ਕਰੇਗੀ।“ਪੀਐੱਮ ਵਿਸ਼ਵਕਰਮਾ” ਦੇ ਲਾਂਚ ਮੌਕੇ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ

ਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਪਰੰਪਰਾਗਤ ਕਾਰੀਗਰਾਂ ਅਤੇ ਸ਼ਿਲਪਕਾਰਾਂ ਸਣੇ ਸ਼ਿਰਕਤ ਕੀਤੀ। ਮੰਚ ਤੋਂ ਸੰਬੋਧਨ ਕਰਦਿਆਂ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਗੈਰ ਰਸਮੀ ਖੇਤਰ ਵਿੱਚ ਕੰਮ ਕਰ ਰਹੇ ਲੋਕਾਂ ਲਈ ਪੀਐੱਮ ਵਿਸ਼ਵਕਰਮਾ ਯੋਜਨਾ ਬਹੁਤ ਲਾਹੇਵੰਦ ਸਾਬਿਤ ਹੋਵੇਗੀ। 

ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਦੇਣ ਦੇ ਨਾਲ -  ਨਾਲ ਇਹ ਯੋਜਨਾ ਲੋਕਾਂ ਦੇ ਸਕਿੱਲ ਨੂੰ ਵੀ ਅਪਗ੍ਰੇਡ ਕਰੇਗੀ। ਪ੍ਰੋਗਰਾਮ ਵਿੱਚ ਮੌਜੂਦ ਮੁੱਖ ਮਹਿਮਾਨ ਸਣੇ ਹੋਰਨਾਂ ਪਤਵੰਤਿਆਂ ਦਾ ਸੁਆਗਤ ਕਰਦਿਆਂ ਡਾ. ਜਸਪਾਲ ਸਿੰਘ, ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ “ਪੀਐੱਮ ਵਿਸ਼ਵਕਰਮਾ” ਦੇ ਆਗਾਜ਼ ਲਈ ਮਾਣਯੋਗ ਮੰਤਰੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਆਗਾਜ਼ ਉਨ੍ਹਾਂ ਨੂੰ ਦੀਨ ਦਿਆਲ ਉਪਾਧਿਆਏ ਕੋਸ਼ਲ ਯੋਜਨਾ ਦੀ ਸ਼ੁਰੁਆਤ ਦੀ ਯਾਦ ਦਿਲਵਾਉਂਦਾ ਹੈ।

ਇਹ ਯੋਜਨਾ ਦਾ ਉਦੇਸ਼ ਗੁਰੂ-ਚੇਲੇ ਦੀ ਪਰੰਪਰਾ ਜਾਂ ਆਪਣੇ ਹੱਥਾਂ ਅਤੇ ਔਜ਼ਾਰਾਂ ਨਾਲ ਕੰਮ ਕਰਨ ਵਾਲੇ ਵਿਸ਼ਵਕਰਮਾਂ ਦੁਆਰਾ ਪਰੰਪਰਾਗਤ ਕੌਸ਼ਲ ਦੇ ਪਰਿਵਾਰ-ਅਧਾਰਿਤ ਪ੍ਰਥਾ ਨੂੰ ਮਜ਼ਬੂਤ ਬਣਾਉਣਾ ਅਤੇ ਪੋਸ਼ਿਤ ਕਰਨਾ ਹੈ। ਪੀਐੱਮ ਵਿਸ਼ਵਕਰਮਾ ਦਾ ਮੁੱਖ ਫੋਕਸ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੇ ਉਤਪਾਦਾਂ ਅਤੇ ਸੇਵਾਵਾਂ ਦੀ ਪਹੁੰਚ ਦੇ ਨਾਲ-ਨਾਲ ਗੁਣਵੱਤਾ ਵਿੱਚ ਸੁਧਾਰ ਕਰਨਾ ਅਤੇ ਇਹ ਸੁਨਿਸ਼ਚਿਤ ਕਰਨਾ ਹੈ ਕਿ ਉਹ ਘਰੇਲੂ ਅਤੇ ਗਲੋਬਲ ਵੈਲਿਊ ਚੇਨਸ ਦੇ ਨਾਲ ਏਕੀਕ੍ਰਿਤ ਹੋਣ। 

ਪੀਐੱਮ ਵਿਸ਼ਵਕਰਮਾ ਨੂੰ 13,000 ਕਰੋੜ ਰੁਪਏ ਦੇ ਖਰਚ ਦੇ ਨਾਲ ਕੇਂਦਰ ਸਰਕਾਰ ਦੁਆਰਾ ਪੂਰੀ ਤਰ੍ਹਾਂ ਨਾਲ ਵਿੱਤ ਪੋਸ਼ਿਤ ਕੀਤਾ ਜਾਵੇਗਾ। ਇਸ ਯੋਜਨਾ ਦੇ ਤਹਿਤ, ਬਾਇਓਮੀਟ੍ਰਿਕ ਅਧਾਰਿਤ ਪੀਐੱਮ ਵਿਸ਼ਵਕਰਮਾ ਪੋਰਟਲ ਦਾ ਉਪਯੋਗ ਕਰਕੇ ਕੌਮਨ ਸਰਵਿਸ ਸੈਂਟਰ ਦੇ ਜ਼ਰੀਏ ਵਿਸ਼ਵਕਰਮਾ ਦੀ ਫ੍ਰੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਉਨ੍ਹਾਂ ਨੂੰ ਪੀਐੱਮ ਵਿਸ਼ਵਕਰਮਾ ਸਰਟੀਫਿਕੇਟ ਅਤੇ ਪਹਿਚਾਣ-ਪੱਤਰ, ਮੂਲਭੂਤ ਅਤੇ ਅਡਵਾਂਸ ਟ੍ਰੇਨਿੰਗ ਨਾਲ ਜੁੜੇ ਸਕਿੱਲ ਅੱਪਗ੍ਰੇਡੇਸ਼ਨ, 15,000 ਰੁਪਏ ਦਾ ਟੂਲਕਿਟ ਪ੍ਰੋਤਸਾਹਨ, 5 ਫ਼ੀਸਦ ਦੀ ਰਿਆਇਤੀ ਵਿਆਜ ਦਰ ’ਤੇ 1 ਲੱਖ ਰੁਪਏ (ਪਹਿਲੀ ਕਿਸ਼ਤ) ਅਤੇ 2 ਲੱਖ ਰੁਪਏ (ਦੂਸਰੀ ਕਿਸ਼ਤ) ਤੱਕ ਕੋਲੈਟਰਲ ਫ੍ਰੀ ਕ੍ਰੈਡਿਟ ਸਹਾਇਤਾ, ਡਿਜੀਟਲ ਲੈਣ-ਦੇਣ ਦੇ ਲਈ ਪ੍ਰੋਤਸਾਹਨ ਅਤੇ ਮਾਰਕੀਟਿੰਗ ਸਹਾਇਤਾ ਦੇ ਜ਼ਰੀਏ ਮਾਨਤਾ ਪ੍ਰਦਾਨ ਕੀਤੀ ਜਾਵੇਗੀ।

ਇਹ ਯੋਜਨਾ ਪੂਰੇ ਭਾਰਤ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਸਹਾਇਤਾ ਪ੍ਰਦਾਨ ਕਰੇਗੀ। ਪੀਐੱਮ ਵਿਸ਼ਵਕਰਮਾ ਦੇ ਤਹਿਤ 18 ਪਰੰਪਰਾਗਤ ਸ਼ਿਲਪਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਨ੍ਹਾਂ ਵਿੱਚ (i) ਤਰਖਾਣ; (ii) ਕਿਸ਼ਤੀ ਬਣਾਉਣ ਵਾਲੇ; (iii) ਹਥਿਆਰਸਾਜ਼; (iv) ਲੁਹਾਰ; (v) ਹਥੌੜਾ ਅਤੇ ਟੂਲ ਕਿੱਟ ਨਿਰਮਾਤਾ; (vi) ਤਾਲਾ ਬਣਾਉਣ ਵਾਲਾ; (vii) ਸੁਨਿਆਰ; (viii) ਕੁਮਹਾਰ; (ix) ਮੂਰਤੀਕਾਰ, ਪੱਥਰ ਤੋੜਨ ਵਾਲਾ; (x) ਮੋਚੀ (ਜੁੱਤਾ/ਜੁੱਤਾ ਕਾਰੀਗਰ); (xi) ਰਾਜਮਿਸਤਰੀ; (xii) ਟੋਕਰੀ/ਚਟਾਈ/ਝਾੜੂ ਬਣਾਉਣ ਵਾਲੇ/ਕੌਇਰ ਬੁਣਕਰ; (xiii) ਗੁੱਡੀਆਂ ਅਤੇ ਖਿਡੌਣੇ ਨਿਰਮਾਤਾ (ਪਰੰਪਰਾਗਤ); (xiv) ਨਾਈ; (xv) ਮਾਲਾ ਬਣਾਉਣ ਵਾਲਾ; (xvi) ਧੋਬੀ; (xvii) ਦਰਜੀ; ਅਤੇ (xviii) ਮੱਛੀ ਫੜਨ ਦਾ ਜਾਲ ਬਣਾਉਣ ਵਾਲਾ ਸ਼ਾਮਲ ਹਨ।

 

Tags: Hardeep Singh Puri , BJP , Bharatiya Janata Party , Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar , DC Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD