Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਆਪਣੇ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਸੰਜੀਦਾ : ਅਨਮੋਲ ਗਗਨ ਮਾਨ

ਪੰਜਾਬ ਦੀਆਂ ਛਿੰਝਾਂ ਸਾਡੀ ਅਮੀਰ ਵਿਰਾਸਤੀ ਧਰੋਹਰ ਮੱਲ ਅਖਾੜਿਆਂ ਦੀ ਯਾਦ ਅੱਜ ਵੀ ਸੰਭਾਲੀ ਬੈਠੀਆਂ ਹਨ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Malwinder Singh Kang, Malvinder Singh Kang, Kurali, Khizrabad

Web Admin

Web Admin

5 Dariya News

ਕੁਰਾਲੀ , 17 Sep 2023

Last updated on: Sep 17, 2023, 00:00 IST

ਸੈਰ ਸਪਾਟਾ, ਸਭਿਆਚਾਰਕ ਮਾਮਲੇ, ਕਿਰਤ ਵਿਭਾਗ, ਨਿਵੇਸ਼ ਪ੍ਰੋਤਸਾਹਨ ਅਤੇ ਮੇਜ਼ਬਾਨੀ ਵਿਭਾਗਾਂ ਦੇ ਮੰਤਰੀ, ਅਨਮੋਲ ਗਗਨ ਮਾਨ ਨੇ ਅੱਜ ਖਿਜ਼ਰਾਬਾਦ ਦੇ ਛਿੰਝ ਮੇਲੇ ਚ ਸ਼ਮੂਲੀਅਤ ਕਰਨ ਮੌਕੇ ਆਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਅਮੀਰ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ। 

ਇਸ ਮੌਕੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਛਿੰਝਾਂ ਸਾਡੇ ਪੁਰਾਤਨ ਮੱਲ ਅਖਾੜਿਆਂ ਦੀ ਅਮੀਰ ਵਿਰਾਸਤ ਨੂੰ ਅੱਗੇ ਤੋਰ ਰਹੀਆਂ ਹਨ ਅਤੇ ਸਾਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪੰਜਾਬ ਦੇ ਲੋਕਾਂ ਵਿੱਚ ਆਪਣੇ ਪੁਰਾਣੇ ਵਿਰਸੇ ਅਤੇ ਸਭਿਆਚਾਰ ਨੂੰ ਚਿਰ ਸਦੀਵੀ ਬਣਾਈ ਰੱਖਣ ਦਾ ਜਜ਼ਬਾ ਪੀੜ੍ਹੀ ਦਰ ਪੀੜ੍ਹੀ ਚਲਦਾ ਆ ਰਿਹਾ ਹੈ।

ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਭਿਆਚਾਰ ਅਤੇ ਵਿਰਾਸਤ ਨੂੰ ਹੋ ਅੱਗੇ ਲਿਜਾਣ ਲਈ ਬੀਤੇ ਦਿਨੀਂ ਕਰਵਾਇਆ ਗਿਆ ਸੂਬੇ ਦਾ ਪਹਿਲਾ ਸੈਰ ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ ਇਸੇ ਸੋਚ ਦਾ ਨਤੀਜਾ ਸੀ ਕਿ ਅਸੀਂ ਆਪਣੇ ਅਮੀਰ ਸਭਿਆਚਾਰ ਤੋਂ ਦੇਸ਼ ਦੁਨੀਆਂ ਦੇ ਲੋਕਾਂ ਨੂੰ ਵੀ ਜਾਣੂੰ ਕਰਵਾਈਏ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟਾ ਸੰਭਾਵਨਾਵਾਂ ਨੂੰ ਉਤਸ਼ਾਹਿਤ ਕਰਨ ਲਈ ਜਿੱਥੇ ਹਰ ਜ਼ਿਲ੍ਹੇ ਦੀ ਵਿਰਾਸਤ ਅਤੇ ਇਤਿਹਾਸ ਨੂੰ ਮੁੱਖ ਰੱਖ ਕੇ ਮੇਲੇ ਲਾਏ ਜਾ ਰਹੇ ਹਨ, ਉੱਥੇ ਪੰਜਾਬ ਚ ਰੋਮਾਂਚਕਾਰੀ ਤੇ ਪਾਣੀਆਂ ਦੇ ਸੋਮਿਆਂ ਨਾਲ ਸਬੰਧਤ ਸੈਰ ਸਪਾਟਾ ਥਾਵਾਂ ਨੂੰ ਵੀ ਵਿਸ਼ੇਸ਼ ਤੌਰ ਤੇ ਵਿਕਸਿਤ ਕੀਤਾ ਜਾ ਰਿਹਾ ਹੈ।

ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜੁਆਨਾਂ ਅਤੇ ਸਕੂਲੀ ਵਿਦਿਆਰਥੀਆਂ ਚ ਖੇਡ ਭਾਵਨਾ ਨੂੰ ਪ੍ਰਚੰਡ ਕਰਨ ਤੇ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਸੂਬੇ ਅਤੇ ਦੇਸ਼ ਲਈ ਮੱਲਾਂ ਮਾਰਨ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸੂਬੇ ਚ ਲਗਾਤਾਰ ਦੂਸਰੇ ਸਾਲ 'ਖੇਡਾਂ ਵਤਨ ਪੰਜਾਬ ਦੀਆਂ'  ਆਯੋਜਿਤ ਕੀਤੀਆਂ ਜਾ ਰਹੀਆਂ ਹਨ, ਜਿਸ ਵਿਚ 14 ਸਾਲ ਤੋਂ ਲੈ ਕੇ 65 ਸਾਲ ਤੋਂ ਵਧੇਰੇ ਉਮਰ ਵਰਗ ਤੱਕ ਦੇ ਖਿਡਾਰੀਆਂ ਨੂੰ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ਦੇ ਮੁਕਾਬਲਿਆਂ ਚ ਹਿੱਸਾ ਲੈਣ ਦਾ ਮੌਕਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਿਤਵਿਆ ਰੰਗਲਾ ਪੰਜਾਬ, ਸੂਬੇ ਦੇ ਲੋਕਾਂ ਨੂੰ ਅਜਿਹਾ ਸੁਖਦ ਅਹਿਸਾਸ ਕਰਵਾਉਣਾ ਹੈ ਕਿ ਪੰਜਾਬ ਦਾ ਹਰ ਬਾਸ਼ਿੰਦਾ ਖੁਸ਼ਹਾਲ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਦੇ ਯਤਨਾਂ ਚ ਆਪਣਾ ਸਹਿਯੋਗ ਦੇ ਕੇ, ਸਰਕਾਰ ਦੇ ਇਰਾਦਿਆਂ ਅਤੇ ਉਦੇਸ਼ਾਂ ਨੂੰ ਤਾਕਤ ਬਖਸ਼ਣ।

ਉਨ੍ਹਾਂ ਭਰੋਸਾ ਦਿਵਾਇਆ ਕਿ ਜਿਨ੍ਹਾਂ ਆਸਾਂ ਅਤੇ ਉਮੀਦਾਂ ਨੂੰ ਲੈ ਕੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣਾਈ ਹੈ, ਸਰਕਾਰ ਪੂਰੀ ਨੇਕ ਨੀਅਤ ਅਤੇ ਇਮਾਨਦਾਰੀ ਨਾਲ ਉਨ੍ਹਾਂ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।ਇਸ ਮੌਕੇ ਉਨ੍ਹਾਂ ਨੇ ਝੰਡੀ ਦੀ ਕੁਸ਼ਤੀ ਜਿੱਤਣ ਵਾਲੇ ਭਲਵਾਨਾਂ ਨੂੰ ਛਿੰਝ ਕਮੇਟੀ ਵੱਲੋਂ ਇਨਾਮਾਂ ਦੀ ਵੰਡ ਵੀ ਕੀਤੀ ਅਤੇ ਪ੍ਰਬੰਧਕ ਕਮੇਟੀ ਨੂੰ ਪੰਜਾਬ ਦੇ ਅਮੀਰ ਵਿਰਸੇ ਅਤੇ ਸਭਿਆਚਾਰ ਨੂੰ ਘੋਲਾਂ ਰਾਹੀਂ ਜਿਉਂਦਾ ਰੱਖਣ ਤੇ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। 

ਕੈਬਿਨਟ ਮੰਤਰੀ ਨੇ ਇਸ ਮੌਕੇ ਖਿਜ਼ਰਾਬਾਦ, ਠਾਣਾ ਗੋਬਿੰਦਗੜ੍ਹ, ਸਲੇਮਪੁਰ ਕਲਾਂ, ਬੰਨ੍ਹ ਮਾਜਰਾ ਦੀ ਸੰਪਰਕ ਸੜ੍ਹਕ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਅਤੇ ਖਿਜ਼ਰਾਬਾਦ ਤੋਂ ਮੀਆਂਪੁਰ ਚੰਗਰ ਸੜ੍ਹਕ ਦਾ ਚੱਲ ਰਿਹਾ ਕੰਮ ਜਲਦ ਮੁਕੰਮਲ ਕਰਵਾਉਣ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਐਸ ਡੀ ਐਮ ਖਰੜ ਰਵਿੰਦਰ ਸਿੰਘ, ਡੀ ਐਸ ਪੀ ਧਰਮਵੀਰ ਸਿੰਘ ਤੋਂ ਇਲਾਵਾ ਛਿੰਝ ਕਮੇਟੀ ਦੇ ਪ੍ਰਧਾਨ ਸਤਨਾਮ ਕੰਗ ਸੱਤਾ ਤੇ ਸਰਪੰਚ ਗੁਰਿੰਦਰ ਸਿੰਘ ਵੀ ਮੌਜੂਦ ਸਨ। ਇਸ ਛਿੰਝ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਨਾਮਵਰ ਭਲਵਾਨਾਂ ਨੇ ਹਿੱਸਾ ਲਿਆ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Malwinder Singh Kang , Malvinder Singh Kang , Kurali , Khizrabad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD