Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਜ਼ਿਲ੍ਹਾ ਸਿੱਖਿਆ ਅਫਸਰ ਨੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਦੀ ਕਰਵਾਈ ਸ਼ੁਰੂਆਤ

ਕਿਹਾ, ਖੇਡਾਂ ਵਿੱਚ ਵੱਖ-ਵੱਖ ਮੁਕਾਮ ਹਾਸਲ ਕਰਕੇ ਵਿਦਿਆਰਥੀ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਕਰ ਰਹੇ ਹਨ ਰੌਸ਼ਨ

Sports News, District Education Officer, Fazilka

Web Admin

Web Admin

5 Dariya News

ਫਾਜ਼ਿਲਕਾ , 18 Sep 2023

Last updated on: Sep 18, 2023, 00:00 IST

67ਵੀਆਂ ਪੰਜਾਬ ਰਾਜ ਸਕੂਲੀ ਖੇਡਾਂ ਦੇ ਅੰਤਰਗਤ ਜ਼ਿਲ੍ਹਾ ਪੱਧਰ ਦੀ ਐਥਲੈਟਿਕਸ ਮੀਟ ਦੀ ਸ਼ੁਰੂਆਤ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫਾਜ਼ਿਲਕਾ ਡਾ. ਸੁਖਬੀਰ ਸਿੰਘ ਬੱਲ ਵੱਲੋਂ ਕੀਤੀ ਗਈ। ਜ਼ਿਲ੍ਹਾ ਪੱਧਰ ਦੇ ਇਹ ਮੁਕਾਬਲੇ 18 ਤੋਂ 20 ਅਗਸਤ ਤੱਕ ਚੱਲਣਗੇ। 

ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਹੰਸ ਰਾਜ ਨੇ ਦੱਸਿਆ ਕਿ ਅੱਜ 10 ਜੋਨਾਂ ਦੇ 500 ਦੇ ਲਗਭਗ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਭਾਗ ਲੈਣਗੇ। ਅੱਜ 100 ਮੀਟਰ, 200 ਮੀਟਰ, 800 ਮੀਟਰ ਅਤੇ 1500 ਮੀਟਰ ਲੜਕੇ ਅਤੇ ਲੜਕੀਆਂ ਜਿਨ੍ਹਾਂ ਦੀ ਉਮਰ 14 ਤੋਂ 19 ਸਾਲ ਤੱਕ ਹੈ ਦੇ ਮੁਕਾਬਲੇ ਕਰਵਾਏ ਗਏ ਹਨ। 

ਇਸ ਤੋਂ ਬਿਨਾਂ ਸ਼ਾਟਪੁੱਟ, ਡਿਸਕਸ ਥਰੋ, ਉੱਚੀ ਛਾਲ, ਲੰਬੀ ਛਾਲ ਅਤੇ ਹੈਮਰ ਥਰੋ ਦੇ ਮੁਕਾਬਲੇ ਕਰਵਾਏ ਗਏ। ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ. ਸੁਖਬੀਰ ਸਿੰਘ ਬੱਲ ਨੇ ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਜੇਤੂ ਰਹਿਣ ਵਾਲੇ ਖਿਡਾਰੀ ਅੱਗੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। 

ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਖਿਡਾਰੀ ਨਾ ਕੇਵਲ ਆਪਣੇ ਮਾਤਾ ਪਿਤਾ ਸਗੋਂ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਵੀ ਰੌਸ਼ਨ ਕਰਨਗੇ। ਉਨ੍ਹਾਂ ਨੇ ਸਕੂਲੀ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੀ ਸਿਹਤ ਅਤੇ ਚੰਗੀ ਖੇਡ ਖੇਡਣ ਦੀ ਨਸੀਹਤ ਦਿੱਤੀ ਅਤੇ ਉਮੀਦ ਜਾਹਰ ਕੀਤੀ ਕਿ ਜੇਕਰ ਉਹ ਵਿਦਿਆਰਥੀ ਸਮੇਂ ਤੋਂ ਹੀ ਖੇਡਾਂ ਵੱਲ ਧਿਆਨ ਦਿੱਤਾ ਜਾਵੇ ਤਾਂ ਵਿਦਿਆਰਥੀਆਂ ਦਾ ਭਵਿੱਖ ਸੁਨਹਿਰਾ ਹੋ ਸਕਦਾ ਹੈ। 

ਉਨ੍ਹਾਂ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਕੀਤੇ ਪ੍ਰਬੰਧਾਂ ਲਈ ਨੁਕੇਰੀਆ ਜੋਨ ਦੀ ਸਮੁੱਚੀ ਟੀਮ ਦੀ ਸ਼ਲਾਘਾ ਵੀ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਸਕੱਤਰ ਪ੍ਰਿੰਸੀਪਲ ਝੁਰੜ ਖੇੜਾ ਕਸ਼ਮੀਰੀ ਲਾਲ ਨੇ ਮੁਕਾਬਲੇ ਕਰਵਾ ਰਹੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਹਰ ਮੁਕਾਬਲਾ ਬੜੀ ਪਾਰਦਰਸ਼ਤਾ ਅਤੇ ਸੂਚ-ਬੂਝ ਨਾਲ ਕਰਵਾਇਆ ਜਾਵੇ ਤਾਂ ਕਿ ਕਿਸੇ ਵੀ ਵਿਦਿਆਰਥੀ ਦਾ ਹੱਕ ਮਾਰਿਆ ਨਾ ਜਾ ਸਕੇ। 

ਵਿਦਿਆਰਥੀਆਂ ਨੂੰ ਹੱਲਾ ਸੇਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਖੇਡਾਂ ਖੇਡਣ ਨਾਲ ਇਕੱਲਾ ਸਰੀਰਕ ਰੂਪ ਹੀ ਨਹੀਂ ਬਲਕਿ ਦਿਮਾਗੀ ਤੌਰ ਤੇ ਵੀ ਇਨਸਾਨ ਤੰਦਰੁਸਤ ਰਹਿੰਦਾ ਹੈ ਅਤੇ ਚੰਗੀ ਖੇਡ ਖੇਡਣ ਵਾਲੇ ਖਿਡਾਰੀ ਜਿੱਥੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਦੇ ਹਨ ਉੱਥੇ ਉਨ੍ਹਾਂ ਨੂੰ ਰੁਜ਼ਗਾਰ ਹਾਸਲ ਕਰਨ ਵਿੱਚ ਵੀ ਬਹੁਤ ਆਸਾਨੀ ਰਹਿੰਦੀ ਹੈ।

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਗੁਰਪ੍ਰੀਤ ਸਿੰਘ ਬਾਜਵਾ, ਜ਼ਿਲ੍ਹਾ ਸਹਾਇਕ ਸਕੱਤਰ ਖੇਡਾਂ ਸਹਿਜਪਾਲ ਸਿੰਘ, ਜ਼ਿਲ੍ਹਾ ਖੇਡ ਮੈਂਟਰ ਪੰਕਜ਼ ਕੰਬੋਜ, ਰਜਿੰਦਰ ਕੁਮਾਰ ਰਿੰਕੂ, ਅਸ਼ੋਕ, ਕੁਲਦੀਪ, ਸੋਮਾ ਸਿੰਘ, ਗੁਰਪਾਲ, ਹਰਭਗਵਾਨ ਸਿੰਘ, ਲਖਵੰਤ ਸਿੰਘ, ਸੋਹਣ ਲਾਲ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਸੰਜੀਵ ਕੁਮਾਰ ਅਤੇ ਕਰਨ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਹਾਜ਼ਰ ਸਨ। 

 

Tags: Sports News , District Education Officer , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD