Friday, 05 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

 

'ਸਰਕਾਰ ਸਨਅਤਕਾਰ ਮਿਲਨੀ' ਪ੍ਰੋਗਰਾਮ ਇਤਿਹਾਸਕ, ਇਸ ਤੋਂ ਦੂਰ ਹੋਵੇਗੀ ਪੰਜਾਬ ਦੇ ਵਪਾਰੀਆਂ ਦੀਆਂ ਮੁਸ਼ਕਲਾਂ - ਆਪ

ਪਿਛਲੀਆਂ ਸਰਕਾਰਾਂ ਨੂੰ ਉਦਯੋਗਪਤੀਆਂ ਨਾਲ ਸਿਰਫ ਸਿਆਸੀ ਚੰਦੇ ਤਕ ਮਤਲਬ ਸੀ,ਮਾਨ ਸਰਕਾਰ ਉਹਨਾਂ ਦੀਆਂ ਸਮੱਸਿਆਵਾਂ ਹਲ ਕਰ ਰਹੀ ਹੈ - ਮਲਵਿੰਦਰ ਸਿੰਘ ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Sarkar Sanatkar Milni

Web Admin

Web Admin

5 Dariya News

ਚੰਡੀਗੜ੍ਹ , 18 Sep 2023

Last updated on: Sep 18, 2023, 00:00 IST

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕਰਵਾਏ ਗਏ ‘ਸਰਕਾਰ ਸਨਅਤਕਾਰ ਮਿਲਨੀ’ ਪ੍ਰੋਗਰਾਮ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਹੈ ਕਿ ਇਨ੍ਹਾਂ ਪ੍ਰੋਗਰਾਮਾਂ ਨਾਲ ਯਕੀਨੀ ਤੌਰ ‘ਤੇ ਪੰਜਾਬ ਦੇ ਵਪਾਰੀਆਂ ਦੀ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ‘ਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਹਨ ਅਤੇ ਉਨ੍ਹਾਂ ਨੂੰ ਹੱਲ ਕਰਣ ਲਈ ਕਦਮ ਚੁੱਕ ਰਹੀ ਹੈ। 

ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੂੰ ਉਦਯੋਗਪਤੀਆਂ ਨਾਲ ਸਿਰਫ ਸਿਆਸੀ ਚੰਦੇ ਤਕ ਮਤਲਬ ਸੀ। ਪਿਛਲੀਆਂ ਸਰਕਾਰਾਂ ਵਿੱਚ ਬੈਠੇ ਆਗੂ ਪੰਜਾਬ ਦੇ ਵਪਾਰੀਆਂ ਤੋਂ ਚੰਦੇ ਦੇ ਰੂਪ ਵਿੱਚ ਮੋਟਾ ਪੈਸਾ ਇਕੱਠਾ ਕਰਦੇ ਸਨ ਜਾਂ ਆਪਣੀਆਂ ਕੰਪਨੀਆਂ ਵਿੱਚ ਸ਼ੇਅਰ ਮੰਗਦੇ ਸਨ। 

ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਉਦਯੋਗ ਅਤੇ ਰੁਜ਼ਗਾਰ ਵਧਾਉਣ ਲਈ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਹੱਲ ਕਰ ਰਹੇ ਹਨ। ਪੰਜਾਬ ਸਰਕਾਰ ਦੇ 'ਗਰੀਨ ਸਟੈਂਪ ਪੇਪਰ' ਦੀ ਸ਼ਲਾਘਾ ਕਰਦਿਆਂ ਕੰਗ ਨੇ ਕਿਹਾ ਕਿ ਇਸ ਨਾਲ ਹੁਣ ਪੰਜਾਬ ਵਿੱਚ ਉਦਯੋਗ ਸਥਾਪਤ ਕਰਨ ਵਾਲੇ ਉਦਯੋਗਪਤੀਆਂ ਨੂੰ ਜ਼ਮੀਨ ਐਕੁਆਇਰ ਕਰਨ ਵਿੱਚ ਕਾਫੀ ਸਹੂਲਤ ਮਿਲੇਗੀ।  

ਹੁਣ ਉਨ੍ਹਾਂ ਨੂੰ ਕਿਸੇ ਕਿਸਮ ਦੀ ਫੈਕਟਰੀ ਜਾਂ ਉਦਯੋਗ ਲਗਾਉਣ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਹੁਣ ਪੰਜਾਬ ਵਿੱਚ ਉਦਯੋਗ ਲਗਾਉਣ ਵਾਲੇ ਕਿਸੇ ਵੀ ਵਿਅਕਤੀ ਜਾਂ ਕੰਪਨੀ ਨੂੰ 'ਇਨਵੈਸਟ ਪੰਜਾਬ' ਦੀ ਸਾਈਟ 'ਤੇ ਜ਼ਮੀਨ ਦਾ ਖਸਰਾ ਨੰਬਰ ਦਰਜ ਕਰਨਾ ਹੋਵੇਗਾ।  

ਸਰਕਾਰ ਖੁਦ ਤਸਦੀਕ ਕਰੇਗੀ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੇ NOC ਪ੍ਰਦਾਨ ਕਰੇਗੀ।  ਇਸ ਤੋਂ ਪਹਿਲਾਂ ਉਦਯੋਗ ਸਥਾਪਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ, ਵਾਤਾਵਰਣ ਵਿਭਾਗ ਅਤੇ ਜੰਗਲਾਤ ਵਿਭਾਗ ਸਮੇਤ ਕਈ ਵਿਭਾਗਾਂ ਦਾ ਦੌਰਾ ਕਰਨਾ ਪੈਂਦਾ ਸੀ।

ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਉਦਯੋਗਪਤੀਆਂ ਦੇ ਹੱਕ ਵਿੱਚ ਇੱਕ ਹੋਰ ਵੱਡਾ ਫੈਸਲਾ ਲਿਆ ਹੈ।  ਇਸ ਸਮੇਂ ਪੰਜਾਬ ਵਿੱਚ 7000 ਦੇ ਕਰੀਬ ਛੋਟੇ ਅਤੇ ਵੱਡੇ ਉਦਯੋਗ ਹਨ। ਇਨ੍ਹਾਂ ਸਾਰਿਆਂ ਦਾ ਹਰ ਸਾਲ ਰੀਨਿਊ ਕਰਨਾ ਪੈਂਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਹਰ ਸਾਲ ਕਈ ਵਿਭਾਗਾਂ ਦੇ ਚੱਕਰ ਲਾਉਣੇ ਪੈਂਦੇ ਸਨ।  

ਹੁਣ ਉਨ੍ਹਾਂ ਨੂੰ ਸਰਕਾਰ ਦੇ ਨਵੀਨੀਕਰਨ ਪੋਰਟਲ 'ਤੇ ਸਾਰੀ ਜਾਣਕਾਰੀ ਦੇ ਨਾਲ ਫਾਰਮ ਭਰਨਾ ਹੋਵੇਗਾ, ਇਹ ਆਪਣੇ ਆਪ ਰੀਨਿਊ ਹੋ ਜਾਵੇਗਾ। ਉਦਯੋਗਪਤੀਆਂ ਦੀ ਸਹੂਲਤ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਇੱਕ ਹੈਲਪ ਡੈਸਕ ਸ਼ੁਰੂ ਕਰਨ ਜਾ ਰਹੇ ਹਨ।  

ਇਸ ਨਾਲ ਬਿਜਲੀ ਅਤੇ ਪ੍ਰਦੂਸ਼ਣ ਸਬੰਧੀ ਸਮੱਸਿਆਵਾਂ ਦੂਰ ਹੋ ਜਾਣਗੀਆਂ ਅਤੇ ਵਿਚੋਲਿਆਂ ਦੀ ਲੋੜ ਵੀ ਖ਼ਤਮ ਹੋ ਜਾਵੇਗੀ। ਕੰਗ ਨੇ ਮਾਨ ਸਰਕਾਰ ਦੇ ਵਾਧੂ ਉਸਾਰੀ ਜੁਰਮਾਨੇ ਮੁਆਫ ਕਰਨ ਅਤੇ ਮੁਲਾਜ਼ਮਾਂ ਦੇ ਓਵਰਟਾਈਮ ਦੇ ਘੰਟੇ 75 ਘੰਟਿਆਂ ਤੋਂ ਵਧਾ ਕੇ 115 ਘੰਟੇ ਕਰਨ ਦੇ ਫੈਸਲੇ ਦੀ ਵੀ ਸ਼ਲਾਘਾ ਕੀਤੀ।

ਉਨ੍ਹਾਂ ਸਰਕਾਰ ਵੱਲੋਂ ਖਾਸ ਕਰਕੇ ਕੰਮਕਾਜੀ ਔਰਤਾਂ ਲਈ ਹੋਸਟਲ ਬਣਾਉਣ ਦੀ ਤਜਵੀਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਔਰਤਾਂ ਨੂੰ ਕੰਮ ਕਰਨ ਦੌਰਾਨ ਪੇਸ਼ ਆਉਂਦੀਆਂ ਰੋਜ਼ਾਨਾ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦੂਰ ਹੋ ਜਾਣਗੀਆਂ, ਜਿਸ ਨਾਲ ਕੰਮ ਵਿੱਚ ਔਰਤਾਂ ਦੀ ਭਾਗੀਦਾਰੀ ਵਧੇਗੀ ਅਤੇ ਸਮਾਜ ਵਿੱਚ ਬਰਾਬਰੀ ਆਵੇਗੀ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Sarkar Sanatkar Milni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD