Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਬਾ ਫਰੀਦ ਪੁਸਤਕ ਮੇਲਾ 2023- ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੁਸਤਕ ਮੇਲੇ ਦਾ ਕੀਤਾ ਆਗਾਜ਼

ਫੇਸਬੁੱਕ, ਵੱਟਸਐਪ,ਟਵਿੱਟਰ ਅਤੇ ਇੰਸਟਾਗ੍ਰਾਮ ਦੇ ਯੁੱਗ ਵਿੱਚ ਵੀ ਵੱਧ ਰਿਹਾ ਹੈ ਕਿਤਾਬਾਂ ਪੜ੍ਹਨ ਦਾ ਰੁਝਾਨ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Gurdit Singh Sekhon, DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 19 Sep 2023

Last updated on: Sep 19, 2023, 00:00 IST

ਬਿਨ੍ਹਾਂ ਕਿਤਾਬ ਦਾ ਕਮਰਾ ਬਿਨ੍ਹਾਂ ਆਤਮਾ ਤੇ ਸਰੀਰ ਦੇ ਸਮਾਨ ਹੈ,ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਫਰੀਦ ਮੇਲੇ ਦੌਰਾਨ ਲਗਾਏ ਜਾਣ ਵਾਲੇ ਪੁਸਤਕ ਮੇਲੇ ਦੀ ਸ਼ੁਰੂਆਤ ਕਰਨ ਉਪਰੰਤ ਕੀਤਾ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਉਨ੍ਹਾਂ ਦੇ ਨਾਲ ਉਚੇਚੇ ਤੌਰ ਤੇ ਹਾਜ਼ ਸਨ। 

ਆਏ ਸਾਲ ਇਹ ਪੁਸਤਕ ਮੇਲਾ ਸਥਾਨਕ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਲਗਾਇਆ ਜਾਂਦਾ ਹੈ, ਜਿਸ ਵਿੱਚ ਦੇਸ਼ ਭਰ ਤੋਂ ਪ੍ਰਕਾਸ਼ਕ ਆਪਣੀਆਂ ਕਿਤਾਬਾਂ ਪ੍ਰਦਰਸ਼ਿਤ ਕਰਦੇ ਹਨ। ਇਨ੍ਹਾਂ ਪ੍ਰਕਾਸ਼ਕਾਂ ਵਿੱਚ ਮੇਲੇ ਦੌਰਾਨ ਦਿੱਲੀ ਤੋਂ ਪਹਿਲੀ ਵਾਰ ਭਾਰਤੀ ਸਾਹਿਤ ਅਕਾਦਮੀ, ਨੈਸ਼ਨਲ ਬੁੱਕ ਟਰੱਸਟ ਆਫ ਇੰਡੀਆ ਤੋਂ ਇਲਾਵਾ ਅੰਮ੍ਰਿਤਸਰ ਤੋਂ ਨਾਥ, ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਰਾਧਾ ਸੁਆਮੀ ਪ੍ਰਕਾਸ਼ਨ ਵੀ ਉਚੇਚੇ ਤੌਰ ਤੇ ਪਹੁੰਚੇ।

ਸਪੀਕਰ ਸੰਧਵਾਂ ਨੇ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਪਹੁੰਚੇ 70 ਪ੍ਰਕਾਸ਼ਕਾਂ ਵੱਲੋਂ ਲੱਖਾਂ ਦੀ ਤਦਾਤ ਵਿੱਚ ਪੁਸਤਕਾਂ ਵੇਖ ਕੇ ਅਤੇ ਬੱਚਿਆਂ,ਨੌਜਵਾਨਾਂ ਅਤੇ ਬਜ਼ੁਰਗਾਂ ਵਿੱਚ ਕਿਤਾਬਾਂ ਪ੍ਰਤੀ ਵਧ ਰਹੀ ਰੁਚੀ ਤੇ ਖੁਸ਼ ਹੁੰਦਿਆਂ ਕਿਹਾ  ਕਿ “ਪੁਸਤਕਾਂ ਅਜਿਹਾ ਸ਼ਾਹੀ ਖਜ਼ਾਨਾ ਹੁੰਦੀਆਂ ਹਨ ਜਿਨ੍ਹਾਂ ਵਿੱਚ ਸੋਨਾ, ਚਾਂਦੀ ਜਾਂ ਹੀਰੇ ਜਵਾਹਰਾਤ ਨਹੀਂ ਬਲਕਿ ਗਿਆਨ ਤੇ ਬੁੱਧੀ ਦੇ ਵਿਚਾਰ ਤੇ ਭਾਵਨਾਵਾਂ ਸੰਗ੍ਰਹਿ ਕਰਕੇ ਰੱਖੀਆਂ ਹੁੰਦੀਆਂ ਹਨ”। 

ਇਸ ਮੌਕੇ ਬੋਲਦਿਆਂ ਵਿਧਾਇਕ ਸੇਖੋਂ ਨੇ ਕਿਹਾ ਕਿ ਪੁਸਤਕਾਂ ਗਿਆਨ ਦਾ ਸੋਮਾ ਹੁੰਦੀਆਂ ਹਨ। ਇਹ ਮਨੁੱਖ ਨੂੰ ਸੁਚੱਜੀ ਜੀਵਨ ਜਾਂਚ ਸਿਖਾਉਂਦੀਆਂ ਹਨ। ਨੇਕ ਆਚਰਨ ਵਾਲਾ ਬਣਾਉਂਦੀਆਂ ਹਨ। ਚੰਗੇ-ਮਾੜੇ ਦੀ ਸੋਝੀ ਕਰਵਾਉਂਦੀਆਂ ਹਨ। ਆਪਣੇ ਤੇ ਦੂਜੇ ਦੇਸ਼ਾਂ ਦੇ ਸਾਹਿਤ, ਇਤਿਹਾਸ, ਸੱਭਿਆਚਾਰ, ਧਰਮ, ਵੇਦ, ਉਪਨਿਸ਼ਦਾਂ ਅਤੇ ਹੋਰ ਅਣਗਿਣਤ ਗਿਆਨ-ਵਿਗਿਆਨ ਦੀ ਜਾਣਕਾਰੀ ਪ੍ਰਦਾਨ ਕਰਦੀਆਂ ਹਨ। 

ਇਹ ਮਨੁੱਖ ਦੀ ਇਕੱਲਤਾ ਦੀਆਂ ਸਾਥੀ ਹੁੰਦੀਆਂ ਹਨ, ਕਿਉਂਕਿ ਇਹ ਕੇਵਲ ਗਿਆਨ ਹੀ ਪ੍ਰਦਾਨ ਨਹੀਂ ਕਰਦੀਆਂ ਬਲਕਿ ਜੀਵਨ ਜਾਂਚ ਵੀ ਸਿਖਾਉਂਦੀਆਂ ਹਨ। ਇਸ ਮੇਲੇ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਇਸ ਪੁਸਤਕ ਮੇਲੇ ਨੂੰ ਵਧੇਰੇ ਹੁੰਗਾਰਾ ਮਿਲਣ ਦੀ ਆਸ ਹੈ। 

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਕੁੱਲ 40 ਦੇ ਕਰੀਬ ਪ੍ਰਕਾਸ਼ਕ ਅਤੇ ਕਿਤਾਬ ਵਿਕਰੇਤਾ ਇਸ ਮੇਲੇ ਵਿੱਚ ਪਹੁੰਚੇ ਸਨ। ਇਸ ਦੇ ਮੱਦੇਨਜ਼ਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਪਿਛਲੇ ਸਾਲ ਤਕਰੀਬਨ 10 ਹਜ਼ਾਰ ਲੋਕਾਂ ਦੇ ਮੁਕਾਬਲੇ, ਹੁਣ ਇਸ ਵਾਰ ਤਕਰੀਬਨ 15 ਹਜ਼ਾਰ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਹਿਲੀ ਵਾਰ 200 ਕਹਾਣੀਆਂ, ਨਾਵਲ, ਨਾਟਕ, ਕਵਿਤਾਵਾ, ਧਾਰਮਿਕ ਸਾਹਿਤ ਅਤੇ ਅਨੁਵਾਦ ਕੀਤੀਆਂ ਅਜਿਹੀਆਂ ਕਿਤਾਬਾਂ ਦੀ ਪ੍ਰਦਰਸ਼ਨੀ ਕੀਤੀ ਜਾ ਰਹੀ ਹੈ ਜਿਹੜੀਆਂ ਕਿ ਹਾਲ ਹੀ ਵਿੱਚ ਛਾਪੀਆਂ ਗਈਆਂ ਹਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Gurdit Singh Sekhon , DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD