Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ, ਟ੍ਰੈਫਿਕ ਤੇ ਕਰਾਇਮ ਸਬੰਧੀ ਡਿਪਟੀ ਕਮਿਸ਼ਨਰ, ਐਸ.ਐਸ.ਪੀ ਤੇ ਨਿਗਮ ਕਮਿਸ਼ਨਰ ਨਾਲ ਬੈਠਕ

ਕੋਹਲੀ ਨੇ ਵਿਧਾਇਕ ਗੁਰਲਾਲ ਘਨੌਰ ਦੀ ਮੌਜੂਦਗੀ ‘ਚ ਪੂਰੇ ਸ਼ਹਿਰ ਦੇ ਪ੍ਰਬੰਧਾਂ ਦਾ ਲਿਆ ਜਾਇਜਾ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab, Gurlal Singh Ghanaur, DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 19 Sep 2023

Last updated on: Sep 19, 2023, 00:00 IST

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਡਿਪਟੀ ਕਮਿਸ਼ਨਰ, ਐਸ.ਐਸ.ਪੀ ਤੇ ਨਗਰ ਨਿਗਮ ਕਮਿਸ਼ਨਰ ਨਾਲ ਮੈਰਾਥਨ ਮੀਟਿੰਗ ਕਰਕੇ ਪਟਿਆਲਾ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ, ਆਉਣ ਵਾਲੇ ਪ੍ਰਾਜੈਕਟਾਂ, ਸੁਚਾਰੂ ਟ੍ਰੈਫਿਕ ਵਿਵਸਥਾ, ਨਸ਼ਿਆਂ ਤੇ ਕਰਾਇਮ ਦੀ ਰੋਕਥਾਮ ਸਬੰਧੀ ਲੰਬੀ ਵਿਚਾਰ ਚਰਚਾ ਕੀਤੀ।ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੂਰੇ ਸ਼ਹਿਰ ਦੇ ਪ੍ਰਬੰਧਾਂ ਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਪਿੱਛਲੀਆਂ ਸਰਕਾਰਾਂ ਦੀ ਅਣਦੇਖੀ ਦੇ ਸ਼ਿਕਾਰ ਹੋਏ ਸਾਰੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਪ੍ਰਾਜੈਕਟਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਹੁਣ ਮਿਥੇ ਸਮੇਂ ਵਿਚ ਨੇਪਰੇ ਚੜ੍ਹਾਇਆ ਜਾਵੇਗਾ।

ਲੰਮੀ ਚੱਲੀ ਬੈਠਕ ਦੌਰਾਨ ਵਿਧਾਇਕ ਕੋਹਲੀ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੋਂ ਪਟਿਆਲਾ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ, ਆਉਣ ਵਾਲੇ ਪ੍ਰਾਜੈਕਟਾਂ ਦੀ ਜਾਣਕਾਰੀ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਕਿਸੇ ਵੀ ਕੰਮ ਵਿੱਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਗੇ  ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ  ਐਲਾਨ ਮੁਤਾਬਕ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਕੰਪਲੈਕਸ ਨੂੰ ਬੱਸ ਅੱਡੇ ਦੀ ਥਾਂ ਕਿਸੇ ਹੋਰ ਮੰਤਵ ਲਈ ਨਹੀਂ ਵਰਤਿਆ ਜਾਵੇਗਾ ਅਤੇ ਇੱਥੇ ਸ਼ੱਟਲ ਬੱਸ ਸਰਵਿਸ ਚਲਾਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਪੁਰਾਣੇ ਬੱਸ ਅੱਡੇ ਨੂੰ ਲੋਕਲ ਬੱਸਾਂ ਲਈ ਜਲਦੀ ਚਲਾਉਣ ਲਈ ਕੋਸ਼ਿਸ਼ਾਂ ਜਾਰੀ ਹਨ। ਵਿਧਾਇਕ ਕੋਹਲੀ ਨੇ ਐਸ.ਐਸ.ਪੀ ਵਰੁਣ ਸ਼ਰਮਾ ਤੋਂ ਜੁਰਮ ਰੋਕਣ ਲਈ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕਰਦਿਆਂ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਸੁਚਾਰੂ ਬਨਾਉਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਜਰਾਇਮ ਪੇਸ਼ਾ ਲੋਕਾਂ ਨਾਲ ਕੋਈ ਢਿੱਲ ਨਾ ਵਰਤੀ ਜਾਵੇ।

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਨੀਤੀ ਦਾ ਜਿਕਰ ਕਰਦਿਆਂ ਕੋਹਲੀ ਨੇ ਕਿਹਾ ਕਿ ਨਸ਼ੇ ਦੇ ਵਪਾਰੀਆਂ ਲਈ ਪਟਿਆਲਾ ਵਿੱਚ ਕੋਈ ਥਾਂ ਨਹੀਂ ਹੈ। ਵਿਧਾਇਕ ਕੋਹਲੀ ਨੇ ਨਿਗਮ ਕਮਿਸ਼ਨਰ ਅਦਿੱਤਿਆ ਉਪਲ ਨਾਲ ਗੱਲਬਾਤ ‘ਚ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਇਜਾ ਲੈਂਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।

ਇਸ ਮੀਟਿੰਗ ਦੌਰਾਨ ਐਸ.ਪੀ ਸਿਟੀ ਮੁਹੰਮਦ ਸਰਫਰਾਜ ਆਲਮ, ਡੀ.ਐਸ.ਪੀ ਸੰਜੀਵ ਸਿੰਗਲਾ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab , Gurlal Singh Ghanaur , DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD