Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਦੁੱਖ ਸਾਂਝਾ ਕੀਤਾ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Harpal Singh Cheema, Lal Chand Kataruchak, Bram Shankar Jimpa, Balkar Singh

Web Admin

Web Admin

5 Dariya News

ਚੰਡੀਗੜ੍ਹ , 19 Sep 2023

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਦੇ ਪਿਤਾ ਜੀ ਪ੍ਰੋ ਬੀ ਸੀ ਵਰਮਾ ਦੇ ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਪੰਜਾਬ ਸਰਕਾਰ ਤਰਫ਼ੋ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਤੇ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੁੱਖ ਮੰਤਰੀ ਤਰਫ਼ੋ ਉਨ੍ਹਾਂ ਦੇ ਓ ਐਸ ਡੀ ਸ੍ਰੀ ਰਾਜਬੀਰ ਸਿੰਘ ਘੁੰਮਣ ਨੇ ਪਾਰਥਿਵ ਸਰੀਰ ਉਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ। 

ਇਸ ਮੌਕੇ ਕੈਬਨਿਟ ਮੰਤਰੀਆਂ ਸ੍ਰੀ ਅਮਨ ਅਰੋੜਾ, ਸ੍ਰੀ ਲਾਲ ਚੰਦ ਕਟਾਰੂਚੱਕ, ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਤੇ ਸ੍ਰੀ ਬਲਕਾਰ ਸਿੰਘ ਨੇ ਵੀ ਸ੍ਰੀ ਵਰਮਾ ਨਾਲ ਦੁੱਖ ਸਾਂਝਾ ਕੀਤਾ। ਪ੍ਰੋ ਬੀ ਸੀ ਵਰਮਾ ਜੋ 89 ਵਰ੍ਹਿਆਂ ਦੇ ਸਨ, ਅੱਜ ਸਵੇਰੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ ਸਨ।

ਸੈਕਟਰ 25 ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਮੌਕੇ ਪ੍ਰੋ ਵਰਮਾ ਦੀ ਚਿਤਾ ਨੂੰ ਅਗਨੀ ਉਨ੍ਹਾ ਦੇ ਦੋਵੇਂ ਪੁੱਤਰਾਂ ਸ੍ਰੀ ਅਨੁਰਾਗ ਵਰਮਾ ਤੇ ਸ੍ਰੀ ਅਸ਼ੀਸ਼ ਵਰਮਾ ਨੇ ਦਿੱਤੀ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਸ੍ਰੀ ਆਦਿਲ ਆਜ਼ਮੀ, ਓ.ਐਸ.ਡੀ. (ਪੀਆਰ) ਸ੍ਰੀ ਮਨਜੀਤ ਸਿੱਧੂ, ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਸ੍ਰੀ ਬਲਤੇਜ ਸਿੰਘ ਪੰਨੂੰ, ਯੂ.ਟੀ. ਦੇ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਧਰਮ ਪਾਲ, ਪੰਜਾਬ ਆਈ.ਏ.ਐਸ. ਅਫਸਰਜ਼ ਐਸੋਸੀਏਸ਼ਨ ਤਰਫੋੰ ਉਨ੍ਹਾਂ ਦੇ ਪ੍ਰਧਾਨ ਸ੍ਰੀ ਤੇਜਵੀਰ ਸਿੰਘ, ਮੁੱਖ ਚੋਣ ਅਫਸਰ ਸ੍ਰੀ ਸਿਬਿਨ ਸੀ, ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਵਿਜੀਲੈਂਸ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ, ਐਡਵੋਕੇਟ ਜਨਰਲ ਸ੍ਰੀ ਵਿਨੋਦ ਘਈ, ਸੂਚਨਾ ਤੇ ਲੋਕ ਸੰਪਰਕ ਮੰਤਰੀ ਤਰਫ਼ੋ ਵਿਭਾਗ ਦੇ ਸਕੱਤਰ ਸ੍ਰੀ ਮਾਲਵਿੰਦਰ ਸਿੰਘ ਜੱਗੀ ਨੇ ਵੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ, ਵਿਧਾਇਕਾਂ, ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ, ਸਿਵਲ, ਪੁਲਿਸ ਤੇ ਸੈਨਾ ਦੇ ਉੱਚ ਅਧਿਕਾਰੀਆਂ, ਯੂ.ਟੀ. ਪ੍ਰਸ਼ਾਸਨ ਦੇ ਅਧਿਕਾਰੀ, ਸੇਵਾ ਮੁਕਤ ਅਧਿਕਾਰੀ, ਵਕੀਲ ਭਾਈਚਾਰੇ ਅਤੇ ਪ੍ਰੈੱਸ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ, ਸਮਾਜਿਕ ਸੰਗਠਨਾਂ ਤੇ ਸਕੱਤਰੇਤ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Harpal Singh Cheema , Lal Chand Kataruchak , Bram Shankar Jimpa , Balkar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD