Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਵਿਆਹ ਪੁਰਬ ਸਮਾਗਮ : ਸ਼ੈਰੀ ਕਲਸੀ ਅਤੇ ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਵਲੋ ਵਿਆਹ ਪੁਰਬ ਦੇ ਸਬੰਧ ਵਿੱਚ ਤਿਆਰੀਆਂ ਨੂੰ ਦਿੱਤੀਆਂ ਅੰਤਿਮ ਛੋਹਾਂ

ਨਗਰ ਕੀਰਤਨ ਦੇ ਰੂਟ ਸਮੇਤ ਸ਼ਹਿਰ ਵਿੱਚ ਕੀਤੀਆਂ ਤਿਆਰੀਆਂ ਦਾ ਕੀਤਾ ਨਿਰੀਖਣ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab, DC Gurdaspur, Himanshu Aggarwal, Gurdaspur, Deputy Commissioner Gurdaspur

5 Dariya News

5 Dariya News

5 Dariya News

ਬਟਾਲਾ , 19 Sep 2023

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਕੀਤੀਆਂ ਗਈਆਂ ਤਿਆਰੀਆਂ ਦਾ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜਾਇਜ਼ਾ ਲਿਆ ਗਿਆ ਅਤੇ 21 ਸਤੰਬਰ (ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ) ਅਤੇ 22 ਸਤੰਬਰ ਨੂੰ (ਪਾਲਕੀ ਸਾਹਿਬ) ਸਜਾਏ ਜਾ ਰਹੇ ਨਗਰ ਕੀਰਤਨ ਦੇ ਰੂਟ ਸਮੇਤ ਸ਼ਹਿਰ ਦਾ ਦੌਰਾ ਕਰਕੇ ਕੀਤੇ ਗਏ ਕਾਰਜਾਂ ਦਾ ਨਿਰੀਖਣ ਕੀਤਾ। 

ਇਸ ਮੌਕੇ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ ਵੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤ ਅਤੇ ਆਵਾਜਾਈ ਆਦਿ ਨੂੰ ਮੁੱਖ ਰੱਖਦਿਆਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ ਤੇ ਵੱਖ-ਵੱਖ ਸਬੰਧਤ ਅਧਿਕਾਰੀਆਂ ਨੂੰ ਰਹਿੰਦੇ ਵਿਕਾਸ ਕੰਮ ਮੁਕੰਮਲ ਕਰਨ ਦੇ ਨਿਰਦੇਸ਼-ਦਿੱਤੇ ਗਏ। ਉਨ੍ਹਾ ਕਿਹਾ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਤੋ ਜਾਹੋ ਜਲਾਲ ਨਾਲ ਮਨਾਏ ਜਾਣਗੇ।

ਇਸ ਮੌਕੇ ਗੱਲ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਕੀਰਤਨ ਦੇ ਰੂਟ ਤੇਸ਼ਹਿਰ ਅੰਦਰ ਕੀਤੇ ਕੰਮਾਂ ਦਾ ਨਿਰੀਖਣ ਕੀਤਾ ਗਿਆ ਹੈ ਅਤੇ ਵਿਆਹ ਪੁਰਬ ਦੇ ਸਮਾਗਮਾਂ ਨੂੰ ਦਿਨ ਰਾਤ ਕੰਮ ਕਰਕੇ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਵਿਆਹ ਪੁਰਬ ਸਮਾਗਮ ਪੂਰੀ ਧੂਮ ਧਾਮ ਨਾਲ ਮਨਾਏ ਜਾਣਗੇ। 

ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੀਰਤਨ ਦੇ ਰੂਟਾਂ ਸਮੇਤ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਜਾਵੇਗਾ, ਸ਼ਹਿਰ ਦੇ ਚੌਕਾਂ ਵਿਚ ਸ਼ਾਨਦਾਰ ਸਵਾਗਤੀ ਗੇਟ ਬਣਾਏ ਜਾਣਗੇ ਤੇ ਰੰਗ ਬਿਰੰਗੀਆਂ ਲੜੀਆਂ ਦੀ ਸਜਾਵਟ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਪੀ ਡਬਲਿਊ ਡੀ, ਪਾਵਰਕਾਮ,ਸੀਵਰੇਜ਼ ਬੋਰਡ, ਨਗਰ ਨਿਗਮ ਬਟਾਲਾ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੁੱਚੇ ਰੂਟ ਵਿਚ ਲੋੜੀਦੇ ਸਾਰੇ ਕੰਮ ਪੂਰੇ ਕਰਨ ਦੀ ਹਦਾਇਤ ਕੀਤੀ।

ਇਸ ਮੌਕੇ ਤਹਿਸੀਲਦਾਰ ਅਭਿਸ਼ੇਕ ਵਰਮਾ, ਡੀਐਸਪੀ ਲਲਿਤ ਕੁਮਾਰ, ਰਾਜੇਸ਼ ਕੁਮਾਰ ਤੁੱਲੀ, ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ ਸਿੰਘ (ਸਾਰੇ ਐੰਮ.ਸੀ), ਐਕਸੀਅਨ ਹਰਪ੍ਰੀਤ ਸਿੰਘ, ਐਸ.ਡੀ.ਓ. ਨਿਰਮਲ ਸਿੰਘ, ਜੀਈ ਉੱਪਲ, ਐਸ.ਡੀ.ਓ ਗੁਰਵਿੰਦਰ ਸਿੰਘ, ਆਸ਼ੂ ਗੋਇਲ, ਯਸ਼ਪਾਲ ਚੋਹਾਨ, ਹਰਵਿੰਦਰ ਸਿੰਘ ਕਲਸੀ, ਰਵਿੰਦਰ ਸੋਨੀ, ਰਿੰਪੀ ਖੁੰਡਾ, ਬੰਟੀ ਟਰੇਂਡਜ਼ ਵਾਲੇ, ਮਨਜੀਤ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਰਾਜੂ, ਸਾਬਕਾ ਡੀਐਸਪੀ ਕੁਲਵੰਤ ਸਿੰਘ, ਐਡਵੈਕੇਟ ਮੱਟੂ ਜੀ, ਅਜੇ ਕੁਮਾਰ, ਮਨਜੀਤ ਸਿੰਘ, ਗੁਰਜੀਤ ਸਿੰਘ, ਤਿਲਕ ਰਾਜ, ਜਤਿੰਦਰ ਸਿੰਘ ਸਹਿਮੀ, ਰਜਿੰਦਰ ਜੰਬਾ, ਮਲਕੀਤ ਸਿੰਘ, ਨਿੱਕੂ ਹੰਸ ਪਾਲ, ਗਗਨ ਬਟਾਲਾ, ਹਰਪ੍ਰੀਤ ਸਿੰਘ ਮਾਨ ਤੇ ਮਾਨਕ ਮਹਿਤਾ ਆਦਿ ਹਾਜ਼ਰ ਸਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab , DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD