Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ

ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ

DC Gurdaspur, Himanshu Aggarwal, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 19 Sep 2023

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ ਤੇ ਸੰਗਤਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ । ਇਹ ਪ੍ਰਗਟਾਵਾ ਡਾ ਹਿਮਾਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੀਤਾ। 

ਇਸ ਮੌਕੇ ਪਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਗੁਰੂ ਘਰ ਦੀ ਬਖਸ਼ਿਸ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਗੁਰਨਾਮ ਸਿੰਘ ਜੱਸਲ, ਐਗਜੈਕਟਿਵ ਮੈਂਬਰ ਗੁਰਦੁਆਰਾ ਸ਼੍ਰੋਮਣੀ ਪਰਬੰਧਕ ਕਮੇਟੀ, ਗੁਰਵਿੰਦਰਪਾਲ ਸਿੰਘ ਗੋਰਾ, ਮੈਂਬਰ ਗੁਰਦੁਆਰਾ ਸ਼੍ਰੋਮਣੀ ਪਰਬੰਧਕ ਕਮੇਟੀ, ਗੁਰਵਿੰਦਰਪਾਲ ਸਿੰਘ ਮਾਂਟੂ , ਮੈਨੇਜਰ ਗੁਰਿੰਦਰ ਸਿੰਘ,ਜਗਦੀਸ਼ ਸਿੰਘ ਬੁੱਟਰ, ਪਰਬੰਧਕ ਮੇਲਾ ਕਮੇਟੀ ਆਦਿ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨੀ ਵੀ ਉਨ੍ਹਾਂ ਵਲੋਂ ਵਿਆਹ ਪੁਰਬ ਦੇ ਸਬੰਧ ਵਿਚ ਸਹਿਰ ਦਾ ਦੌਰਾ ਕਰਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਸੀ ਅਤੇ ਲਗਾਤਾਰ ਉਹ ਅਧਿਕਾਰੀਆਂ ਕੋਲੇ ਕੀਤੇ ਕਾਰਜਾਂ ਦੀ ਸਮੀਖਿਆ ਕਰ ਰਹੇ ਹਨ ਅਤੇ ਨਗਰ ਕੀਰਤਨ ਰੂਟ ਸਮੇਤ ਸਮੁੱਚੇ ਸ਼ਹਿਰ ਅੰਦਰ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ। ਉਨਾ ਕਿਹਾ ਮੀਂਹ ਪੈਣ ਕਾਰਨ ਸੰਗਤਾਂ ਨੂੰ ਮੁਸ਼ਕਿਲ ਪੇਸ਼ ਆਈ ਹੈ ਪਰ ਜਿਲ੍ਹਾ ਪਰਸ਼ਾਸਨ ਵਲੋਂ ਦੇਸ਼ ਵਿਦੇਸ਼ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। 

ਡਿਪਟੀ ਕਮਿਸ਼ਨਰ ਪੇ ਅੱਗੇ ਦੱਸਿਆ ਗਿਆ 22 ਸਤੰਬਰ ਨੂੰ ਵਿਆਹ ਪੁਰਬ ਸਮੀਗਮ ਲਈ ਸਬ ਡਵੀਜ਼ਨ ਬਟਾਲਾ ਵਿਖੇ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ, ਤਾਂ ਜੋ ਸ਼ਰਧਾਲੂ ਪਾਵਨ ਮੌਕੇ ਨਤਮਸਤਕ ਹੋ ਸਕਣ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਵਿਭਾਗ ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। 

ਨਾਲ ਹੀ ਉਨਾ ਹੁੱਲੜਬਾਜੀ ਕਰਨ ਵਾਲਿਆਂ ਨੂੰ ਕਿਹਾ ਕਿ ਵਿਆਹ ਪੁਰਬ ਸਮੀਗਮ ਸ਼ਰਧਾ ਭਾਵਨਾ ਨਾਲ ਮਨਾਏ ਜਾਣ। ਉਨ੍ਹਾਂ ਕਿਹਾ ਕਿ ਪਾਵਨ ਤੇ ਮਹਾਨ ਵਿਆਹ ਪੁਰਬ ਮੌਕੇ, ਕਿਸੇ ਕਿਸਮ ਦੀ ਹੁੱਲੜਬਾਜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਵਿਆਹ ਪੁਰਬ ਸਮਾਗਮ ਵਿੱਚ ਨਤਮਸਤਕ ਹੋਣ ਵਾਲੀਆਂ, ਦੂਰੋਂ ਪਹੁੰਚ ਰਹੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਵਾਹਨਾ ਦੀ ਥਾ ਪਬਲਿਕ ਟਰਾਸਪੋਰਟ ਦੀ ਵੱਧ ਤੋਂ ਵੱਧ ਵਰਤੋਂ ਕਕਨ, ਤਾਂ ਜੋ ਆਵਾਜਾਈ ਸੁਖਾਲੀ ਰਹੇ। ਉਨ੍ਹਾਂ ਸੰਗਤਾਂ ਨੂੰ ਪਰਸ਼ਾਸਨ ਨਾਲ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਪੂਰੇ ਕੀਤੇ ਜਾਣਗੇ।

 

Tags: DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD