Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਮੂਹ ਪਿੰਡਾਂ ਦੀਆਂ ਪੰਚਾਇਤਾਂ ਨੂੰ ਪਿੰਡ ਪੱਧਰ ’ਤੇ ਗਊਸ਼ਾਲਾਵਾਂ ਬਣਾਉਣ ਅਤੇ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਵਿਖੇ ਗਊਧੰਨ ਲਈ ਸਹਿਯੋਗ ਕਰਨ ਦੀ ਅਪੀਲ

ਡਿਪਟੀ ਕਮਿਸ਼ਨਰ ਨੇ ਵੱਖ ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੀਤੀ ਅਹਿਮ ਮੀਟਿੰਗ

DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 20 Sep 2023

Last updated on: Sep 20, 2023, 00:00 IST

ਬੇਸਹਾਰਾ ਪਸ਼ੂਧੰਨ ਦੀ ਸਾਂਭ ਸੰਭਾਲ ਅਤੇ ਪਸ਼ੂਆਂ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਬਲਾਕ ਮਾਨਸਾ ਦੇ ਵੱਖ ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਅਹਿਮ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਨੂੰ ਪਿੰਡ ਪੱਧਰ ’ਤੇ ਗਊਸ਼ਾਲਾਵਾਂ ਬਣਾਉਣ ਅਤੇ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਵਿਖੇ ਗਊਧੰਨ ਲਈ ਤੂੜੀ, ਹਰਾ ਚਾਰਾ ਮੁਹੱਈਆ ਕਰਵਾ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ 500 ਤੋਂ ਵਧੇਰੇ ਬੇਸਹਾਰਾ ਪਸ਼ੂਆਂ ਨੂੰ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਵਿਖੇ ਭੇਜਿਆ ਗਿਆ ਹੈ, ਜਿਸ ਦੇ ਲਈ ਪਿੰਡਾਂ ਵਾਸੀਆਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ।

ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਵੀਰ ਕੌਰ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਖੇ ਮੁੱਖ ਖੇਤੀਬਾੜੀ ਅਫ਼ਸਰ, ਪਟਵਾਰੀ, ਨੰਬਰਦਾਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਪੰਚਾਇਤ ਸਕੱਤਰ ਪੱਧਰ ’ਤੇ ਕਮੇਟੀਆਂ ਗਠਿਤ ਕਰਕੇ ਪਿੰਡਾਂ ਵਿਚ ਗਰਾਮ ਪੰਚਾਇਤ ਦਾ ਇਕੱਠ ਕਰਕੇ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਸਾਂਝੇ ਯਤਨ ਕਰਨ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਵੱਖ ਵੱਖ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਪੱਧਰ ’ਤੇ ਫਸਲਾਂ ਦੀ ਰਾਖੀ ਲਈ ਰੱਖੇ ਰਾਖਿਆਂ ਨੂੰ ਪੈਸੇ ਦੇਣ ਦੀ ਥਾਂ ਪਿੰਡਾਂ ਵਿਚ ਹੀ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾ ਬਣਾ ਕੇ ਸੰਭਾਲਿਆ ਜਾ ਸਕਦਾ ਹੈ ਜਾਂ ਸਰਕਾਰੀ ਗਊਸ਼ਾਲਾ ਵਿਚ ਪਸ਼ੂ ਭੇਜ ਕੇ ਰਾਖਿਆ ਨੂੰ ਦਿੱਤੀ ਜਾਣ ਵਾਲੀ ਲੱਖਾਂ ਰੁਪਏ ਦੀ ਰਾਸ਼ੀ ਗਊਸ਼ਾਲਾ ਵਿਚ ਸਹਿਯੋਗ ਦੇ ਤੌਰ ’ਤੇ ਦਿੱਤੀ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਜਿੱਥੇ ਪਸ਼ੂਆਂ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ, ਉੱਥੇ ਬਹੁਤ ਹੀ ਸੁਖਾਵੇਂ ਢੰਗ ਨਾਲ ਪਸ਼ੂਆਂ ਦੀ ਗਊਸ਼ਾਲਾਵਾਂ ਵਿਚ ਦੇਖਭਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਸਮੂਹ ਪੰਚਾਇਤ ਸਕੱਤਰਾਂ ਨੂੰ ਆਦੇਸ਼ ਜਾਰੀ ਕਰਦਿਆਂ ਮੁੜ ਦੁਹਰਾਇਆ ਕਿ ਹਰੇਕ ਪਿੰਡ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਇਕੱਤਰ ਕਰਕੇ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਸਰਦੀ ਦੇ ਮੌਸਮ ਦੌਰਾਨ ਧੁੰਦਾਂ ਵਿਚ ਬੇਸਹਾਰਾ ਪਸ਼ੂਆਂ ਕਾਰਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਪਸ਼ੂਆਂ ਦੀ ਸੁਖਾਵੇਂ ਮਾਹੌਲ ਵਿਚ ਸੰਭਾਲ ਹੋ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਐਸ.ਡੀ.ਐਮ. ਮਾਨਸਾ/ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਵਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਪੰਚ, ਸਰਪੰਚ, ਸਕੱਤਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD