Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਸ਼ਣ ਮਾਹ ਤਹਿਤ ਦੇਵ ਸਮਾਜ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

ਪੋਸ਼ਟਿਕ ਆਹਾਰ ਦਾ ਸੇਵਨ ਕਰਨ ਅਤੇ ਕੁਪੋਸ਼ਨ ਤੋਂ ਬਚਣ ਸਬੰਧੀ ਕੀਤਾ ਗਿਆ ਜਾਗਰੂਕ

Punjab Admin, Ferozpur

Web Admin

Web Admin

5 Dariya News

ਫਿਰੋਜ਼ਪੁਰ , 20 Sep 2023

Last updated on: Sep 20, 2023, 00:00 IST

ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀਆਂ ਹਦਾਇਤਾਂ ਮੁਤਾਬਿਕ ਪੋਸ਼ਣ ਮਾਹ 2023 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਵ ਸਮਾਜ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਸਡੀਐਮ ਸ. ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜ.)  ਸ੍ਰੀ ਸੂਰਜ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

ਇਸ ਮੌਕੇ ਐਸ.ਡੀ.ਐਮ. ਸ. ਗੁਰਮੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ (ਜ.) ਸ਼੍ਰੀ ਸੂਰਜ ਵੱਲੋਂ ਆਮ ਜਨਤਾ, ਕਿਸ਼ੋਰੀਆਂ ਅਤੇ ਆਂਗਣਵਾੜੀ ਵਰਕਰਾਂ ਨੂੰ ਸਹੀ ਪੋਸ਼ਣ ਸਬੰਧੀ ਸੰਬੋਧਿਤ ਕੀਤਾ ਗਿਆ।  ਉਨ੍ਹਾਂ ਸਹੀ ਪੋਸ਼ਣ, ਅਨੀਮੀਆ ਬਾਰੇ ਅਤੇ ਪੰਜਾਬ ਸਰਕਾਰ ਵੱਲੋਂ ਚਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੋਸ਼ਣ ਮਾਹ ਮਨਾਉਣ ਦਾ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਅਨੀਮੀਆ ਅਤੇ ਕੁਪੋਸ਼ਣ ਦੇ ਕਾਰਣਾਂ, ਲੱਛਣਾ, ਇਲਾਜ ਬਾਰੇ ਅਤੇ ਪੋਸ਼ਟਿਕ ਆਹਾਰ ਬਾਰੇ ਜਾਗਰੂਕ ਕਰਨਾ ਹੈ।

ਇਸ ਮੌਕੇ ਸਮਾਜ ਸੇਵੀ ਡਾਕਟਰ ਨੀਲਮ ਸੋਢੀ ਵਲੋ ਮਹਾਵਾਰੀ ਸਵੱਛਤਾ, ਪੋਸ਼ਟਿਕ ਆਹਾਰ ਆਦਿ ਬਾਰੇ ਜਾਗਰੂਕ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਪੋਸ਼ਣ ਦਾ ਮਤਲਬ ਪੌਸ਼ਟਿਕ ਆਹਾਰ ਦਾ ਸੇਵਨ ਕਰਨਾ ਹੈ, ਜਿਸ ਨਾਲ ਸਾਡੀ ਸਿਹਤ ਨਰੋਈ ਰਹੇ। 

ਇਸ ਵਿੱਚ ਸਾਫ ਪਾਣੀ ਪੀਣ ਅਤੇ ਸਾਫ-ਸਫਾਈ ਰੱਖਣ ਦਾ ਵੀ ਬਹੁਤ ਜ਼ਿਆਦਾ ਮਹੱਤਵ ਹੈ। ਪ੍ਰੋਗਰਾਮ ਦੌਰਾਨ ਦੇਵ ਸਮਾਜ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਅਤੇ ਪਿਰਮਲ ਫਾਉਂਡੇਸ਼ਨ ਵਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ। 

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਦਫਤਰ ਦੀਆਂ ਆਂਗਣਵਾੜੀ ਵਰਕਰਾਂ ਵੱਲੋਂ  ਦੋ ਪੋਸ਼ਣ ਹੱਟ ਲਗਾਈਆਂ ਗਈਆਂ, ਜਿਸ ਵਿੱਚ ਘਰ ਤੋਂ ਬਣਾਏ ਹੋਏ ਭੋਜਨ ਅਤੇ ਮਸਾਲਿਆਂ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਬਾਰੇ ਜਾਣਕਾਰੀ ਦਿੱਤੀ ਗਈ।  ਸਿਹਤ ਵਿਭਾਗ ਵੱਲੋਂ  ਮੁਫਤ ਅਨੀਮੀਆ ਜਾਂਚ ਕਰਕੇ ਮੁਫਤ ਦਵਾਈਆਂ ਦਿੱਤੀਆਂ ਗਈਆਂ, ਆਯੂਸ਼ ਵਿਭਾਗ ਵੱਲੋਂ ਆਯੂਰਵੈਦਿਕ  ਦਵਾਈਆਂ ਦਾ ਸਟਾਲ ਲਗਾ ਕੇ ਜਾਗਰੂਕ ਕੀਤਾ ਗਿਆ, ਮਿਉਸੀਂਪਲ ਕੌਸਲ ਫਿਰੋਜਪੁਰ ਵੱਲੋਂ ਬਾਇਉ ਕੰਪੋਸਟ ਖਾਦ ਅਤੇ ਕੱਪੜੇ ਤੋਂ ਬਣੇ ਬੈਗਾਂ ਦਾ ਸਟਾਲ ਲਗਾਇਆ ਗਿਆ। ਸੇਵਾ ਭਾਰਤ ਐੱਨ.ਜੀ.ਓ ਵੱਲੋਂ ਵੀ ਆਚਾਰ ਦਾ ਸਟਾਲ ਲਗਾਇਆ ਗਿਆ । ਸਖੀ ਵਨ ਸਟੌਪ ਵੱਲੋਂ ਲੜਕੀਆਂ ਅਤੇ ਔਰਤਾਂ ਨੂੰ ਵਿਭਾਗ ਵੱਲੋਂ ਮਿਲਣ ਵਾਲੀਆਂ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਰਸੇਟਾਈਲ ਐਂਟਰਪ੍ਰਾਈਜਿਜ਼ ਪ੍ਰਾਈਵੇਟ ਲਿਮਿਟੇਡ ਦੇ ਪ੍ਰੋਜੈਕਟ ਅਮੋਦਿਨੀ ਅਧੀਨ ਮਲਟੀ ਗਰੇਨ ਪੌਸ਼ਟਿਕ ਲੱਡੂ ਵੀ ਕਿਸ਼ੋਰੀ ਕੁੜੀਆਂ ਨੂੰ ਵੰਡੇ ਗਏ। ਅੰਤ ਵਿੱਚ ਜਿਲ੍ਹਾ ਪ੍ਰੋਗਰਾਮ ਅਫਸਰ ਫਿਰੋਜ਼ਪੁਰ ਸ਼੍ਰੀਮਤੀ ਰੀਚਿਕਾ ਨੰਦਾ ਵੱਲੋਂ ਵੀ ਪੋਸ਼ਣ ਅਭਿਆਨ, ਅਨੀਮੀਆ ਅਤੇ ਇਸ ਦੀ ਰੋਕਥਾਮ  ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ ਅਤੇ ਇਸ ਸਮਾਗਮ ਦੇ ਆਯੋਜਨ ਲਈ ਦੇਵ ਸਮਾਜ ਕਾਲਜ ਅਤੇ  ਵਰਸੇਟਾਈਲ ਐਂਟਰਪ੍ਰਾਈਜਿਜ਼ ਪ੍ਰਾਈਵੇਟ ਲਿਮਿਟੇਡ ਦਾ  ਵਿਸ਼ੇਸ਼ ਧੰਨਵਾਦ ਕੀਤਾ ਗਿਆ।  

ਇਸ  ਮੌਕੇ ਐਸ.ਪੀ ਐਚ ਸ੍ਰੀ ਸੋਹਨ ਲਾਲ  ਸੋਨੀ, ਸਕੱਤਰ ਰੈਡ ਕਰਾਸ ਸ਼੍ਰੀ ਅਸ਼ੋਕ ਬਹਿਲ, ਜ਼ਿਲ੍ਹਾ ਹੈਲਥ ਅਫ਼ਸਰ ਸ਼੍ਰੀ ਹਰਕੀਰਤ ਸਿੰਘ ਅਤੇ ਵਿਭਾਗ ਦੇ  ਸੀ.ਡੀ.ਪੀ.ਓਜ਼, ਬਲਾਕ ਕੌਆਰਡੀਨੇਟਰ, ਸੁਪਰਵਾਈਜਰ, ਆਂਗਣਵਾੜੀ ਵਰਕਰਜ਼/ਹੈਲਪਰ ਵੀ ਹਾਜ਼ਰ ਸਨ। 

 

Tags: Punjab Admin , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD