Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 20 Sep 2023

Last updated on: Sep 20, 2023, 00:00 IST

ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਦਾ ਈਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਪਾਰ ਹੈ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਸਹਿਕਾਰੀ ਸਭਾਵਾਂ, ਖੁਰਾਕ ਤੇ ਸਿਵਲ ਸਪਲਾਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਵੱਖ ਵੱਖ ਜ਼ਿਲ੍ਹੇ ਦੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਹੁਣ ਤੱਕ ਕੀਤੀ ਗਈ ਤਿਆਰੀ ਦਾ ਜਾਇਜ਼ਾ ਲਿਆ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ। ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਕਰਨ ਵਾਲੀਆਂ ਮਸ਼ੀਨਾਂ ਤਿਆਰ ਕਰਨ ਵਾਲੀ ਇੰਡਸਟਰੀ ਨਾਲ ਤੁਰੰਤ ਮੀਟਿੰਗ ਕੀਤੀ ਜਾਵੇ ਅਤੇ ਸੀਜ਼ਨ ਦੌਰਾਨ ਜੇਕਰ ਮਸ਼ੀਨਰੀ ਵਿੱਚ ਕੋਈ ਖਰਾਬੀ ਆਉਂਦੀ ਹੈ ਤਾਂ ਉਸ ਦੀ ਤੁਰੰਤ ਰਿਪੇਅਰ ਲਈ ਇੰਡਸਟਰੀ ਵੱਲੋਂ ਨੋਡਲ ਅਧਿਕਾਰੀ ਤਾਇਨਾਤ ਕੀਤੇ ਜਾਣ ਤਾਂ ਜੋ ਪਰਾਲੀ ਸਾਂਭਣ 'ਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਸ਼ੀਨਰੀ ਦੀ ਉਪਲਬੱਧਤਾ ਸਬੰਧੀ ਜਾਣਕਾਰੀ ਦੇਣ ਲਈ ਜੋ ਵਟਸ ਐਪ ਚੈਟ ਬੋਟ ਤਿਆਰ ਕੀਤਾ ਜਾ ਰਿਹਾ ਹੈ, ਉਸ ਵਿੱਚ ਪੰਜਾਬੀ ਭਾਸ਼ਾ ਸਮੇਤ ਬੋਲ ਕੇ ਦੱਸਣ ਵਰਗੇ ਫ਼ੀਚਰ ਵੀ ਪਾਏ ਜਾਣ ਤਾਂ ਜੋ ਕਿਸਾਨਾਂ ਨੂੰ ਮਸ਼ੀਨਰੀ ਦੀ ਉਪਲਬੱਧਤਾ ਸਬੰਧੀ ਜਾਣਕਾਰੀ ਲੈਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਭੱਠਿਆਂ 'ਚ ਪਰਾਲੀ ਨੂੰ ਪੈਲੇਟਸ ਬਣਾ ਕੇ ਬਾਲਣ ਦੇ ਰੂਪ ਵਿੱਚ ਵਰਤਣ ਸਬੰਧੀ ਜਾਰੀ ਪਾਲਿਸੀ ਦੀ ਇੰਨ ਬਿੰਨ ਪਾਲਣਾ ਕਰਵਾਉਣ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਵਰਗੀਆਂ ਮਸ਼ੀਨਾਂ ਦੀ ਮੈਪਿੰਗ ਕਰਨ ਅਤੇ ਇਨ੍ਹਾਂ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਲਈ ਸਬੰਧਤ ਵਿਭਾਗਾਂ ਨੂੰ ਕੰਮ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਉਪਲਬੱਧ ਮਸ਼ੀਨਰੀ ਦੀ ਪੂਰੀ ਤਰ੍ਹਾਂ ਵਰਤੋਂ ਕੀਤੀ ਜਾਵੇ ਤਾਂ ਪਰਾਲੀ ਪ੍ਰਬੰਧਨ ਕਰਨ 'ਚ ਕੋਈ ਸਮੱਸਿਆ ਨਹੀਂ ਆਵੇਗੀ।

ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਡੀ.ਐਫ.ਐਸ.ਸੀ. ਰਵਿੰਦਰ ਕੌਰ, ਰਵਿੰਦਰਪਾਲ ਸਿੰਘ ਚੱਠਾ, ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਰੋਹਿਤ ਸਿੰਗਲਾ, ਸਹਿਕਾਰੀ ਸਭਾਵਾਂ ਡਿਪਟੀ ਰਜਿਸਟਰਾਰ ਸਰਬੇਸ਼ਵਰ ਸਿੰਘ ਮੋਹੀ ਸਮੇਤ ਵੱਖ ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD