Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਕੂਲ ਦੇ ਕਲਾਸ ਰੂਮ ’ਚ ਵਿਦਿਆਰਥੀਆਂ ਨਾਲ ਬੈਠ ਕੇ ਸੁਣਿਆ ਪੋਸ਼ਣ ’ਤੇ ਅਧਾਰਿਤ ਵਿਸ਼ੇਸ਼ ਲੈਕਚਰ

ਡੀ.ਸੀ ਨੇ ਸਕੂਲੀ ਵਿਦਿਆਰਥੀਆਂ ’ਚ ਖੂਨ ਦੀ ਕਮੀ ਨੂੰ ਦੂਰ ਕਰਨ ਚੱਲ ਰਹੇ ਪਾਇਲਟ ਪ੍ਰੋਜੈਕਟ ਦਾ ਲਿਆ ਅਚਨਚੇਤ ਜਾਇਜ਼ਾ

DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਫੱਗੂਵਾਲਾ/ਸੰਗਰੂਰ , 20 Sep 2023

Last updated on: Sep 20, 2023, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਵਿਦਿਆਰਥੀਆਂ ਵਿੱਚ ਖੂਨ ਦੀ ਕਮੀ ਨੂੰ ਦੂਰ ਕਰਨ ਲਈ ਆਰੰਭੇ ਪਾਇਲਟ ਪ੍ਰੋਜੈਕਟ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਹੋ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਗੂਵਾਲਾ ਦਾ ਦੌਰਾ ਕੀਤਾ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਲਾਸ ਰੂਮ ਵਿੱਚ ਸਕੂਲੀ ਵਿਦਿਆਰਥੀਆਂ ਨਾਲ ਬੈਠ ਕੇ ਸਮਾਈਲ ਫਾਊਂਡੇਸ਼ਨ ਦੀ ਨਿਊਟਰੀਸ਼ਨ ਮਾਹਿਰ ਵੱਲੋਂ ਸਪੈਸ਼ਲ ਸੈਸ਼ਨ ਤਹਿਤ ਦਿੱਤੇ ਜਾ ਰਹੇ ਲੈਕਚਰ ਨੂੰ ਸੁਣਿਆ ਅਤੇ ਖੁਦ ਵੀ ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਭੋਜਨ ਖਾਣ ਦੇ ਸਰੀਰਕ ਤੇ ਮਾਨਸਿਕ ਫਾਇਦਿਆਂ ਬਾਰੇ ਜਾਣੂ ਕਰਵਾਇਆ।

ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਪ੍ਰੇਰਦਿਆਂ ਕਿਹਾ ਕਿ ਸੰਗਰੂਰ ਪ੍ਰਸ਼ਾਸਨ ਨੇ ਸਿਹਤ ਵਿਭਾਗ ਤੇ ਸਮਾਈਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਬੱਚਿਆਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਹੀ ਜ਼ਿਲ੍ਹੇ ਦੇ 21 ਸਰਕਾਰੀ ਸਕੂਲਾਂ ਵਿੱਚ ਇਹ ਪਾਇਲਟ ਪ੍ਰੋਜੈਕਟ ਆਰੰਭ ਕੀਤਾ ਹੈ ਅਤੇ ਇਸ ਦਾ ਤਾਹੀਂ ਫਾਇਦਾ ਹੈ ਜੇਕਰ ਬੱਚੇ ਆਇਰਨ ਭਰਪੂਰ ਭੋਜਨ ਅਤੇ ਇਸ ਦੇ ਸੇਵਨ ਦੇ ਸਹੀ ਤਰੀਕਿਆਂ ਬਾਰੇ ਚੰਗੀ ਤਰ੍ਹਾਂ ਜਾਣੂ ਹੋਣ ਅਤੇ ਆਪਣੀ ਸਿਹਤ ਦਾ ਖੁਦ ਧਿਆਨ ਰੱਖਣ। 

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਦਿਲ ਲਗਾ ਕੇ ਪੜ੍ਹਾਈ ਕਰਨ ਅਤੇ ਭਵਿੱਖ ਵਿੱਚ ਬੁਲੰਦੀਆਂ ਹਾਸਲ ਕਰਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਜੇਕਰ ਸਿਹਤ ਚੰਗੀ ਹੋਵੇਗੀ ਤਾਂ ਸਰੀਰਕ ਤੇ ਮਾਨਸਿਕ ਵਿਕਾਸ ਸੰਤੁਲਿਤ ਹੋਵੇਗਾ। ਉਨ੍ਹਾਂ ਕਿਹਾ ਕਿ ਵਿਦਿਅਕ ਤੇ ਖੇਡ ਗਤੀਵਿਧੀਆਂ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਸੰਤੁਲਿਤ ਖੁਰਾਕ ਦਾ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਸਰੀਰ ਵਿੱਚ ਖੂਨ ਦੀ ਕਮੀ ਨਾਲ ਕਈ ਪ੍ਰਕਾਰ ਦੇ ਰੋਗਾਂ ਦਾ ਸਾਹਮਣਾ ਕਰਨਾ ਪੈਦਾ ਹੈ ਅਤੇ ਬਿਮਾਰ ਹੋਣ ਨਾਲ ਹਰ ਕੰਮ ਵਿੱਚ ਰੁਕਾਵਟ ਪੈ ਜਾਂਦੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਕੂਲ ਦੇ ਵਿਹੜੇ ਵਿੱਚ ਤਿਆਰ ਕੀਤੀ ਗਈ ‘ਕਿਚਨ ਗਾਰਡਨ’ ਦਾ ਵੀ ਜਾਇਜ਼ਾ ਲਿਆ ਅਤੇ ਅਹਿਮ ਖੁਰਾਕੀ ਤੱਤਾਂ ਨਾਲ ਭਰਪੂਰ ਦਾਲਾਂ ਸਬਜ਼ੀਆਂ ਨੂੰ ਨਿਰੰਤਰ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਜ਼ਿਲ੍ਹਾ ਸਕੂਲ ਸਿਹਤ ਮੈਡੀਕਲ ਅਫ਼ਸਰ ਡਾ. ਅਮਨਜੋਤ, ਸਕੂਲ ਪ੍ਰਿੰਸੀਪਲ ਅਰਜੋਤ ਕੌਰ ਤੇ ਸਮੂਹ ਸਟਾਫ਼ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD