Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਝਾਰਖੰਡ ਦੇ ਆਦਿਵਾਸੀ ਵਿਦਿਆਰਥੀਆਂ ਨੇ ਜਾਗੋ ,ਸੰਮੀ ਤੇ ਪੰਜਾਬੀ ਗੀਤਾਂ ਤੋਂ ਇਲਾਵਾ ਝਾਰਖੰਡ ਸਭਿਆਚਾਰ ਵੰਨਗੀਆਂ ਪੇਸ਼ ਕਰਕੇ ਮੋਹਿਆ ਦਰਸ਼ਕਾਂ ਦਾ ਦਿਲ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 20 Sep 2023

Last updated on: Sep 20, 2023, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਕਿਹਾ ਹੈ ਕਿ ਭਾਰਤ ਦੀ ਖੂਬਸੂਰਤੀ ਅਤੇ ਮਹਾਨਤਾ ਦੇਸ਼ ਦੀ ਵੰਨ-ਸੁਵੰਨਤਾ ਵਿੱਚ ਸਮਾਈ ਹੋਈ ਹੈ, ਜਿਸ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ  ਜਾਣਾ  ਚਾਹੀਦਾ ਹੈ। ਵੱਖ-ਵੱਖ ਸਮਾਜਾਂ ਦੇ ਸਭਿਆਚਾਰ ਨੂੰ ਇੱਕ-ਦੂਜੇ ਦੇ ਨੇੜੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆ ਦਾ ਜਿਕਰ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀ ਦੂਰ-ਅੰਦੇਸ਼ੀ ਸਦਕਾ ਸਭਿਆਚਾਰਕ ਅਦਾਨ-ਪ੍ਰਦਾਨ ਨੂੰ ਅੱਗੇ ਵਧਾਉਣ ਦੇ ਮਕਸਦ ਨਾਲ ਹੀ ਅੱਜ ਝਾਰਖੰਡ ਦੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸਕ ਦਸ਼ਮੇਸ਼ ਆਡੀਟੋਰੀਅਮ ਵਿੱਚ ਆਪਣੇ ਖਿੱਤੇ ਦੇ ਸਭਿਆਚਾਰ ਅਤੇ ਸਭਿਆਚਾਰਕ ਕਲਾਤਮਿਕ ਵੰਨਗੀਆਂ ਨੂੰ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਹੈ।  

ਅੱਜ ਦੇ ਸਭਿਆਚਾਰਕ ਅਦਾਨ ਪ੍ਰਦਾਨ ਦੇ ਪ੍ਰੋਗਰਾਮ ਨਾਲ ਵਿਦਿਆਰਥੀਆਂ ਨੂੰ ਝਾਰਖੰਡ ਦੇ ਸਭਿਆਚਾਰ  ਅਤੇ ਇਤਿਹਾਸ ਤੋਂ ਜਾਣੂ  ਹੋਣ ਦਾ ਮੌਕਾ  ਮਿਲੇਗਾ।  ਉਨ੍ਹਾਂ  ਕਿਹਾ ਕਿ ਅਜਿਹੇ ਪ੍ਰੋਗਰਾਮ ਇੱਕ -ਦੂਜੇ ਦੇ ਸਭਿਆਚਾਰ ਨੂੰ ਗੰਭੀਰਤਾ ਨਾਲ ਸਮਝਣ ਅਤੇ  ਇੱਕ- ਦੂਜੇ ਦੇ ਨੇੜੇ ਆ ਕੇ ਪਿਆਰ-ਮੁਹੱਬਤ ਵਧਾਉਣ ਦੇ ਸਬੱਬ ਬਣਦੇ ਹਨ। 

ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ  ਗੁਰੂ ਨਾਨਕ ਦੇਵ ਕਾਲਜ  ਧੰਨਬਾਦ ਝਾਰਖੰਡ ਵੱਲੋਂ ਸਾਂਝੇ ਤੌਰ ਕਰਵਾਏ ਵੰਨਸੁਵੰਨੇ ਸਭਿਆਚਾਰਾਂ ਦੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਵਿਦਿਆਰਥੀਆਂ ਨੂੰ  ਸੰਬੋਧਨ ਕਰ ਰਹੇ ਸਨ। ਇਸ ਮੌਕੇੇ ਕਾਲਜ ਦੇ ਪ੍ਰਧਾਨ ਰਜਿੰਦਰ ਸਿੰਘ ਚਾਹਲ, ਸਕੱਤਰ ਡੀ.ਐੈਸ. ਗਰੇਵਾਲ, ਪ੍ਰਿੰਸੀਪਲ ਡਾ. ਸੰਜੇ ਪ੍ਰਸ਼ਾਦ, ਫੈਕਲਟੀ ਮੈਂਬਰ ਅਤੇ ਅਧਿਕਾਰੀ ਸ਼ਾਮਿਲ ਸਨ।  

ਇਸ  ਪ੍ਰੋਗਰਾਮ ਦੀ ਖਾਸੀਅਤ ਇਹ ਸੀ ਕਿ ਝਾਰਖੰਡ ਦੇ ਅਦਿਵਾਸੀ ਵਿਦਿਆਰਥੀਆਂ ਨੇ ਜਿੱਥੇ  ਆਪਣੇ ਖਿੱਤੇ ਦੇ ਸਭਿਆਚਾਰ ਅਤੇ ਇਤਿਹਾਸ ਨੂੰ ਵੱਖ -ਵੱਖ ਸੰਗੀਤ ਅਤੇ ਨਾਚ ਦੀਆਂ ਕਲਾ ਵੰਨਗੀਆਂ ਨੂੰ ਸਫਲਤਾ ਪੂਰਵਕ ਪੇਸ਼ ਕਰਕੇ ਵਿਦਿਆਰਥੀਆਂ ਦਾ ਭਰਪੂਰ ਮਨੋਰੰਜਨ ਕੀਤਾ ਉੱਥੇ ਉਨ੍ਹਾਂ ਨੇ ਪੰਜਾਬ ਦੇ ਲੋਕ ਨਾਚ ਗਿੱਧਾ, ਸੰਮੀ, ਜਾਗੋ, ਲੋਕ ਗੀਤਾਂ ਅਤੇ ਹੋਰ ਪੰਜਾਬ ਦੇ ਪ੍ਰਚਲਿਤ ਗੀਤ ਗਾ ਕੇ ਦਰਸ਼ਕਾ ਦੇ ਦਿਲ ਜਿੱਤ ਲਏ। ਝਾਰਖੰਡ ਦੇ ਖਿੱਤੇ ਦੇ ਨਾਲ -ਨਾਲ ਉਨ੍ਹਾਂ ਨੇ ਪੰਜਾਬ ਦੇ ਪਰੰਪਰਾਗਤ ਪਹਿਰਾਵੇ ਵਿੱਚ ਵੀ ਆਪਣੀਆਂ ਸੰਗੀਤਕ ਵੰਨਗੀਆਂ ਪੇਸ਼ ਕਰਦਿਆਂ ਬਹਤ ਵਧੀਆ ਸੰਤੁਲਨ ਬਣਾ ਕੇ ਰੱਖਿਆ।  

ਹੋਰ ਵੀ ਖੂਬਸੂਰਤੀ ਇਸ ਪ੍ਰੋਗਰਾਮ ਦੀ ਇਹ ਵੀ ਸੀ ਕਿ ਸਾਰੇ ਵਿਦਿਆਰਥੀ  ਕਲਾਕਾਰ ਇੱਥੋਂ ਤੱਕ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਅ ਰਹੀ ਸੰਚਾਲਕ ਵੀ ਪੰਜਾਬ ਤੋਂ ਬਾਹਰ ਦੇ ਸਨ। ਸੱਭਿਆਚਾਰਕ ਵਿਿਭੰਨਤਾ ਸਮਾਗਮ ਦੇ ਆਯੋਜਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਿਦਆਰਥੀ ਕਲਾਕਾਰ ਝਾਰਖੰਡ ਦੇ ਆਦਿਵਾਸੀ ਸਨ ਜਿੰਨ੍ਹਾਂ ਨੇ ਸੰਗੀਤ ਅਤੇ ਡਾਂਸ ਪ੍ਰੋਗਰਾਮਾਂ ਵਿੱਚ ਆਪਣੀ ਉਤਮ ਕਲਾ ਦਾ ਪ੍ਰਦਰਸ਼ਨ ਕੀਤਾ। 

ਇਸ ਸਮਾਗਮ ਜਿਸ ਵਿੱਚ ਗੁਰੂ ਨਾਨਕ ਕਾਲਜ ਧਨਬਾਦ ਝਾਰਖੰਡ ਦੇ ਵਿਦਿਆਰਥੀਆਂ  ਦੇ ਨਾਲ ਕਾਲਜ ਦੇ ਪ੍ਰਬੰਧਕ  ਅਤੇ ਫੈਕਲਟੀ ਮੈਬਰ ਵੀ ਹਾਜ਼ਰ ਸਨ। ਜਿੰਨ੍ਹਾਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਦੀ ਤਰਫੋ ਇੱਥੇ ਪੁਜਣ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਫਿਰ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਵੀ ਕੀਤਾ ਗਿਆ।

ਵਿਿਦਆਰਥੀ ਕਲਾਕਾਰਾਂ ਦੀ ਟੀਮ ਨੂੰ ਵੀ ਟਰਾਫ਼ੀ ਦੇ ਕੇ ਸਮਨਮਾਨਿਤ ਕੀਤਾ ਗਿਆ। ਗੁਰੂ ਨਾਨਕ ਦੇਵ ਕਾਲਜ ਦੇ ਪ੍ਰਬੰਧਕ  ਡਾ ਸੰਜੇ ਪ੍ਰਸਾਦ ਨੇ ਵੀ ਸੰਬੋਧਨ ਕਰਦਿਆਂ ਜਿੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਿੱਤੇ ਗਏ ਸਹਿਯੋਗ ਦੀ ਰੱਜ ਕੇ ਸ਼ਲਾਘਾ ਕੀਤੀ  ਉੱਥੇ  ਉਨ੍ਹਾਂ  ਰਾਸ਼ਟਰੀ ਏਕਤਾ ਲਈ  ਸਭਿਆਚਾਰਕ ਅਦਾਨ-ਪ੍ਰਦਾਨ  ਲਈ ਕੀਤੇ ਜਾ ਰਹੇ ਪ੍ਰੋਗਰਾਮਾਂ ਦੀ ਮਹੱਤਤਾ ਤੋਂ  ਜਾਣੂ ਕਰਵਾਇਆ। 

ਉਨ੍ਹਾਂ ਇਸ ਸਮੇਂ ਗੁਰੂ ਨਾਨਕ ਦੇਵ ਕਾਲਜ ਧੰਨਬਾਦ ਝਾਰਖੰਡ ਵੱਲੋਂ ਕੀਤੇ ਜਾ ਕੰਮਾਂ ਤੋਂ  ਵੀ ਜਾਣੂ  ਕਰਵਾਇਆ।  ਦੇਰ ਸ਼ਾਮ ਤੱਕ ਚੱਲੇ ਇਸ ਪ੍ਰੋਗਰਾਮ ਵਿੱਚ ਦਰਸ਼ਕਾਂ ਜਜ਼ਬਾ ਵੇਖਣ ਵਾਲਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਝਾਰਖੰਡ ਦੇ ਵਿਿਦਆਰਥੀ ਵੱਲੋਂ ਸ਼ਬਦ ਗਾ ਕੇ ਕੀਤੀ  ਗਈ ਅਤੇ ਟੱਪੇ ਅਤੇ ਜਾਗੋ ਨੇ ਇਸ ਪ੍ਰੋਗਰਾਮ ਨੂੰ ਸਿਖਰਾਂ ਤੇ ਲੈ ਆਂਦਾ। 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਕਲਾਕਾਰ ਵਿਦਿਆਰਥੀਆਂ ਨੇ ਵੀ ਆਪਣੀ ਵੱਖ-ਵੱਖ ਗੀਤਾਂ ਨਾਲ ਹਾਜ਼ਰੀ ਲਗਵਾਈ ।

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD