Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ ਵਿੱਚ ਸਿੱਖਿਆ ਢਾਂਚੇ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਸਕੂਲ ਆਫ਼ ਐਮੀਨੈਂਸ ਸਬੰਧੀ 75 ਫ਼ੀਸਦ ਤੋਂ ਵੱਧ ਕੰਮ ਮੁਕੰਮਲ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 20 Sep 2023

Last updated on: Sep 20, 2023, 00:00 IST

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਸਿੱਖਿਆ ਢਾਂਚੇ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ।  

ਸਕੂਲ ਆਫ਼ ਐਮੀਨੈਂਸ ਸਬੰਧੀ 75 ਫ਼ੀਸਦ ਤੋਂ ਵੱਧ ਕੰਮ ਮੁਕੰਮਲ ਕਰ ਲਿਆ ਗਿਆ ਹੈ। ਇਸ ਦੇ ਨਾਲ ਨਾਲ ਪਿੰਡਾਂ ਦੇ ਸਕੂਲਾਂ ਵਿਚ ਕਰੀਬ 750 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਵਤੀਰਾ ਅਪਣਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹੇ ਦੇ ਵਿਅਕਤੀਗਤ ਕਿਸਾਨਾਂ ਨੂੰ 495, ਸੁਸਾਇਟੀਆਂ ਨੂੰ 85, ਪੰਚਾਇਤਾਂ ਨੂੰ 111, ਕਿਸਾਨ ਗਰੁੱਪਾਂ ਨੂੰ 33 ਅਤੇ ਐੱਫ.ਪੀ.ਓ. ਨੂੰ 04 ਮਸ਼ੀਨਾਂ ਦੇਣ ਦੀ ਪ੍ਰਕਿਰਿਆ ਜਾਰੀ ਹੈ। 

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮੰਤਵ ਨਾਲ ਜੁਲਾਈ ਤੇ ਅਗਸਤ ਮਹੀਨੇ ਦੌਰਾਨ ਕਰੀਬ 1300 ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਗਿਆ। 09 ਪਲੇਸਮੈਂਟ ਕੈਂਪ ਲਾਏ ਗਏ ਅਤੇ ਕਰੀਬ 600 ਨੌਜਵਾਨਾਂ ਦੀ ਕਾਊਂਸਲਿੰਗ ਕੀਤੀ ਗਈ। ਕਰੀਬ 4500 ਨੌਜਵਾਨਾਂ ਦੀ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਜਿਸਟਰੇਸ਼ਨ ਕੀਤੀ ਗਈ ਹੈ। 

ਸ਼੍ਰੀਮਤੀ ਜੈਨ ਨੇ ਨੌਜਵਾਨਾਂ ਨੂੰ ਰੋਜ਼ਗਾਰ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੂੰ ਪਿੰਡਾਂ ਵਿੱਚ ਜਾ ਕੇ ਕੈਂਪ ਲਾਉਣ ਲਈ ਵੀ ਕਿਹਾ ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ ਅਤੇ ਇਸ ਸਬੰਧੀ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਨੂੰ ਵੀ ਸੂਚਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਪੜ੍ਹਾਈ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। 

ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਸਵੈ ਸਹਾਇਤਾ ਗਰੁੱਪਾਂ ਦੀ ਮਦਦ ਲੈਣ ਦੀ ਗੱਲ ਵੀ ਆਖੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿਚ ਸਾਂਝੇ ਜਲ ਤਲਾਬ ਬਣਾਉਣ ਦੇ ਕਾਰਜ ਚੱਲ ਰਹੇ ਹਨ ਤੇ 75 ਤਲਾਬ ਬਣਾਉਣ ਦਾ ਟੀਚਾ ਹੈ, ਜਿਨ੍ਹਾਂ ਵਿਚੋਂ 54 ਦਾ ਕੰਮ ਪੂਰਾ ਹੋ ਗਿਆ ਹੈ। 

ਡਿਪਟੀ ਕਮਿਸ਼ਨਰ ਨੇ ਖੇਡ ਮੈਦਾਨਾਂ, ਪਖਾਨਿਆਂ, ਛੱਪੜਾਂ ਦੀ ਸਾਫ਼-ਸਫਾਈ, ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ, ਨਜ਼ਾਇਜ ਕਬਜ਼ਿਆਂ ਨੂੰ ਛੁਡਵਾਉਣ, ਪਿੰਡਾਂ ਦੀ ਦਿੱਖ ਨੂੰ ਸੁਧਾਰਨ ਹਿੱਤ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ-ਵੱਖ ਕਾਰਜ ਕਰਵਾਉਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਮਗਨਰੇਗਾ ਦਿਹਾਤੀ ਖੇਤਰਾਂ ਵਿਚ ਨਾ ਕੇਵਲ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਾ ਹੈ ਸਗੋਂ ਇਸ ਨਾਲ ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਦਾ ਆਰਥਿਕ ਪੱਧਰ ਵੀ ਉਚਾ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਪਿੰਡਾਂ ਵਿਚ 3522 ਲੱਖ ਰੁਪਏ ਖਰਚੇ ਜਾਣੇ ਹਨ ਤੇ ਹੁਣ ਤਕ 1062.19 ਲੱਖ ਰੁਪਏ ਖਰਚੇ ਜਾ ਚੁੱਕੇ ਹਨ। 

ਡਿਪਟੀ ਕਮਿਸ਼ਨਰ ਨੇ ਮਗਨਰੇਗਾ ਤਹਿਤ ਪਿੰਡਾਂ ਵਿਚ ਬੂਟੇ ਲਾਉਣ, ਸਕੂਲਾਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਖੇਡ ਮੈਦਾਨ ਬਣਾਉਣ, ਛੱਪੜਾਂ ਨੂੰ ਸਾਫ਼ ਕਰਨ ਤੇ ਗਾਰ ਕੱਢਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਪੇਂਡੂ ਵਿਕਾਸ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਖੁਦ ਫੀਲਡ ਵਿਚ ਜਾ ਕੇ ਪ੍ਰੋਜੈਕਟਾਂ ਦੀ ਖੁਦ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। 

ਡੀ.ਸੀ. ਨੇ ਕਿਹਾ ਕਿ ਪਿੰਡਾਂ ਦੀ ਸਾਫ਼-ਸਫਾਈ ਸਬੰਧੀ ਜ਼ਿਲ੍ਹੇ ਦੇ ਬੀ.ਡੀ.ਪੀ.ਓਜ਼ ਖੁਦ ਨਿਰੀਖਣ ਕਰਨ। ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਸਮੇਤ ਸਮੂਹ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਚੱਲ ਰਹੇ ਕੰਮਾਂ ਲਈ ਨਿਜੀ ਤੌਰ 'ਤੇ ਦੌਰਾ ਕਰਕੇ ਧਿਆਨ ਦੇਣ ਲਈ ਕਿਹਾ। ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਾਸਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ-ਸਮੇਂ ਤੇ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਆਖਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੀਤਿਕਾ ਸਿੰਘ, ਐੱਸ.ਡੀ.ਐੱਮ. ਮੋਹਾਲੀ ਚੰਦਰ ਜੋਤੀ ਸਿੰਘ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐੱਮ. ਖਰੜ ਰਵਿੰਦਰ ਸਿੰਘ, ਡੈਵੀ ਗੋਇਲ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ), ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਿੰਦਰ ਪਾਲ ਸਿੰਘ ਚੌਹਾਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD