Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਮੁਖੀ ਦੇ ਵਾਰਿਸ (ਰਜਿ:) ਪੰਜਾਬ ਵੱਲੋਂ ਕਰਵਾਇਆ ਗਿਆ ਸੱਭਿਆਚਾਰਕ ਪ੍ਰੋਗਰਾਮ ‘ਸ਼ੋਕਣ ਵਿਰਸੇ ਦੀ’ ਸਾਨੋ ਸੌਕਤ ਨਾਲ ਸਪੰਨ

Culture, Punjabi Culture, Shonkan Virse Di, Moga

Web Admin

Web Admin

5 Dariya News

ਮੋਗਾ , 20 Sep 2023

Last updated on: Sep 20, 2023, 00:00 IST

ਪੰਜਾਬੀ ਸੱਭਿਆਚਾਰ ਦੀ ਪ੍ਰਫੁਲਤਾ ਵਿੱਚ ਯੋਗਦਾਨ ਪਾਉਣ ਦੇ ਉਪਰਾਲੇ ਨਾਲ ਗੁਰਮੁਖੀ ਦੇ ਵਾਰਿਸ ਪੰਜਾਬੀ ਸਾਹਿਤ ਸਭਾ ਅਤੇ ਵੈਲਫੇਅਰ ਸੋਸਾਇਟੀ (ਰਜਿ:) ਪੰਜਾਬ ਵੱਲੋਂ ਚੇਅਰਮੈਨ ਗੁਰਵੇਲ ਕੋਹਾਲਵੀ ਅਤੇ ਮੋਗਾ ਇਕਾਈ ਦੀ ਜਿਲ੍ਹਾ ਪ੍ਰਧਾਨ ਡਾ. ਸਰਬਜੀਤ ਕੌਰ ਬਰਾੜ ਦੀ ਸ੍ਰਪਰਸਤੀ ਹੇਠ ਕਰਵਾਇਆ ਗਿਆ ਸੱਭਿਆਚਾਰਕ ਪ੍ਰੋਗਰਾਮ ‘ਸ਼ੋਕਣ ਵਿਰਸੇ ਦੀ’ ਸਾਨੋ ਸੌਕਤ ਨਾਲ ਸਪੰਨ ਹੋਇਆ। ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਰੱਖੇ ਗਏ ਵਿਰਾਸਤੀ ਸਮਾਨ ਬਾਰੇ ਪੁਛੇ ਗਏ ਪ੍ਰਸ਼ਨ ਉੱਤਰਾਂ ਨੇ ਸਾਰੇ ਪੰਡਾਲ ਵਿੱਚ ਵਿਰਸੇ ਦੀ ਮਹਿਕ ਖਿਲਾਰ ਦਿੱਤੀ। 

ਇਸ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕਰਨ ਵਿੱਚ ‘ਮਹਿਕ ਵਤਨ ਦੀ ਲਾਈਵ’ ਬਿਓਰੋ ਦੇ ਮੁੱਖ ਸੰਪਾਦਕ ਭਵਨਦੀਪ ਸਿੰਘ ਪੁਰਬਾ ਅਤੇ ਹਰਪ੍ਰੀਤ ਸਿੰਘ ਹੈਪੀ ਦਾ ਵਿਸ਼ੇਸ਼ ਸਹਿਯੋਗ ਰਿਹਾ। ਸਟੇਜ ਦੀ ਸੇਵਾ ਵਿਜੇਤਾ ਭਾਰਤਵਾਜ ਨੇ ਬਾਖੂਬੀ ਨਿਭਾਈ। ਪ੍ਰੋਗਰਾਮ ਦੇ ਪ੍ਰਸਾਰਨ ਵੀਡੀਓ ਅਤੇ ਫੋਟੋਗ੍ਰਾਫੀ ਵਿੱਚ ਬਾਲ ਨਾਟਕ ਕਲਾਕਾਰ ਉਮੰਗਦੀਪ ਕੌਰ ਪੁਰਬਾ ਅਤੇ ਏਕਮਜੋਤ ਸਿੰਘ ਪੁਰਬਾ ਨੇ ਵਿਸ਼ੇਸ ਸੇਵਾ ਨਿਭਾਈ।

‘ਸ਼ੋਕਣ ਵਿਰਸੇ ਦੀ’ ਪ੍ਰੋਗਰਾਮ ਵਿੱਚ ਮੈਡਮ ਮਾਲਵਿਕਾ ਸੂਦ (ਸੀਨੀ. ਮੀਤ ਪ੍ਰਧਾਨ: ਪੰਜਾਬ ਪ੍ਰਦੇਸ ਕਾਗਰਸ ਜਿਲ੍ਹਾ ਮੋਗਾ) ਮੁੱਖ ਮਹਿਮਾਨ ਦੇ ਤੌਰ ਤੇ ਹਾਜਰ ਹੋਏ ਜਿਨ੍ਹਾਂ ਨੇ ਰੀਬਨ ਕੱਟ ਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ ਜਦ ਕਿ ਇਸ ਮੌਕੇ ਡਾ. ਅਜੀਤਪਾਲ ਸਿੰਘ ਜਟਾਣਾ (ਜਿਲ੍ਹਾ ਭਾਸ਼ਾ ਅਫਸਰ ਮੋਗਾ), ਸ. ਬਲਜੀਤ ਸਿੰਘ ਚਾਨੀ (ਮੇਅਰ: ਮਿਉਸੀਪਲ ਕਾਰਪੋਰੇਸ਼ਨ, ਮੋਗਾ), ਮੈਡਮ ਭਾਗਵੰਤੀ ਪੁਰਬਾ (ਉੱਪ ਮੁੱਖ ਸੰਪਾਦਕ ‘ਮਹਿਕ ਵਤਨ ਦੀ ਲਾਈਵ’ ਬਿਓਰੋ), ਦੀਪਕ ਕੌੜਾ (ਐਮ.ਡੀ. ਇਕਸਪਰਟ ਇੰਮੀਗ੍ਰੇਸ਼ਨ, ਮੋਗਾ), ਪ੍ਰਸਿੱਧ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ, ਮੈਡਮ ਭਾਵਨਾ ਬਾਸਲ (ਪ੍ਰਧਾਨ: ਅਗਰਵਾਲ ਸਭਾ ਵੂਮੈਨ ਸੈਲ, ਮੋਗਾ), ਮੈਡਮ ਜੋਤੀ ਸੂਦ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜਰ ਹੋਏ। 

ਸਟੇਜ ਦੀ ਸੇਵਾ ਵਿਜੇਤਾ ਭਾਰਤਵਾਜ ਨੇ ਬਾਖੂਬੀ ਨਿਭਾਈ। ਇਸ ਮੌਕੇ ਗੁਰਮੁਖੀ ਦੇ ਵਾਰਿਸ ਪੰਜਾਬੀ ਸਾਹਿਤ ਸਭਾ ਅਤੇ ਵੈਲਫੇਅਰ ਸੋਸਾਇਟੀ (ਰਜਿ:) ਦੀ ਪੰਜਾਬ ਟੀਮ ਮੁੱਖ ਤੌਰ ਤੇ ਹਾਜਰ ਹੋਈ। ਇਸ ਪ੍ਰੋਗਰਾਮ ਵਿੱਚ ਸਾਰੇ ਪੰਜਾਬ ਤੋਂ ਪਹੁੰਚੀਆਂ ਕਵਿਤਰੀਆਂ ਨੇ ਆਪਣੀਆਂ-ਆਪਣੀਆਂ ਕਵਿਤਾਵਾਂ, ਟੱਪੇ, ਬੋਲੀਆਂ, ਗੀਤ ਆਦਿ ਪੇਸ਼ ਕੀਤੇ। 

 

Tags: Culture , Punjabi Culture , Shonkan Virse Di , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD