Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ ਜ਼ੇਲ੍ਹ ਵਿਚ ਲਗਵਾਇਆ ਗਿਆ ਮੈਡੀਕਲ ਕੈਂਪ

ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਬੰਦੀਆਂ ਦੀਆਂ ਮੁਸਕਿਲਾਂ ਵੀ ਸੁਣੀਆਂ

DC Fazilka, Senu Duggal, Fazilka, Deputy Commissioner Fazilka, Judiciary, District Legal Services Authority, Fazilka

Web Admin

Web Admin

5 Dariya News

ਫਾਜਿ਼ਲਕਾ , 20 Sep 2023

Last updated on: Sep 20, 2023, 00:00 IST

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਸਥਾਨਕ ਸਬ ਜ਼ੇਲ੍ਹ ਵਿਚ ਬੰਦੀਆਂ ਲਈ ਮੈਡੀਕਲ ਚੈਕਅੱਪ ਕੈਂਪ ਆਯੋਜਿਤ ਕਰਵਾਇਆ ਗਿਆ। ਇਸ ਦਾ ਉਦਘਾਟਨ ਮਾਨਯੋਗ ਜਿ਼ਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ: ਸੇਨੂ ਦੱੁਗਲ ਆਈਏਐਸ ਅਤੇ ਐਸਐਸਪੀ ਸ੍ਰੀ ਮਨਜੀਤ ਸਿੰਘ ਢੇਸੀ ਨੇ ਕੀਤਾ।

ਇਸ ਮੌਕੇ ਮਾਨਯੋਗ ਜਿ਼ਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ: ਸੇਨੂ ਦੱੁਗਲ ਅਤੇ ਐਸਐਸਪੀ ਸ੍ਰੀ ਮਨਜੀਤ ਸਿੰਘ ਢੇਸੀ ਨੇ ਬੰਦੀਆਂ ਦੀਆਂ ਮੁਸਕਿਲਾਂ ਵੀ ਸੁਣੀਆਂ।ਉਨ੍ਹਾਂ ਨੇ ਬੰਦੀਆਂ ਤੋਂ ਜ਼ੇਲ੍ਹ ਵਿਚ ਮਿਲਦੇ ਖਾਣੇ ਦੀ ਜਾਣਕਾਰੀ ਵੀ ਲਈ। ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੰਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਕਿਸ ਤਰਾਂ ਉਹ ਆਪਣੀ ਕਾਨੂੰਨੀ ਚਾਰਾਜੋਈ ਲਈ ਅਥਾਰਟੀ ਦੇ ਮਾਰਫ਼ਤ ਮੁਫਤ ਵਕੀਲ ਦੀ ਸਹੁਲਤ ਪ੍ਰਾਪਤ ਕਰ ਸਕਦੇ ਹਨ।

ਬੰਦੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਜਦੋਂ ਉਹ ਇੱਥੋਂ ਆਪਣੀ ਸਜਾ ਪੂਰੀ ਕਰਕੇ ਜਾਣਗੇ ਤਾਂ ਉਹ ਸਮਾਜ ਵਿਚ ਇਕ ਜਿੰਮੇਵਾਰ ਨਾਗਰਿਕ ਵਜੋਂ ਵਿਚਰਣਗੇ ਅਤੇ ਇੱਥੋਂ ਆਪਣੇ ਜੀਵਨ ਵਿਚ ਇਕ ਸੁਧਾਰ ਕਰਕੇ ਘਰਾਂ ਨੂੰ ਪਰਤਣਗੇ। ਸਿਵਲ ਹਸਪਤਾਲ ਫਾਜਿ਼ਲਕਾ ਦੇ ਮਾਹਿਰ ਡਾਕਟਰਾਂ ਵੱਲੋਂ ਬੰਦੀਆਂ ਦਾ ਮੈਡੀਕਲ ਚੈਕਅੱਪ ਕਰਕੇ ਮੌਕੇ ਪਰ ਹੀ ਉਨ੍ਹਾਂ ਨੂੰ ਦਵਾਈਆਂ ਮੁਹਈਆ ਕਰਵਾਈਆਂ ਗਈਆਂ।

ਇਸ ਮੌਕੇ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਅਮਨਦੀਪ ਸਿੰਘ, ਜ਼ੇਲ੍ਹ ਸੁਪਰਡੈਂਟ ਸ੍ਰੀ ਆਸੂ ਭੱਟੀ, ਡੀਐਸਪੀ ਸੁਬੇਗ ਸਿੰਘ ਵੀ ਹਾਜਰ ਸਨ। ਇਸ ਮੌਕੇ ਡਾ: ਸ਼ਕਸ਼ਮ ਕੰਬੋਜ਼, ਡਾ: ਪੰਕਜ, ਡਾ: ਨਿਸਾਤ, ਡਾ: ਕਰਮਜੋਤ, ਡਾ: ਗੌਰਵ ਫੁਟੇਲਾ

ਨੇ ਆਪਣੀਆਂ ਸੇਵਾਵਾਂ ਦਿੱਤੀਆਂ।

 

Tags: DC Fazilka , Senu Duggal , Fazilka , Deputy Commissioner Fazilka , Judiciary , District Legal Services Authority , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD