Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਰਾਸਤੀ ਰੰਗ ਬਖੇਰਦਾ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ

ਵਿਧਾਇਕ ਫਰੀਦਕੋਟ, ਡਿਪਟੀ ਕਮਿਸ਼ਨਰ ਨੇ ਵਿਰਾਸਤੀ ਕਾਫਲੇ ਨੂੰ ਦਿਖਾਈ ਹਰੀ ਝੰਡੀ

Gurdit Singh Sekhon, AAP, Aam Aadmi Party, Aam Aadmi Party Punjab, AAP Punjab, Faridkot, DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 20 Sep 2023

Last updated on: Sep 20, 2023, 00:00 IST

850ਵੇਂ ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਯਾਦ ਵਿੱਚ ਮਨਾਏ ਜਾ ਰਹੇ ਆਗਮਨ ਪੁਰਬ ਦੇ ਸਬੰਧ ਵਿੱਚ ਅੱਜ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਾ ਜਿੱਥੇ ਵੱਡੀ ਗਿਣਤੀ ਵਿੱਚ ਮੌਜੂਦ ਦਰਸ਼ਕਾਂ ਨੇ ਵੱਖ ਵੱਖ ਰਾਜਾਂ ਦੇ ਪਹਿਰਾਵਿਆਂ ਅਤੇ ਵਿਰਾਸਤ ਦਾ ਰੰਗ ਮਾਣਿਆ। ਇਸ ਵਿਰਾਸਤੀ ਕਾਫਲੇ ਨੂੰ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਲ੍ਹਾ ਮੁਬਾਰਕ ਤੋਂ ਸਾਂਝੇ ਤੌਰ ਤੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। 

ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਸ. ਹਰਜੀਤ ਸਿੰਘ, ਡਾ. ਨਿਰਮਲ ਓਸੇਪਚਨ ਐਸ.ਡੀ.ਐਮ. ਜੈਤੋ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ ਤੇ ਐਸ.ਡੀ.ਐਮ. ਕੋਟਕੂਪਰਾ ਮੈਡਮ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਤੁਸ਼ਿਤਾ ਗੁਲਾਟੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਪੂਰੇ ਕਾਫਿਲੇ ਵਿੱਚ ਜਿਲੇ ਦੀਆਂ ਵੱਖ ਵੱਖ ਸਿੱਖਿਆ ਸੰਸਥਾਵਾਂ ਤੋਂ ਇਲਾਵਾ ਨੌਰਥ ਜੋਨ ਕਲਚਰ ਸੈਂਟਰ ਦੇ ਕਲਾਕਾਰਾਂ ਨੇ ਵੀ ਵੱਖ ਵੱਖ ਰਾਜਾਂ ਦੇ ਸੱਭਿਆਚਾਰ ਨੂੰ ਪੇਸ਼ ਕਰਦੀਆਂ ਵੱਖ ਵੱਖ ਵੰਨਗੀਆਂ ਪੇਸ਼ ਕੀਤੀਆ।

ਕਾਫਲੇ ਦੇ ਰਾਹ ਵਿੱਚ ਸ਼ਹਿਰ ਵਾਸੀਆਂ ਨੇ ਸਮੁੱਚੇ ਕਾਫਲੇ ਦਾ ਸਵਾਗਤ ਕੀਤਾ ਅਤੇ ਇਸ ਦਾ ਆਨੰਦ ਮਾਣਿਆ। ਕਾਫਲੇ ਦੇ ਦਰਬਾਰ ਗੰਜ ਪੁੱਜਣ ਤੇ ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਜਿਲੇ ਦੇ ਲੋਕਾਂ ਨੂੰ ਵੱਖ ਵੱਖ ਰਾਜਾਂ ਦੇ ਸੱਭਿਆਚਾਰ, ਪਹਿਰਾਵੇ ਬਾਰੇ ਵਿਲੱਖਣ ਪੇਸ਼ਕਾਰੀਆਂ ਵੇਖਣ ਨੂੰ ਮਿਲ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ, ਮਾਰਸ਼ਲ ਆਰਟ ਗੱਤਕਾ ਅਤੇ ਵੱਖ ਵੱਖ ਰਾਜਾਂ ਦੇ ਨਾਚਾਂ ਅਤੇ ਪਹਿਰਾਵਿਆਂ ਨਾਲ ਕਾਫਲੇ ਨੂੰ ਵੱਖਰੀ ਰੰਗਤ ਮਿਲੀ ਹੈ। ਇਸ ਮੌਕੇ ਦਰਬਾਰ ਗੰਜ ਵਿਖੇ ਵੀ ਕਲਾਕਾਰਾਂ ਵੱਲੋਂ ਆਪਣੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ ਅਤੇ ਉੱਥੇ ਮੌਜੂਦ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ।

ਇਸ ਕਾਫਲੇ ਵਿੱਚ ਚੇਅਰਮੈਨ ਇੰਮਪਰੂਵਮੈਂਟ ਟਰਸੱਟ ਸ. ਗੁਰਤੇਜ ਸਿੰਘ ਖੋਸਾ, ਐਸ.ਐਮ.ਓ ਡਾ. ਚੰਦਰ ਸ਼ੇਖਰ, ਜਿਲ੍ਹਾ ਸਿੱਖਿਆ ਅਫਸਰ ਮੇਵਾ ਸਿੰਘ, ਸੈਕਟਰੀ ਰੈਡ ਕਰਾਸ ਸ੍ਰੀ ਮਨਦੀਪ ਸਿੰਘ, ਸ੍ਰੀ ਜਸਬੀਰ ਸਿੰਘ ਜੱਸੀ, ਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੌਜੂਦ ਸਨ ।

 

Tags: Gurdit Singh Sekhon , AAP , Aam Aadmi Party , Aam Aadmi Party Punjab , AAP Punjab , Faridkot , DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD