Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਰਾਲੀ ਪ੍ਰਬੰਧਨ ਲਈ ਪਿੰਡ ਪੱਧਰ ਤੇ 360 ਨੋਡਲ ਅਫ਼ਸਰ ਕਮ ਚਲਾਨਿੰਗ ਅਫ਼ਸਰ ਤਾਇਨਾਤ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ

ਕਲਸਟਰ ਅਫਸਰਾਂ ਦੀ ਵੀ ਕੀਤੀ ਤਾਇਨਾਤੀ

DC Fazilka, Senu Duggal, Fazilka, Deputy Commissioner Fazilka

Web Admin

Web Admin

5 Dariya News

ਫਾਜਿ਼ਲਕਾ , 20 Sep 2023

Last updated on: Sep 20, 2023, 00:00 IST

ਫਾਜਿ਼ਲਕਾ ਜਿ਼ਲ੍ਹੇ ਵਿਚ ਪਰਾਲੀ ਸਾੜਨ ਦੀ ਕੁਪ੍ਰਥਾ ਬੰਦ ਕਰਨ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ 360 ਪਿੰਡਾਂ ਲਈ ਨੋਡਲ ਅਫ਼ਸਰ ਕਮ ਚਲਾਨਿੰਗ ਅਫ਼ਸਰ ਤਾਇਨਾਤ ਕਰ ਦਿੱਤੇ ਗਏ ਹਨ।ਇਸ ਤੋਂ ਬਿਨ੍ਹਾਂ ਕੁਝ ਪਿਡਾਂ ਲਈ ਇਕ ਕਲਸਟਰ ਅਫ਼ਸਰ ਵੀ ਲਗਾਇਆ ਗਿਆ ਹੈ। ਇਹ ਨੋਡਲ ਅਫ਼ਸਰ ਕਮ ਚਲਾਨਿੰਗ ਅਫਸਰ ਦੇ ਨਾਲ ਸਹਿਯੋਗੀ ਵਿਭਾਗਾਂ ਦੀ ਇਕ ਟੀਮ ਲਗਾਈ ਗਈ ਹੈ ਜ਼ੋ ਕਿ ਜ਼ੇਕਰ ਕੋਈ ਪਰਾਲੀ ਨੂੰ ਅੱਗ ਲਗਾਏਗਾ ਤਾਂ ਉਸਦੀ ਰਿਮੋਟ ਸੈਂਸਿੰਗ ਰਿਪੋਰਟ ਅਨੁਸਾਰ ਪੜਤਾਲ ਕਰਕੇ ਕਾਨੂੰਨ ਅਨੁਸਾਰ ਚਲਾਨ ਕਰਨ ਦੀ ਪ੍ਰਕ੍ਰਿਆ ਪੂਰੀ ਕਰਣਗੇ।

ਇਹ ਜਾਣਕਾਰੀ fਜਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਇਸ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਜਮੀਨ ਦੀ ਉਪਜਾਊ ਸ਼ਕਤੀ ਘੱਟ ਹੁੰਦੀ ਹੈ, ਕਿਸਾਨਾਂ ਦੇ ਮਿੱਤਰ ਕੀਟ ਮਰ ਜਾਂਦੇ ਹਨ ਅਤੇ ਇਸ ਨਾਲ ਵਾਤਾਵਰਨ ਨੂੰ ਵੀ ਨੁਕਸਾਨ ਹੁੰਦਾ ਹੈ। 

ਇਸ ਲਈ ਕਿਸਾਨ ਵੀਰ ਇਸ ਵਾਰ ਪਰਾਲੀ ਨੂੰ ਸਾੜਨ ਦੀ ਬਜਾਏ ਇਸਦੇ ਉਚਿਤ ਨਿਪਟਾਰੇ ਦਾ ਪ੍ਰਬੰਧ ਕਰਨ। ਇਸ ਲਈ ਪਿੰਡ ਪਿੰਡ ਪੱਧਰ ਤੇ ਨੋਡਲ ਅਫ਼ਸਰ ਲਗਾਏ ਗਏ ਹਨ ਜ਼ੋ ਕਿ ਕਿਸਾਨਾਂ ਨੂੰ ਲੋੜੀਂਦੀਆਂ ਮਸ਼ੀਨਾਂ ਦੀ ਉਪਲਬੱਧਤਾ ਵਿਚ ਸਹਿਯੋਗ ਕਰਣਗੇ ਅਤੇ ਨਾਲ ਹੀ ਕਿਸਾਨਾਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਕਰਣਗੇ ਅਤੇ ਉਨ੍ਹਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਅੱਗ ਨਾ ਲਗਾਉਣ ਲਈ ਮਤੇ ਪਾਏ ਜਾ ਰਹੇ ਹਨ ਅਤੇ ਪੰਚਾਇਤਾਂ ਆਪਣੇ ਪਿੰਡ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਕਿਸਾਨਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਦੇ ਤਰੀਕਿਆਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ।

ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਵਨੀਤ ਕੌਰ, ਏਡੀਸੀ ਵਿਕਾਸ ਸ੍ਰੀ ਅਕਾਸ਼ ਬਾਂਸਲ, ਐਸਡੀਐਮ ਫਾf਼ਜਲਕਾ ਸ੍ਰੀ ਨਿਕਾਸ ਖੀਂਚੜ, ਜਿ਼ਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਗੁਰਮੀਤ ਸਿੰਘ ਚੀਮਾ, ਖੇਤੀਬਾੜੀ ਅਫ਼ਸਰ ਮਮਤਾ, ਪੰਜਾਬ ਪ੍ਰਦੁ਼ਸਣ ਕੰਟਰੋਲ ਬੋਰਡ ਦੇ ਐਸਡੀਓ ਸ੍ਰੀ ਅਨੀਸ਼ ਸ਼ਰਮਾ ਵੀ ਹਾਜਰ ਸਨ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD