Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ

ਐਸ.ਐਚ.ਓ. ਦੇ ਨਾਂ ’ਤੇ ਸ਼ਿਕਾਇਤਕਰਤਾ ਤੋਂ 25,000 ਰੁਪਏ ਹੋਰ ਰਿਸ਼ਵਤ ਦੀ ਕੀਤੀ ਸੀ ਮੰਗ

Vigilance Bureau, Crime News Punjab, Punjab Police, Police, Crime News, Punjab Vigilance Bureau

Web Admin

Web Admin

5 Dariya News

ਲੁਧਿਆਣਾ , 20 Sep 2023

Last updated on: Sep 20, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਦਲਜੀਤ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋਣ ਤੇ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਚੰਦਨਪ੍ਰੀਤ ਸਿੰਘ ਵਾਸੀ ਦੋਰਾਹਾ ਕਸਬਾ, ਜਿਲਾ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨ ਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਥਾਣਾ ਡੇਹਲੋਂ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਉਸਦੀ ਹਾਈਕੋਰਟ ਦੇ ਅੰਤਰਿਮ ਹੁਕਮਾਂ ਅਨੁਸਾਰ ਜ਼ਮਾਨਤ ਹੋਣ ਤੇ ਤਫ਼ਤੀਸ਼ ਵਿੱਚ ਸ਼ਾਮਲ ਕਰਾਉਣ ਲਈ ਪਹਿਲਾਂ ਹੀ ਉਸ ਤੋਂ 5,000 ਰੁਪਏ ਰਿਸ਼ਵਤ ਹਾਸਲ ਕਰ ਲਈ ਹੈ ਅਤੇ ਹੁਣ ਉਸਨੂੰ ਧਮਕਾਉਂਦਿਆਂ ਐਸ.ਐਚ.ਓ ਡੇਹਲੋਂ ਲਈ 25,000 ਰੁਪਏ ਹੋਰ ਰਿਸ਼ਵਤ ਦੇਣ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਜੇਕਰ ਉਕਤ ਰਕਮ ਅਦਾ ਨਾ ਕੀਤੀ ਤਾਂ ਉਸਦੀ ਜ਼ਮਾਨਤ ਰੱਦ ਕਰਵਾ ਦਿੱਤੀ ਜਾਵੇਗੀ।

ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਪੈਸੇ ਦੀ ਅਦਾਇਗੀ ਸਬੰਧੀ ਏ.ਐਸ.ਆਈ. ਨਾਲ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ।ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਣ ਅਤੇ 25,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਸਬੰਧੀ ਦੋਸ਼ ਸਾਬਤ ਹੋਣ ਉੱਤੇ ਉਸਨੂੰ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਮੁਲਜ਼ਮ ਪੁਲਿਸ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Punjab Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD