Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਬੈਠਕ

ਵਿਕਾਸ ਕੰਮ ਤੈਅ ਸਮਾਂ ਹੱਦ ਅੰਦਰ ਪੂਰੇ ਕਰਨ ਦੇ ਹੁਕਮ

DC Fazilka, Senu Duggal, Fazilka, Deputy Commissioner Fazilka

Web Admin

Web Admin

5 Dariya News

ਫਾਜਿ਼ਲਕਾ , 21 Sep 2023

Last updated on: Sep 21, 2023, 00:00 IST

ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਕੰਮ ਤੈਅ ਸਮਾਂ ਹੱਦ ਅੰਦਰ ਪੂਰੇ ਹੋਣ ਅਤੇ ਵਿਕਾਸ ਕਾਰਜਾਂ ਦੀ ਗੁਣਵਤਾ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿਚ ਕੰਮਕਾਜ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਅਤੇ ਸਮਾਜ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪੁੱਜੇ। ਡਿਪਟੀ ਕਮਿਸ਼ਨਰ ਉਪਮੰਡਲ ਮੈਜਿਸਟ੍ਰੇਟਾਂ ਨੂੰ ਕਿਹਾ ਕਿ ਉਹ ਨਿਯਮਤ ਤੌਰ ਤੇ ਨਸ਼ਾ ਮੁਕਤੀ ਕੇਂਦਰਾਂ/ਓਟ ਕਲੀਨਿਕਾਂ ਦੀ ਪੜਤਾਲ ਕਰਦੇ ਰਹਿਣ। 

ਉਨ੍ਹਾਂ ਨੇ ਮਗਨਰੇਗਾ ਸਕੀਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਫਾਜਿ਼ਲਕਾ ਸ਼ਹਿਰ ਵਿਚ 12 ਸੜਕਾਂ ਦੀ ਮੁਰੰਮਤ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾਵੇਗਾ।ਇਸੇ ਤਰਾਂ ਜਲਾਲਾਬਾਦ ਨਗਰ ਕੌਂਸਲ ਵੱਲੋਂ ਸੱਵਛ ਭਾਰਤ ਮਿਸ਼ਨ ਤਹਿਤ 95 ਲੱਖ ਰੁਪਏ ਨਾਲ ਸਫਾਈ ਕਾਰਜਾਂ ਲਈ ਮਸ਼ੀਨਾਂ ਦੀ ਖਰੀਦ ਕੀਤੀ ਜਾਵੇਗੀ। 

ਉਨ੍ਹਾਂ ਨੇ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਦੇ 2.29 ਕਰੋੜ ਦੇ ਉਪਲਬੱਧ ਫੰਡ ਵੀ ਸਕੀਮ ਦੀ ਗਾਇਡਲਾਇਨ ਅਨੁਸਾਰ ਜਲਾਲਾਬਾਦ ਸ਼ਹਿਰ ਦੇ ਵਿਕਾਸ ਲਈ ਖਰਚਣ ਦੇ ਹੁਕਮ ਦਿੱਤੇ। ਡਿਪਟੀ ਕਮਿਸ਼ਨਰ ਨੇ ਸਥਾਨਕ ਸਰਕਾਰਾਂ ਵਿਭਾਗਾਂ ਨੂੰ ਸ਼ਹਿਰਾਂ ਵਿਚੋਂ ਨਜਾਇਜ਼ ਕਬਜੇ ਹਟਾਉਣ ਅਤੇ ਪਾਬੰਦੀਸੁਦਾ ਇਕਹਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਖਿਲਾਫ ਕਾਰਵਾਈ ਲਈ ਵੀ ਸਖ਼ਤ ਹਦਾਇਤਾਂ ਕੀਤੀਆਂ।

ਬੈਠਕ ਦੌਰਾਨ ਨਹਿਰੀ ਵਿਭਾਗ ਦੇ ਨੁੰਮਾਇੰਦੇ ਨੇ ਦੱਸਿਆ ਕਿ ਇਸ ਵਿੱਤੀ ਸਾਲ ਦੌਰਾਨ ਨਹਿਰੀ ਪਾਣੀ ਚੋਰੀ ਦੇ ਮਾਮਲਿਆਂ ਵਿਚ 9 ਐਫਆਈਆਰ ਕਰਵਾਈਆਂ ਗਈਆਂ ਹਨ। ਬੈਠਕ ਵਿਚ ਏਡੀਸੀ ਜਨਰਲ ਅਵਨੀਤ ਕੌਰ, ਸ੍ਰੀ ਅਕਾਸ਼ ਬਾਂਸਲ, ਐਸਡੀਐਮ ਸ੍ਰੀ ਨਿਕਾਸ ਖੀਂਚੜ ਤੇ ਰਵਿੰਦਰ ਸਿੰਘ ਅਰੋੜਾ, ਸਹਾਇਕ ਕਮਿਸ਼ਨਰ ਜਨਰਲ ਸਾਰੰਗਪ੍ਰੀਤ ਸਿੰਘ, ਡੀਡੀਪੀਓ ਸੰਜੀਵ ਸ਼ਰਮਾ, ਡੀਆਈਓ ਡਾ: ਐਰਿਕ ਆਦਿ ਵੀ ਹਾਜਰ ਸਨ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD