Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਬਾ ਫਰੀਦ ਆਗਮਨ ਪੁਰਬ 2023 - ਜੀ ਆਇਆ ਨੂੰ ਅਤੇ ਮਾਈਨਸ ਜੀਰੋ ਜੀਰੋ ਜੀਰੋ ਜੀਰੋ ਜੀਰੋ ਨਾਟਕ ਦੀ ਹੋਈ ਸਫਲ ਪੇਸ਼ਕਾਰੀ

ਬਾਬਾ ਸ਼ੇਖ ਫਰੀਦ ਡਰਾਮਾ ਫੈਸਟੀਵਲ ਅਮਿੱਟ ਯਾਦਾਂ ਛੱਡਦਾ ਹੋਇਆ ਮੁਕੰਮਲ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurdit Singh Sekhon, DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 21 Sep 2023

Last updated on: Sep 21, 2023, 00:00 IST

850ਵੇਂ ਬਾਬਾ ਫਰੀਦ ਆਗਮਨ ਪੁਰਬ ਨੂੰ ਸਮਰਪਿਤ ਬੀਤੀਂ ਸ਼ਾਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਬਾਬਾ ਸ਼ੇਖ ਫਰੀਦ  ਡਰਾਮਾ ਫੈਸਟੀਵਲ ਵਿੱਚ ਨਟਰੰਗ ਸੁਸਾਇਟੀ ਅਬੋਹਰ ਵੱਲੋਂ "ਜੀ ਆਇਆ ਨੂੰ'' ਅਤੇ ਨਾਟਿਅਮ ਜੈਤੋ ਵੱਲੋਂ "ਮਾਈਨਸ ਜੀਰੋ ਜੀਰੋ ਜੀਰੋ ਜੀਰੋ ਜੀਰੋ" ਦੀ ਸਫਲ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਭੁਪਿੰਦਰ ਉਤਰੇਜਾ ਵੱਲੋਂ ਲਿਖੇ ਅਤੇ ਹੈਰੀ ਉਤਰੇਜਾ ਵੱਲੋਂ ਨਿਰਦੇਸ਼ਤ ਨਾਟਕ "ਜੀ ਆਇਆ ਨੂੰ" ਦੀ ਸਫਲ ਪੇਸ਼ਕਾਰੀ ਕੀਤੀ ਗਈ। 

ਬੱਚਿਆਂ ਦਾ ਮਾਪਿਆਂ ਨੂੰ ਛੱਡ ਕੇ ਬਾਹਰ ਜਾਣਾ ਅਤੇ ਬੁਜ਼ੁਰਗਾਂ ਦੀ ਇਕੱਲਤਾ ਨੂੰ ਦਰਸਾਉਂਦੇ ਇਸ ਨਾਟਕ ਨੇ ਦਰਸ਼ਕਾਂ ਦਾ ਸਮਾਂ ਬੰਨਿਆ। ਜ਼ਿੰਦਗੀ ਦੀ ਇਸ ਕੌੜੀ ਸੱਚਾਈ ਨੂੰ ਕਲਾਕਾਰਾਂ ਨੇ ਬਹੁਤ ਹੀ ਸਹਿਜਤਾ ਅਤੇ ਸਟੀਕ ਉਦਾਹਰਨਾਂ ਨਾਲ ਪੇਸ਼ ਕੀਤਾ। ਨਾਟਕ ਵਿੱਚ ਬੜੇ ਹੀ ਗੰਭੀਰ ਵਿਸ਼ੇ ਨੂੰ ਕਟਾਕਸ਼ ਅਤੇ ਚੁਟਕੁਲਿਆਂ ਰਾਂਹੀਂ ਉਭਾਰਨ ਦੀ ਸਫਲ ਕੋਸ਼ਿਸ਼ ਕੀਤੀ ਗਈ । 

ਨੌਜਵਾਨਾਂ ਦਾ ਬਾਹਰਲੇ ਮੁਲਕਾਂ ਦਾ ਮੋਹ ਤਿਆਗ ਕੇ ਆਪਣੇ ਮਾਂ ਬਾਪ ਨਾਲ ਨਾ ਰਹਿਣ ਦੀ ਜ਼ਿੱਦ ਨੂੰ ਬੜੀ ਹੀ ਬਾਰੀਕਤਾ ਅਤੇ ਢੁੱਕਵੇਂ ਡਾਇਲਾਗਾਂ ਨਾਲ ਚਿਤਰਿਤ ਕੀਤਾ ਗਿਆ । ਨਾਟਕ ਨੇ ਜਿੱਥੇ ਦਰਸ਼ਕਾਂ ਨੂੰ ਹੱਸਣ ਲਈ ਮਜਬੂਰ ਕੀਤਾ ਉੱਥੇ ਨਾਲ ਹੀ ਇੱਕ ਨੌਜਵਾਨ ਵੱਲੋਂ ਇਹ ਕਹਿ ਕੇ ਕਿ ਉਸ ਦੇ ਮਾਲਕ ਦਾ ਕੁੱਤਾ ਬਿਮਾਰ ਹੈ, ਇਸ ਕਾਰਨ ਉਹ ਆਪਣੇ ਬਾਪ ਦੇ ਜਨਮਦਿਨ ਤੇ ਪਿੰਡ ਨਹੀਂ ਆ ਸਕਦਾ, ਦਿਲਾਂ ਤੇ ਡੂੰਘੀ ਚੋਟ ਵੀ ਮਾਰੀ । 

ਸਮਾਜ ਵਿੱਚ ਫੈਲ ਰਹੀ ਇਸ ਗੰਭੀਰ ਸਮੱਸਿਆ ਨੂੰ ਲੋਕਾਂ ਵਿੱਚ ਨਾਟਕ ਰਾਹੀਂ ਪੇਸ਼ਕਾਰੀ ਨੂੰ ਦਰਸ਼ਕਾਂ ਨੇ ਰੱਜ ਕੇ ਸਰਾਹਿਆ । ਇਸ ਮੌਕੇ ਜਸਪ੍ਰੀਤ ਜੱਸੀ ਵੱਲੋਂ ਲਿਖਿਆ ਅਤੇ ਕੀਰਤੀ ਕਿਰਪਾਲ ਜਿਲ੍ਹਾ ਭਾਸ਼ਾ ਅਫਸਰ ਬਠਿੰਡਾ ਵੱਲੋਂ ਨਿਰਦੇਸ਼ਤ ਨਾਟਕ "ਮਾਈਨਸ ਜੀਰੋ ਜੀਰੋ ਜੀਰੋ ਜੀਰੋ ਜੀਰੋ" ਖੇਡਿਆ ਗਿਆ। 

ਇਸ ਨਾਟਕ ਵਿੱਚ ਲੋਕਾਂ ਨੂੰ ਮਨ ਦੀ ਸ਼ਾਂਤੀ ਲਈ ਆਪਣੇ ਗੁੱਸੇ ,ਕਾਮ, ਕ੍ਰੋਧ, ਮੋਹ ਅਤੇ ਹੰਕਾਰ ਦੇ ਤਿਆਗ ਦੀ ਸਿੱਖਿਆ ਦਿੱਤੀ ਗਈ। ਦੋਹਾਂ ਨਾਟਕਾਂ ਨੇ ਇਕ ਤੋਂ ਵੱਧ ਇਕ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ। ਇਸ ਮੌਕੇ ਮੋਗਾ ਤੋਂ ਆਏ ਅਵਤਾਰ ਅਤੇ ਇਕਬਾਲ ਨਾਮ ਦੇ ਭੰਡਾਂ ਨੇ ਵੀ ਲੋਕਾਂ ਦਾ ਖੂਬ ਮੰਨੋਰੰਜਨ ਕੀਤਾ।

ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਨਾਟਕ ਦੀ ਕਲਾ ਬਹੁਤ ਹੀ ਸੂਖਮ ਕਲਾ ਹੈ। ਇਸ ਦੇ ਨਾਲ ਹਰ ਸੰਦੇਸ਼ ਨੂੰ ਬੜੀ ਸੰਜੀਦਗੀ ਨਾਲ ਲੋਕਾਂ ਤੱਕ ਪਹੁੰਚਾ ਸਕਦੇ ਹਾਂ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਾਟਕ ਕਲਾਂ ਦਾ ਆਨੰਦ ਮਾਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੋਜਵਾਨਾਂ ਅਤੇ ਬਜੁਰਗਾਂ ਦੇ ਵਿੱਚ ਵੱਧ ਰਹੇ ਪਾੜੇ ਨੂੰ ਪੰਜਾਬ ਸਰਕਾਰ ਵੱਲੋਂ ਆਉਂਦੇ ਦਿਨਾਂ ਦੇ ਵਿੱਚ ਖੂਬਸੂਰਤ ਪ੍ਰੋਗਰਾਮ ਲਿਆਂਦੇ ਜਾਣਗੇ। 

ਇਸ ਮੌਕੇ ਉਨ੍ਹਾਂ ਨੋਜਵਾਨਾਂ ਨੂੰ ਬਜ਼ੁਰਗਾਂ ਦੇ ਸਤਿਕਾਰ ਵਾਸਤੇ ਵੀ ਪ੍ਰੇਰਿਤ ਕੀਤਾ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਸ੍ਰੀ ਜਸਬੀਰ ਸਿੰਘ ਜੱਸੀ ਵੱਲੋਂ ਬਾਖੂਬੀ ਨਿਭਾਈ ਗਈ।

ਇਸ ਮੌਕੇ ਐਕਸੀਅਨ ਦਲਜੀਤ ਸਿੰਘ, ਐਸ.ਡੀ.ਐਮ. ਜੈਤੋ ਡਾ. ਨਿਰਮਲ ਓਸੇਪਚਨ, ਬੇਅੰਤ ਕੌਰ ਸੇਖੋਂ, ਜਿਲ੍ਹਾ ਲੋਕ ਸੰਪਰਕ ਅਫਸਰ ਗੁਰਦੀਪ ਸਿੰਘ ਮਾਨ, ਭਾਸ਼ਾ ਅਫਸਰ ਮਨਜੀਤ ਪੁਰੀ, ਸ. ਜਗਜੀਤ ਸਿੰਘ ਚਹਿਲ, ਗੁਰਚਰਨ ਸਿੰਘ ਪ੍ਰਧਾਨ ਨੈਸ਼ਨਲ ਯੂਥ ਕਲੱਬ, ਪਾਲ ਸਿੰਘ ਸੰਧੂ, ਜਸਵਿੰਦਰ ਪਾਲ ਸਿੰਘ ਮਿੰਟੂ, ਗੁਰਮੇਲ ਸਿੰਘ ਜੱਸਲ, ਲੋਕ ਗਾਇਕ ਸੁਰਜੀਤ ਗਿੱਲ, ਸੁਖਬੀਰ ਸਿੰਘ ਕੁੰਡਲ ਪ੍ਰਧਾਨ ਲੋਕ ਰੰਗ ਮੰਚ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurdit Singh Sekhon , DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD