Wednesday, 15 May 2024

 

 

ਖ਼ਾਸ ਖਬਰਾਂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

 

ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਨੂੰ ਮਿਲੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਦਿੱਤਾ ਮੰਗ ਪੱਤਰ

ਸ਼ਹਿਰ ਦੇ ਤਿੰਨ ਅਹਿਮ ਮਸਲਿਆਂ ਦਾ ਨਿੱਜੀ ਦਖਲਅੰਦਾਜੀ ਕਰਕੇ ਹੱਲ ਕਰਵਾਉਣ ਦੀ ਕੀਤੀ ਡੀਸੀ ਨੂੰ ਬੇਨਤੀ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Kuljit Singh Bedi, Deputy Mayor, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

5 Dariya News

5 Dariya News

5 Dariya News

ਮੋਹਾਲੀ , 21 Sep 2023

ਮੋਹਾਲੀ ਨਗਰ ਨਿਗਮ ਦੇ ਡਿਪਟੀ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਸ਼ਹਿਰ ਦੇ ਕੁਝ ਮਹੱਤਵਪੂਰਨ ਮੁੱਦਿਆਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਹੈ। ਇਸ ਪੱਤਰ ਰਾਹੀਂ ਡਿਪਟੀ ਮੇਅਰ ਨੇ ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ ਹੈ ਕਿ ਉਹ ਨਿੱਜੀ ਦਖਲਅੰਦਾਜ਼ੀ ਕਰਕੇ ਸ਼ਹਿਰ ਦੇ ਇਹਨਾਂ ਮਹੱਤਵਪੂਰਨ ਮਸਲਿਆਂ ਦਾ ਹੱਲ ਕਰਵਾਉਣ। 

ਉਨ੍ਹਾਂ ਕਿਹਾ ਕਿ ਇਹਨਾਂ ਮਸਲਿਆਂ ਦਾ ਹੱਲ ਕਰਨਾ ਸਮੇਂ ਦੀ ਲੋੜ ਹੈ। ਆਪਣੇ ਪੱਤਰ ਵਿੱਚ ਡਿਪਟੀ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਜਿਆਦਾ ਬਰਸਾਤ ਹੋਣ ਉੱਤੇ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖ਼ਲ ਹੋ ਜਾਂਦਾ ਹੈ। 

ਸ਼ਹਿਰ ਦੇ ਫੇਜ਼ 1, ਫੇਜ਼ 3ਬੀ2, ਫੇਜ਼ 4, ਫੇਜ਼ 5, ਫੇਜ਼ 7, ਫੇਜ਼ 11, ਸੈਕਟਰ 70, 71 ਅਤੇ ਮਟੌਰ ਵਿੱਚ ਬਰਸਾਤ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸ਼ਹਿਰ ਵਾਸੀ ਬਹੁਤ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਸੈਕਟਰ 71 ਅਤੇ ਏਅਰਪੋਰਟ ਦੀ ਸੜਕ ਲੋੜ ਤੋਂ ਵੱਧ ਉੱਚੀ ਹੋਣ ਕਾਰਨ ਤੇ ਪੁਰਾਣਾ ਸ਼ਹਿਰ ਨੀਵਾਂ ਰਹਿਣ ਕਾਰਨ ਬਰਸਾਤੀ ਪਾਣੀ ਦੀ ਮਾਰ ਹੇਠ ਆ ਜਾਂਦਾ ਹੈ। 

ਬਰਸਾਤੀ ਪਾਣੀ ਕਾਰਨ ਅਕਸਰ ਫੇਜ਼ 4 ਤੇ ਫੇਜ਼ 5 ਦੇ ਵਸਨੀਕਾਂ ਵਿੱਚ ਤਕਰਾਰਬਾਜ਼ੀ ਰਹਿੰਦੀ ਹੈ। ਉਹਨਾਂ ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ ਕਿ ਗਮਾਡਾ ਨੂੰ ਕਹਿ ਕੇ ਸ਼ਹਿਰ ਦੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਪਾਈਪ ਲਾਈਨ ਪਟਿਆਲਾ ਕੀ ਰਾਓ ਦੀ ਨਦੀ ਵਿੱਚ ਸੁੱਟੀ ਜਾਵੇ ਜਾਂ ਇਸਦਾ ਕੋਈ ਹੋਰ ਉਚਿਤ ਪ੍ਰਬੰਧ ਕੀਤਾ ਜਾਵੇ। 

ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ ਕਿ ਇਸ ਮਸਲੇ ਵਿੱਚ ਨਿੱਜੀ ਤੌਰ ਤੇ ਦਖਲਅੰਦਾਜ਼ੀ ਕਰਕੇ ਗਮਾਡਾ ਤੋਂ ਇਸ ਦਾ ਹੱਲ ਕਰਵਾਉਣ ਕਿਉਂਕਿ ਗਮਾਡਾ ਨੇ ਹੀ ਇਹ ਸ਼ਹਿਰ ਵਸਾਇਆ ਹੈ ਅਤੇ ਗਮਾਡਾ ਹੀ ਜਮੀਨ ਜਾਇਦਾਦ ਦੀ ਖਰੀਦ ਦੇ ਸਾਰੇ ਪੈਸੇ ਅਤੇ ਫੀਸਾਂ ਵਸੂਲਦਾ ਹੈ। ਆਪਣੇ ਪੱਤਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਦੂਜਾ ਮਸਲਾ ਏਅਰਪੋਰਟ ਰੋਡ ਉੱਤੇ ਸਥਿਤ ਬਲਾਇੰਡ ਸਪੌਟ ਦਾ ਹੈ, ਜਿੱਥੇ ਵੱਡੀ ਗਿਣਤੀ ਵਿੱਚ ਸੜਕ ਹਾਦਸੇ ਵਾਪਰਦੇ ਹਨ। 

ਇੱਥੇ ਗੁਰਦੁਆਰਾ ਸਾਹਿਬ ਸਥਿਤ ਹੋਣ ਕਾਰਨ ਸੜਕ ਬੁਰੀ ਤਰ੍ਹਾਂ ਵਿੰਗੀ ਹੈ ਜਿਸ ਦਾ ਹੱਲ ਕੀਤਾ ਜਾਣਾ ਬਹੁਤ ਜ਼ਰੂਰੀ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਉਹਨਾਂ ਨੂੰ ਜ਼ਮੀਨ ਦੇ ਕੇ ਸੜਕ ਸਿੱਧੀ ਕੀਤੀ ਜਾ ਸਕਦੀ ਹੈ। 

ਇਹ ਮਸਲਾ ਪਿਛਲੀ ਸਰਕਾਰ ਵੇਲੇ ਲੱਗਭੱਗ ਹੱਲ ਹੋ ਗਿਆ ਸੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਸਮਝੌਤਾ ਵੀ ਹੋਇਆ ਸੀ ਪਰ ਸਰਕਾਰ ਬਦਲਣ ਤੋਂ ਬਾਅਦ ਇਹ ਮਸਲਾ ਲਮਕ ਗਿਆ ਹੈ। ਇਹ ਮਸਲਾ ਗਮਾਡਾ ਨੇ ਹੱਲ ਕਰਨਾ ਹੈ ਪਰ ਇਸ ਨੂੰ ਬਿਨਾਂ ਵਜ੍ਹਾ ਲੰਬਾ ਖਿਚਿਆ ਜਾ ਰਿਹਾ ਹੈ ਜਦੋਂ ਕਿ ਇਸ ਨੂੰ ਫੌਰੀ ਤੌਰ ਤੇ ਹਲ ਕਰਨ ਦੀ ਲੋੜ ਹੈ।

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਏਅਰਪੋਰਟ ਰੋਡ ਉੱਤੇ ਟ੍ਰੈਫਿਕ ਬਹੁਤ ਜਿਆਦਾ ਵੱਧ ਚੁੱਕਿਆ ਹੈ। ਇਸੇ ਤਰ੍ਹਾਂ ਚਲਦਾ ਰਿਹਾ ਤਾਂ ਇਸ ਸੜਕ ਉੱਤੇ ਟਰੈਫਿਕ ਦਾ ਲਾਂਘਾ ਵੀ ਔਖਾ ਹੋ ਜਾਵੇਗਾ। 

ਇਸ ਲਈ ਇਸ ਸੜਕ ਉੱਤੇ ਘੱਟੋ-ਘੱਟ 4 ਥਾਵਾਂ ਉੱਤੇ ਫ਼ਲਾਈ ਓਵਰ ਬਣਾਏ ਜਾਣ ਦੀ ਲੋੜ ਹੈ। ਖਾਸ ਤੌਰ ਤੇ ਆਈ ਆਈ ਐਸ ਈ ਆਰ ਸੰਸਥਾ ਵਾਲੀਆਂ ਲਾਈਟਾਂ ਉੱਤੇ, ਸੈਕਟਰ 79- 80 ਵਾਲੀਆਂ ਲਾਈਟਾਂ ਉੱਤੇ ਜਿੱਥੇ ਨਵਾਂ ਮੌਲ ਬਣਿਆ ਹੈ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਾਲੀਆਂ ਲਾਈਟਾਂ ਉੱਤੇ, ਐਸ.ਸੀ.ਐਲ/ਗੋਦਰੇਜ ਵਾਲੀਆਂ ਲਾਈਟਾਂ ਉੱਤੇ ਫਲਾਈਓਵਰ ਬਣਾਉਣ ਨਾਲ ਇਸ ਸੜਕ ਉੱਤੇ ਟ੍ਰੈਫਿਕ ਦਾ ਬੋਝ ਘਟ ਸਕਦਾ ਹੈ।

ਉਹਨਾਂ ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ ਕਿ ਇਹ ਤਿੰਨੇ ਮਹੱਤਵਪੂਰਨ ਮੁੱਦੇ ਹਨ, ਜਿਹਨਾਂ ਦੇ ਹੱਲ ਹੋਣ ਤੇ ਸ਼ਹਿਰ ਦੇ ਲੋਕਾਂ ਦਾ ਬਹੁਤ ਵੱਡਾ ਭਲਾ ਹੋ ਸਕਦਾ ਹੈ। ਉਹਨਾਂ ਕਿਹਾ ਕੇ ਡੀ ਸੀ ਇਸ ਦੇ ਸਮਰਥ ਹਨ ਤੇ ਗਮਾਡਾ ਨਾਲ ਤਾਲਮੇਲ ਕਰਕੇ ਇਨ੍ਹਾਂ ਮਸਲਿਆ ਦਾ ਹੱਲ ਕਰਵਾ ਸਕਦੇ ਹਨ। 

ਡਿਪਟੀ ਕਮਿਸ਼ਨਰ ਨੂੰ ਨਿੱਜੀ ਦਿਲਚਸਪੀ ਦਿਖਾਉਂਦੇ ਹੋਏ ਇਹਨਾਂ ਦੇ ਹੱਲ ਲਈ ਉਪਰਾਲੇ ਕਰਨ ਦੀ ਬੇਨਤੀ ਕੀਤੀ ਤਾਂ ਕਿ ਸ਼ਹਿਰ ਵਾਸੀਆਂ ਨੂੰ ਰਾਹਤ ਮਿਲ ਸਕੇ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Kuljit Singh Bedi , Deputy Mayor , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD