Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਵੋਟਰ ਸੂਚੀ ਦੀ ਸਰਸਰੀ ਸੁਧਾਈ 17 ਅਕਤੂਬਰ ਤੋਂ ਸ਼ੁਰੂ -ਰਾਜੇਸ਼ ਧੀਮਾਨ

ਕਿਹਾ, 1 ਜਨਵਰੀ 2024 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀ ਵੋਟਾਂ ਲਈ ਕੀਤੀ ਜਾਵੇ ਰਜਿਸਟਰੇਸ਼ਨ

DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫ਼ਿਰੋਜ਼ਪੁਰ , 21 Sep 2023

Last updated on: Sep 21, 2023, 00:00 IST

ਆਗਾਮੀ ਲੋਕ ਸਭਾ ਚੋਣਾਂ-2024  ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ ਫਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐੱਮ. ਜ਼ੀਰਾ ਗਗਨਦੀਪ ਸਿੰਘ, ਐਸ.ਡੀ.ਐੱਮ. ਫਿਰੋਜ਼ਪੁਰ ਗੁਰਮੰਦਰ ਸਿੰਘ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਸ੍ਰੀ.ਰਾਜੇਸ਼ ਧੀਮਾਨ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ‘ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਸਬੰਧ ਵਿੱਚ 17 ਅਕਤੂਬਰ ਤੋਂ 30 ਨਵੰਬਰ 2023 ਤੱਕ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 1 ਜਨਵਰੀ 2024 ਨੂੰ 18 ਸਾਲ ਦੀ ਹੋ ਜਾਵੇਗੀ ਉਨ੍ਹਾਂ ਵੱਲੋ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾ ਸਕਦੇ ਹਨ। 

ਉਨ੍ਹਾਂ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਦੇਖਦਿਆਂ ਸਮੂਹ ਈ.ਆਰ.ਓਜ਼ ਨੂੰ 18-19 ਸਾਲ ਦੇ ਨੌਜਵਾਨਾਂ ਦੀ ਵੱਧ ਤੋ ਵੱਧ ਰਜਿਸਟ੍ਰੇਸ਼ਨ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਡਿਪਟੀ ਡੀ.ਈ.ਓ(ਸੈਕੰਡਰੀ), ਡੀ.ਈ.ਓ (ਐਲੀਮੈਂਟਰੀ) ਅਤੇ ਡਿਪਟੀ ਡੀ.ਈ.ਓ (ਸੈਕੰਡਰੀ) ਨੂੰ ਹਲਕੇ ਮੁਤਾਬਕ 18-19 ਸਾਲ ਦੇ ਨੋਜਵਾਨਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਬਤੌਰ ਡੈਡੀਕੇਟਿਡ ਏ.ਈ.ਆਰ.ਓ. ਨਿਯੁਕਤ ਕੀਤਾ ਗਿਆ।

ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਵੀਪ ਟੀਮ ਨੂੰ ਜ਼ਿਲ੍ਹੇ ਵਿੱਚ ਪੈਂਦੇ ਹਾਈ ਸਕੂਲਾਂ, ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ ਵਿੱਚ ਵੱਧ ਤੋਂ ਵੱਧ ਸਵੀਪ ਪ੍ਰੋਗਰਾਮ ਕਰਵਾਉਣ ਲਈ ਕਿਹਾ ਗਿਆ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨ ਵੋਟਰਾਂ, ਖਾਸ ਕਰਕੇ ਜੋ 1 ਜਨਵਰੀ 2024 ਨੂੰ 18 ਸਾਲ ਦੇ ਹੋ ਜਾਣਗੇ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੀ ਵੋਟ ਨਹੀਂ ਬਣੀ ਹੈ ਤਾਂ ਉਹ ਫ਼ਾਰਮ ਨੰ 6 ਭਰ ਕੇ ਨਵੀਂ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਅਤੇ ਜੇਕਰ ਕਿਸੇ ਨੇ ਵੋਟ ਕਟਵਾਉਣੀ ਹੈ ਤਾਂ ਫ਼ਾਰਮ ਨੰ. 7, ਵੇਰਵਿਆਂ ਵਿੱਚ ਸੋਧ ਲਈ/ਦਿਵਿਆਂਗ ਵਜੋਂ ਮਾਰਕਿੰਗ ਲਈ/ਰਿਹਾਇਸ਼ ਬਦਲਣ ਲਈ ਜਾਂ ਬਦਲੀ ਵੋਟਰ ਕਾਰਡ ਲਈ ਫ਼ਾਰਮ ਨੰ. 8 ਅਤੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ:6ਬੀ ਭਰ ਸਕਦੇ ਹਨ।

ਇਸ ਮੌਕੇ ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ, ਡਿਪਟੀ ਡੀ.ਈ.ਓ. (ਐ.ਸਿ) ਪ੍ਰਗਟ ਸਿੰਘ ਬਰਾੜ, ਸੁਪਰਡੰਟ ਅਮਰੀਕ ਸਿੰਘ, ਹਰੀਸ਼ ਮੋਂਗਾ, ਕਮਲ ਸ਼ਰਮਾ ਤੋਂ ਇਲਾਵਾ ਇਲੈਕਸ਼ਨ ਦਫ਼ਤਰ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD