Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਗੁਰਦਾਸਪੁਰ ਜ਼ਿਲੇ ਵਿੱਚ ਪਹੁੰਚਣ ਤੇ ਭਰਵਾਂ ਸਵਾਗਤ

ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਨਿੱਘਾ ਸਵਾਗਤ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab, Amarpal Singh, DC Gurdaspur, Himanshu Aggarwal, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 21 Sep 2023

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜੇ ਨਗਰ ਕੀਰਤਨ ਦਾ ਅੱਜ ਸ਼ਾਮ ਗੁਰਦਾਸਪੁਰ ਜ਼ਿਲੇ ਦੀ ਧਰਤੀ (ਨੇੜੇ ਅੱਡਾ ਆਦੋਵਾਲ) ਤੇ ਪਹੁੰਚਣ ਤੇ ਭਰਵਾਂ, ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ  ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ,  ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ। 

ਇਸ ਮੌਕੇ  ਐਸਐਸਪੀ  ਬਟਾਲਾ ਮੈਡਮ ਅਸ਼ਵਨੀ ਗੋਟਿਆਲ,ਡਾ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ , ਗੁਰਪ੍ਰੀਤ ਸਿੰਘ ਐਸਪੀ (ਡੀ), ਤਹਿਸੀਲਦਾਰ ਅਭਿਸ਼ੇਕ ਵਰਮਾ, ਤਹਿਸੀਲਦਾਰ ਨਿਰਮਲ ਸਿੰਘ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਗੁਰਵਿੰਦਰਪਾਲ ਸਿੰਘ ਗੋਰਾ, ਗੁਰਤਿੰਦਰਪਾਲ ਸਿੰਘ ਮਾਂਟੂ ਅਤੇ  ਪਰਬੰਧਕ ਕਮੇਟੀ ਦੇ ਮੈਬਰ ਮੌਜੂਦ ਸਨ। ਇਸ ਮੌਕੇ  ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਵੱਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। 

ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਜਾਣਗੇ। ਇਸ ਮੌਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਨੇ ਸੰਗਤਾਂ ਦਾ ਸਵਾਗਤ ਕਰਦਿਆਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ। 

ਇਸ ਮੌਕੇ ਡਾ ਹਿਮਾਸ਼ੂ ਅਗਰਵਾਲ, ਡਾਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪਰਸ਼ਾਸਨ ਗੁਰਦਾਸਪੁਰ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ ਤੇ ਸੰਗਤਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ ਤੇ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। 

ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਿਆਹ ਪੁਰਬ ਸਮਾਗਮ ਦੌਰਾਨ ਪ੍ਰਸ਼ਾਸਨ ਨਾਲ ਸਹਿਯੋਗ ਕਰਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab , Amarpal Singh , DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD