Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਆਸਟ੍ਰੇਲੀਆ ਵਨ ਡੇ ਮੈਚ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ - ਅਰਪਿਤ ਸ਼ੁਕਲਾ

ਟ੍ਰੈਫਿਕ ਮੁਸ਼ਕਿਲਾਂ ਨੂੰ ਰੋਕਣ ਲਈ ਜੰਗਲਾਤ ਕੰਪਲੈਕਸ ਤੋਂ ਸਟੇਡੀਅਮ ਤੱਕ ਸ਼ਟਲ ਸੇਵਾ ਚੱਲੇਗੀ - ਡੀਸੀ ਆਸ਼ਿਕਾ ਜੈਨ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Arpit Shukla, Gurpreet Singh Bhullar

Web Admin

Web Admin

5 Dariya News

ਐਸ.ਏ.ਐਸ.ਨਗਰ , 21 Sep 2023

Last updated on: Sep 21, 2023, 00:00 IST

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਅਰਪਿਤ ਸ਼ੁਕਲਾ ਨੇ ਅੱਜ ਇੱਕ ਮੀਡੀਆ ਬ੍ਰੀਫਿੰਗ ਵਿੱਚ ਦੱਸਿਆ ਕਿ ਭਲਕੇ ਆਈ ਐਸ ਬਿੰਦਰਾ ਕ੍ਰਿਕੇਟ ਸਟੇਡੀਅਮ, ਫੇਜ਼ 10, ਮੋਹਾਲੀ ਵਿੱਚ ਭਾਰਤ ਆਸਟਰੇਲੀਆ ਦਰਮਿਆਨ ਇੱਕ ਰੋਜ਼ਾ ਕ੍ਰਿਕਟ ਮੈਚ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਰੋਪੜ ਰੇਂਜ ਦੇ ਇੰਸਪੈਕਟਰ ਜਨਰਲ ਆਫ਼  ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਦੀ ਸਮੁੱਚੀ ਕਮਾਂਡ ਨਾਲ ਤਿੰਨ ਪੱਧਰੀ ਸੁਰੱਖਿਆ ਹੋਵੇਗੀ।  

ਉਨ੍ਹਾਂ ਦੀ ਮਦਦ ਐਸ.ਏ.ਐਸ.ਨਗਰ ਡਾ: ਸੰਦੀਪ ਗਰਗ ਅਤੇ ਐਸ.ਐਸ.ਪੀ ਰੋਪੜ ਵਿਵੇਕਸ਼ੀਲ ਸੋਨੀ ਕਰਨਗੇ।  ਅਰਪਿਤ ਸ਼ੁਕਲਾ ਨੇ ਕਿਹਾ ਕਿ ਅੰਤਰਰਾਸ਼ਟਰੀ ਮੈਚ ਦੇ ਨਿਰਵਿਘਨ ਅਤੇ ਮੁਸ਼ਕਲ ਰਹਿਤ ਸੰਚਾਲਨ ਲਈ ਐਸ ਪੀ ਅਤੇ ਡੀ ਐਸ ਪੀ ਰੈਂਕ ਦੇ ਅਧਿਕਾਰੀਆਂ ਸਮੇਤ ਲਗਭਗ 3000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਟੇਡੀਅਮ ਦੇ ਅੰਦਰ, ਐਂਟਰੀ ਗੇਟਾਂ 'ਤੇ ਅਤੇ ਸਟੇਡੀਅਮ ਦੇ ਬਾਹਰ ਚੌਕਸੀ ਲਈ ਤਿੰਨ ਪੱਧਰੀ ਸੁਰੱਖਿਆ ਕਤਾਰ ਹੋਵੇਗੀ।  

ਉਨ੍ਹਾਂ ਅੱਗੇ ਕਿਹਾ ਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕਾਂ ਦੇ ਸਟੇਡੀਅਮ ਵਿੱਚ ਦਾਖਲ ਹੋਣ ਤੋਂ ਲੈ ਕੇ ਮੈਚ ਖਤਮ ਹੋਣ ਤੋਂ ਬਾਅਦ ਬਾਹਰ ਨਿਕਲਣ ਤੱਕ ਸੜਕਾਂ ਤੇ ਕਿਸੇ ਤਰ੍ਹਾਂ ਦੀ ਹਫੜਾ-ਦਫੜੀ ਨਾ ਹੋਵੇ।  ਵਿਸ਼ੇਸ਼ ਡੀ ਜੀ ਪੀ ਨੇ ਕਿਹਾ ਕਿ ਮੈਚ ਨੂੰ ਨਿਰਵਿਘਨ ਅਤੇ ਟ੍ਰੈਫਿਕ ਜਾਮ ਮੁਕਤ ਬਣਾਉਣ ਲਈ ਜੰਗਲਾਤ ਕੰਪਲੈਕਸ ਤੋਂ ਸਮਰਪਿਤ ਮੁਫਤ ਸ਼ਟਲ ਸੇਵਾ ਤੋਂ ਇਲਾਵਾ ਲਗਭਗ ਅੱਠ ਪਾਰਕਿੰਗ ਸਲਾਟ ਬਣਾਏ ਗਏ ਹਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਟੇਡੀਅਮ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਮੈਚ ਨੂੰ ਯਾਦਗਾਰੀ ਅਤੇ ਅਸੁਵਿਧਾ ਮੁਕਤ ਬਣਾਉਣ ਲਈ ਵਣ ਕੰਪਲੈਕਸ ਮੁਹਾਲੀ ਤੋਂ, ਸ਼ਹਿਰ ਦੀਆਂ ਸੜਕਾਂ 'ਤੇ ਵਾਹਨਾਂ ਦੀ ਭੀੜ ਨੂੰ ਘੱਟ ਕਰਨ ਲਈ ਸਮਰਪਿਤ ਸ਼ਟਲ ਸੇਵਾ ਸ਼ੁਰੂ ਕੀਤੀ ਜਾਵੇਗੀ।  ਇਸੇ ਤਰ੍ਹਾਂ ਸਟੇਡੀਅਮ ਨੂੰ ਜਾਣ ਵਾਲੀਆਂ ਸੜਕਾਂ ਨੂੰ ਆਮ ਵਾਂਗ ਚਲਦੀਆਂ ਰੱਖਣ ਲਈ ਵਾਹਨ ਪਾਰਕ ਕਰਨ ਲਈ ਕਈ ਪਾਰਕਿੰਗ ਸਲਾਟ ਉਪਲਬਧ ਕਰਵਾਏ ਗਏ ਹਨ।  

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸਮਾਗਮ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਬਣਾਉਣ ਲਈ ਆਪਣੇ ਕਈ ਸੀਨੀਅਰ ਅਧਿਕਾਰੀ ਅਤੇ ਡਿਊਟੀ ਮੈਜਿਸਟ੍ਰੇਟ ਤਾਇਨਾਤ ਕੀਤੇ ਹਨ।  ਉਨ੍ਹਾਂ ਅੱਗੇ ਕਿਹਾ ਕਿ ਲੋੜੀਂਦੀ ਗਿਣਤੀ ਵਿੱਚ ਮੈਡੀਕਲ ਟੀਮਾਂ ਵੀ ਲਗਾਈਆਂ ਗਈਆਂ ਹਨ।

ਸੀਨੀਅਰ ਪੁਲਿਸ ਕਪਤਾਨ ਡਾ: ਸੰਦੀਪ ਗਰਗ ਨੇ ਦੱਸਿਆ ਕਿ ਕ੍ਰਿਕਟ ਸਟੇਡੀਅਮ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।  ਸਖ਼ਤ ਸੁਰੱਖਿਆ ਪ੍ਰਬੰਧਾਂ ਅਤੇ ਟ੍ਰੈਫਿਕ ਸਲਾਹਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਅਸੁਵਿਧਾ ਰਹਿਤ ਆਵਾਜਾਈ ਲਈ ਵਿਸ਼ੇਸ਼ ਪਾਸ ਜਾਰੀ ਕੀਤੇ ਗਏ ਹਨ।  

ਸਾਰੇ ਚੌਕਾਂ 'ਤੇ ਵਿਸ਼ੇਸ਼ ਪ੍ਰਵੇਸ਼ ਗੇਟਾਂ ਦਾ ਹਵਾਲਾ ਦਿੰਦੇ ਸਾਈਨ ਬੋਰਡ ਹੋਣਗੇ। ਗੇਟ ਨੰਬਰ 1ਏ ਅਤੇ 1ਬੀ 'ਤੇ ਆਉਣ ਵਾਲੇ ਪ੍ਰਵੇਸ਼ ਕਰਨ ਵਾਲਿਆਂ ਲਈ ਪਾਰਕਿੰਗ ਸਲਾਟ ਹਾਕੀ (ਆਈ ਐਸ ਬਿੰਦਰਾ ਸਟੇਡੀਅਮ ਦੇ ਸਾਹਮਣੇ) ਦੇ ਐਂਟਰੀ ਗੇਟ ਸਾਹਮਣੇ ਰੱਖੇ ਗਏ ਹਨ।  

ਇਸੇ ਤਰ੍ਹਾਂ ਗੇਟ ਨੰਬਰ 1ਸੀ ਵਿੱਚ ਦਾਖ਼ਲ ਹੋਣ ਲਈ  ਜੰਗਲਾਤ/ਮੰਡੀ ਗਰਾਊਂਡ ਵਿੱਚ ਮੁਹਾਲੀ ਬਾਈਪਾਸ ਰੋਡ ’ਤੇ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ ਜਿੱਥੋਂ ਮੁਫ਼ਤ ਬੱਸ ਸ਼ਟਲ ਸੇਵਾ ਉਪਲਬਧ ਕਰਵਾਈ ਜਾਵੇਗੀ। ਗੇਟ ਨੰਬਰ 1ਡੀ 'ਤੇ ਆਉਣ ਵਾਲੇ ਪ੍ਰਵੇਸ਼ ਕਰਨ ਵਾਲਿਆਂ ਲਈ, ਪਾਰਕਿੰਗ  ਹਾਕੀ ਸਟੇਡੀਅਮ ਦੇ ਸੁਖਨਾ ਮਾਰਗ 'ਤੇ ਪੈਂਦੇ ਐਂਟਰੀ ਗੇਟ ਵਿਖੇ ਹੋਵੇਗੀ।  

ਗੇਟ ਨੰਬਰ 2 ਦੇ ਪ੍ਰਵੇਸ਼ ਕਰਨ ਵਾਲਿਆਂ ਲਈ ਪਾਰਕਿੰਗ ਪੈਟਰੋਲ ਪੰਪ, ਫੇਜ਼ IX ਅਤੇ ਮੈਜੇਸਟਿਕ ਹੋਟਲ ਦੇ ਸਾਹਮਣੇ ਹੋਵੇਗੀ।  ਗੇਟ ਨੰਬਰ 2 ਏ 'ਤੇ ਪ੍ਰਵੇਸ਼ ਕਰਨ ਵਾਲਿਆਂ ਲਈ ਪਾਰਕਿੰਗ ਫੇਜ਼ X ਅਤੇ XI ਮਾਰਕੀਟ ਦੇ ਸਾਹਮਣੇ ਅਤੇ ਪਿੱਛੇ ਹੋਵੇਗੀ। ਗੇਟ ਨੰਬਰ 3 ਅਤੇ 4 ਵਿੱਚ ਦਾਖਲ ਹੋਣ ਲਈ, ਪੈਟਰੋਲ ਪੰਪ ਫੇਜ਼ IX ਅਤੇ ਮੈਜੇਸਟਿਕ ਹੋਟਲ ਦੇ ਸਾਹਮਣੇ ਪਾਰਕਿੰਗ ਸਲਾਟ ਨਿਰਧਾਰਿਤ ਕੀਤਾ ਗਿਆ ਹੈ।  

ਇਸੇ ਤਰ੍ਹਾਂ ਗੇਟ ਨੰਬਰ 5,6,7 ਲਈ ਪਾਰਕਿੰਗ ਗੇਟ ਨੰਬਰ 6 ਨੇੜੇ ਸਟੇਡੀਅਮ ਦੇ ਪਿੱਛੇ ਪਾਰਕ ਵਿੱਚ ਹੋਵੇਗੀ। ਗੇਟ ਨੰਬਰ  8 ਅਤੇ 9 ਲਈ ਪਾਰਕਿੰਗ ਪੁੱਡਾ ਭਵਨ ਦੇ ਸਾਹਮਣੇ ਅਤੇ ਨੇੜੇ ਅਤੇ ਮਾਨਵ ਮੰਗਲ ਸਕੂਲ ਦੇ ਨੇੜੇ ਹੈ।

ਡੀ ਸੀ ਅਤੇ ਐਸ ਐਸ ਪੀ ਨੇ ਸਟੇਡੀਅਮ ਵਿੱਚ ਮੈਚ ਦਾ ਆਨੰਦ ਲੈਣ ਲਈ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਕਿੰਗ ਅਤੇ ਡਾਇਵਰਸ਼ਨ ਰੂਟਾਂ ਦੀ ਪਾਲਣਾ ਕਰਨ ਤਾਂ ਜੋ ਸਮਾਗਮ ਨੂੰ ਹਫ਼ੜਾ ਦਫ਼ੜੀ ਤੋਂ ਮੁਕਤ ਬਣਾਇਆ ਜਾ ਸਕੇ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਦੀ ਮਦਦ ਕੀਤੀ ਜਾ ਸਕੇ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Arpit Shukla , Gurpreet Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD