Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਲਮਾਨ ਖਾਨ ਨੇ ਆਪਣੇ ਦਬੰਗ ਸਟਾਈਲ ਨਾਲ ਗਿੱਪੀ ਗਰੇਵਾਲ ਦੀ ਸਟਾਰਰ ਫਿਲਮ 'ਮੌਜਾਂ ਹੀ ਮੌਜਾਂ' ਦਾ ਟ੍ਰੇਲਰ ਲਾਂਚ ਕੀਤਾ

ਕਾਮੇਡੀ ਦਾ ਰੋਲਰਕੋਸਟਰ "ਮੌਜਾਂ ਹੀ ਮੌਜਾਂ" 20 ਅਕਤੂਬਰ 2023 ਨੂੰ ਹੋਵੇਗੀ ਸਿਨੇਮਾ ਘਰਾਂ 'ਚ ਰਿਲੀਜ਼"

Pollywood, Maujaan Hi Maujaan, Gippy Grewal, Tanu Grewal, Karamjit Anmol, Binnu Dhillon, Hashneen Chauhan, Smeep Kang, Yograj Singh, Maujaan Hi Maujaan Movie, Maujaan Hi Maujaan Movie Release Date, Maujaan Hi Maujaan Movie Cast, Maujaan Hi Maujaan Release Date, Maujaan Hi Maujaan Cast, Maujaan Hi Maujaan Gippy Grewal, Salman Khan, Gippy Grewal Salman Khan, Maujaan Hi Maujaan Trailer

Web Admin

Web Admin

5 Dariya News

ਚੰਡੀਗੜ , 22 Sep 2023

Last updated on: Sep 22, 2023, 00:00 IST

ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮੌਜਾਂ ਹੀ ਮੌਜਾਂ" ਦਾ ਟ੍ਰੇਲਰ ਬਾਲੀਵੁੱਡ ਦੇ ਦਬੰਗ, ਸਲਮਾਨ ਖਾਨ ਦੀ ਮੌਜੂਦਗੀ ਵਿੱਚ ਹੋਇਆ ਜਿਸਦੇ ਨਾਲ ਟ੍ਰੇਲਰ ਲਾਂਚ ਹੋਰ ਵੀ ਸ਼ਾਨਦਾਰ ਬਣ ਗਿਆ। ਇਹ ਸਿਤਾਰਿਆਂ ਨਾਲ ਭਰਿਆ ਮੌਕਾ ਕਿਸੇ ਵੱਡੇ ਧਮਾਕੇ ਤੋਂ ਘੱਟ ਨਹੀਂ ਸੀ, ਇੱਕ ਰੋਮਾਂਚਕ ਅਤੇ ਮਨੋਰੰਜਕ ਤੇ ਸਿਨੇਮੈਟਿਕ ਸਫ਼ਰ ਜਿਸਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ।

"ਮੌਜਾਂ ਹੀ ਮੌਜਾਂ" ਤੁਹਾਨੂੰ ਕਾਮੇਡੀ ਅਤੇ ਮਨੋਰੰਜਨ ਦੀ ਇੱਕ ਰੋਲਰਕੋਸਟਰ ਰਾਈਡ 'ਤੇ ਲੈ ਕੇ ਜਾਣ ਲਈ ਤੇ ਆਪਣੇ ਕਾਮੇਡੀ ਡਾਇਲੌਗ ਦੇ ਨਾਲ ਹੱਸਣ ਤੇ ਮਜ਼ਬੂਰ ਕਰ ਦੇਵੇਗੀ। "ਮੌਜਾਂ ਹੀ ਮੌਜਾਂ" ਵਿੱਚ ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਤਨੂ ਗਰੇਵਾਲ, ਜਿੰਮੀ ਸ਼ਰਮਾ ਅਤੇ ਹਸ਼ਨੀਨ ਚੌਹਾਨ ਦੇਖਣ ਨੂੰ ਮਿਲਣਗੇ।

ਈਸਟ ਸਨਸ਼ਾਈਨ ਪ੍ਰੋਡਕਸ਼ਨ ਦੁਆਰਾ ਪੇਸ਼ ਕੀਤਾ ਗਿਆ, ਓਮਜੀ ਗਰੁੱਪ ਵਰਲਡ ਦੁਆਰਾ ਪੂਰੇ ਵਿਸ਼ਵ ਵਿੱਚ ਰਿਲੀਜ਼ ਕੀਤੀ ਜਾਵੇਗੀ, ਫਿਲਮ ਮਸ਼ਹੂਰ ਸਮੀਪ ਕੰਗ ਦੁਆਰਾ ਨਿਰਦੇਸ਼ਤ, ਅਤੇ ਦੂਰਅੰਦੇਸ਼ੀ ਅਮਰਦੀਪ ਗਰੇਵਾਲ ਦੁਆਰਾ ਨਿਰਮਿਤ ਹੈ।  "ਮੌਜਾਂ ਹੀ ਮੌਜਾਂ" ਇੱਕ ਸਿਨੇਮੈਟਿਕ ਮਾਸਟਰਪੀਸ ਬਣਨ ਲਈ ਤਿਆਰ ਹੈ ਜੋ ਪੰਜਾਬੀ ਸਿਨੇਮਾ ਦੀ ਜੀਵੰਤਤਾ ਦਾ ਜਸ਼ਨ ਮਨਾਉਂਦੀ ਹੈ।

ਨਿਰਮਾਤਾ ਅਮਰਦੀਪ ਗਰੇਵਾਲ ਨੇ ਆਪਣੇ ਉਤਸ਼ਾਹ ਨੂੰ ਸਾਂਝਾ ਕੀਤਾ, ਅਤੇ ਕਿਹਾ, "ਬਾਲੀਵੁੱਡ ਦੇ ਮਸ਼ਹੂਰ ਸਟਾਰ ਸਲਮਾਨ ਖਾਨ ਦੁਆਰਾ ਸਾਡੀ ਆਉਣ ਵਾਲੀ ਪੰਜਾਬੀ ਫਿਲਮ "ਮੌਜਾਂ ਹੀ ਮੌਜਾਂ" ਦਾ ਟ੍ਰੇਲਰ ਲਾਂਚ ਕਰਕੇ ਮੈਂ ਬਹੁਤ ਰੋਮਾਂਚਿਤ ਅਤੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਉਹਨਾਂ ਦਾ ਸਮਰਥਨ ਫਿਲਮ ਵਿੱਚ ਕੀਤੀ ਸਾਡੀ ਮਿਹਨਤ ਦਾ ਹੀ ਪਰਿਣਾਮ ਹੈ, ਅਸੀਂ ਉਮੀਦ ਕਰਦੇ ਹਾਂ ਕਿ ਦਰਸ਼ਕਾਂ ਸਾਡੀ ਕੀਤੀ ਮਿਹਨਤ ਦੀ ਪ੍ਰਸ਼ੰਸਾ ਕਰਨਗੇ ਤੇ ਆਪਣੇ ਪਰਿਵਾਰ ਨਾਲ ਫਿਲਮ ਦਾ ਆਨੰਦ ਮਾਨਣਗੇ।"

ਗਿੱਪੀ ਗਰੇਵਾਲ ਨੇ ਆਪਣੇ ਉਤਸ਼ਾਹ ਨੂੰ ਸਾਂਝਾ ਕਰਦੇ ਹੋਏ ਕਿਹਾ, "ਮੈਂ "ਮੌਜਾਂ ਹੀ ਮੌਜਾਂ" ਦਾ ਹਿੱਸਾ ਬਣ ਕੇ ਬਹੁਤ ਰੋਮਾਂਚਿਤ ਹਾਂ, ਜੋ ਕਿ ਨਾਨ-ਸਟਾਪ ਕਾਮੇਡੀ ਦਾ ਵਾਅਦਾ ਕਰਦੀ ਹੈ। ਮੈਂ ਬਹੁਤ ਮਾਣ ਮਹਿਸੂਸ ਕਰਦਾ ਹਾਂ ਕਿ ਸਾਡੀ ਫਿਲਮ ਦੇ ਟ੍ਰੇਲਰ ਲਾਂਚ ਤੇ ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਮੌਜੂਦ ਰਹੇ, ਜਿਹਨਾਂ ਨੇ ਸਾਡੇ ਈਵੈਂਟ ਵਿੱਚ ਚਾਰ ਚੰਨ ਲਗਾ ਦਿੱਤੇ। ਮੈਂ ਉਮੀਦ ਕਰਦਾ ਹਾਂ ਕਿ ਦਰਸ਼ਕ ਸਾਡੀ ਕੀਤੀ ਮਿਹਨਤ ਨੂੰ ਪਸੰਦ ਕਰਨਗੇ!"

ਫਿਲਮ "ਮੌਜਾਂ ਹੀ ਮੌਜਾਂ" 20 ਅਕਤੂਬਰ 2023 ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ 

 

Tags: Pollywood , Maujaan Hi Maujaan , Gippy Grewal , Tanu Grewal , Karamjit Anmol , Binnu Dhillon , Hashneen Chauhan , Smeep Kang , Yograj Singh , Maujaan Hi Maujaan Movie , Maujaan Hi Maujaan Movie Release Date , Maujaan Hi Maujaan Movie Cast , Maujaan Hi Maujaan Release Date , Maujaan Hi Maujaan Cast , Maujaan Hi Maujaan Gippy Grewal , Salman Khan , Gippy Grewal Salman Khan , Maujaan Hi Maujaan Trailer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD