Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਭਰ ’ਚ ਲਿੰਗ ਨਿਰਧਾਰਨ ਕਰਨ ਵਾਲੇ ਤਿੰਨ ਗੈਰ-ਕਾਨੂੰਨੀ ਰੈਕੇਟਾਂ ਦਾ ਕੀਤਾ ਪਰਦਾਫਾਸ਼

ਸਿਹਤ ਟੀਮਾਂ ਨੇ ਅਲਟਰਾਸਾਊਂਡ ਮਸ਼ੀਨ ਕੀਤੀ ਬਰਾਮਦ, ਟੈਸਟ ਕਰਵਾਉਣ ਲਈ ਦਿੱਤੇ ਸਨ 15000 ਰੁਪਏ ਵੀ ਕੀਤੇ ਬਰਾਮਦ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Crime News

Web Admin

Web Admin

5 Dariya News

ਚੰਡੀਗੜ੍ਹ , 21 Sep 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭਰੂਣ ਹੱਤਿਆ ਦੀ ਲਾਹਣਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਖਰੜ, ਡੇਰਾਬਸੀ ਅਤੇ ਮੋਗਾ ਨਾਲ ਸਬੰਧਤ ਤਿੰਨ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਉਕਤ ਥਾਵਾਂ ’ਤੇ ਕੀਤੇ ਜਾ ਰਹੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟਾਂ ਸਬੰਧੀ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਲੁਧਿਆਣਾ ਅਤੇ ਬਰਨਾਲਾ ਦੀਆਂ ਸਿਹਤ ਟੀਮਾਂ ਨੇ ਇਨ੍ਹਾਂ ਰੈਕੇਟਾਂ ਦਾ ਪਰਦਾਫਾਸ਼ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ। 

ਉਨ੍ਹਾਂ ਕਿਹਾ, “ਸਾਡੀਆਂ ਸਿਹਤ ਟੀਮਾਂ ਨੇ ਪੁਲਿਸ ਟੀਮਾਂ ਦੇ ਨਾਲ ਮਿਲਕੇ ਗਰਭਵਤੀ ਔਰਤ ਨੂੰ ਇਨ੍ਹਾਂ ਕੇਂਦਰਾਂ ਵਿੱਚ ਭੇਜਿਆ ਅਤੇ ਇਨ੍ਹਾਂ ਸੈਂਟਰਾਂ ‘ਤੇ ਲਿੰਗ ਨਿਰਧਾਰਨ ਟੈਸਟ ਕਰਵਾਉਂਦੇ ਹੋਏ ਦੋਸ਼ੀਆਂ ਨੂੰ ਰੰਗੇ ਕਾਬੂ ਕੀਤਾ। ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਡੇਰਾਬੱਸੀ ’ਚ ਵੀ ਇੱਕ ਅਖ਼ੌਤੀ ਹਕੀਮ ਵੀ ਫੜਿਆ ਗਿਆ ਹੈ, ਜੋ ਲੋਕਾਂ ਨੂੰ ਕੋਈ ਸਪੈਸ਼ਲ ਦਵਾਈ ਦੇ ਕੇ ਮੁੰਡਾ ਪੈਦਾ ਹੋਣ ਦਾ ਝਾਂਸਾ ਦੇ ਕੇ ਵਰਗਲਾਉਂਦਾ ਸੀ।

ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਹਿਤਿੰਦਰ ਕੌਰ ਨੇ ਸਹਾਇਕ ਨਿਰਦੇਸ਼ਕ ਡਾ: ਵਿਨੀਤ ਨਾਗਪਾਲ ਦੇ ਯਤਨਾਂ , ਜਿਨ੍ਹਾਂ ਨੇ ਰਾਜ ਪੱਧਰ ’ਤੇ ਇਸ ਛਾਪੇਮਾਰੀ  ਦੀ ਨਿਗਰਾਨੀ ਕੀਤੀ ਅਤੇ  ਦੋਵੇਂ ਸਿਵਲ ਸਰਜਨਾਂ- ਲੁਧਿਆਣਾ ਅਤੇ ਬਰਨਾਲਾ,ਦੀ ਸ਼ਲਾਘਾ ਕੀਤੀ । ਉਨ੍ਹਾਂ ਦੱਸਿਆ ਕਿ ਬਰਨਾਲਾ ਦੀ ਟੀਮ ਨੇ ਮੋਗਾ ਵਿੱਚ ਕੀਤੀ ਛਾਪੇਮਾਰੀ ਦੌਰਾਨ ਮੌਕੇ ਤੋਂ ਇੱਕ ਗੈਰ-ਰਜਿਸਟਰਡ ਅਲਟਰਾਸਾਊਂਡ ਮਸ਼ੀਨ ਅਤੇ ਲਿੰਗ ਨਿਰਧਾਰਨ ਟੈਸਟ ਕਰਨ ਲਈ ਦੋਸ਼ੀਆਂ  ਨੂੰ ਅਦਾ ਕੀਤੀ 15000 ਰੁਪਏ ਦੀ ਰਾਸ਼ੀ ਬਰਾਮਦ ਕੀਤੀ ਹੈ।  

ਇਸ ਤੋਂ ਇਲਾਵਾ ਮੌਕੇ ਤੋਂ ਗਰਭਪਾਤ ਕਰਵਾਉਣ ਲਈ ਵਰਤੇ ਜਾਂਦੇ ਹੋਰ ਯੰਤਰ ਅਤੇ ਦਵਾਈਆਂ ਵੀ ਬਰਾਮਦ ਕੀਤੀਆਂ ਗਈਆਂ  ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੀ ਟੀਮ ਵੱਲੋਂ ਖਰੜ ਵਿੱਚ ਕੀਤੀ ਛਾਪੇਮਾਰੀ ਦੌਰਾਨ ਇੱਕ ਗਾਇਨੀਕਾਲੋਜਿਸਟ ਅਤੇ ਦੋ ਹੋਰ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ, ਜਦਕਿ ਤਿੰਨਾਂ ਮਾਮਲਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਪੀਸੀ-ਪੀਐਨਡੀਟੀ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD