Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ

ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurmeet Singh Meet Hayer, Sports News, Hockey, Harmanpreet Singh

Web Admin

Web Admin

5 Dariya News

ਚੰਡੀਗੜ੍ਹ , 21 Sep 2023

ਹਾਂਗਜ਼ੂ ਵਿਖੇ 23 ਸਤੰਬਰ ਨੂੰ ਸ਼ੁਰੂ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਮੁੱਕੇਬਾਜ਼ ਲਵਲੀਨਾ ਨੂੰ ਭਾਰਤੀ ਖੇਡ ਦਲ ਦਾ ਝੰਡਾਬਰਦਾਰ ਬਣਾਇਆ ਗਿਆ ਹੈ। ਦੋਵੇਂ ਖਿਡਾਰੀਆਂ ਦੀ ਅਗਵਾਈ ਹੇਠ ਭਾਰਤੀ ਖਿਡਾਰੀ ਉਦਘਾਟਨੀ ਸਮਾਰੋਹ ਵਿੱਚ ਮਾਰਚ ਪਾਸਟ ਵਿੱਚ ਹਿੱਸਾ ਲਵੇਗਾ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਖੇਡ ਦਲ ਦੀ ਅਗਵਾਈ ਲਈ ਚੁਣੇ ਜਾਣ ਉੱਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਅਤੇ ਹਾਕੀ ਖੇਡ ਲਈ ਇਹ ਮਾਣ ਵਾਲੀ ਗੱਲ ਹੈ। ਉਨਾਂ ਕਿਹਾ ਕਿ ਪਿਛਲੇ ਸਾਲ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਨੂੰ ਝੰਡਾਬਰਦਾਰ ਬਣਨ ਦਾ ਮਾਣ ਹਾਸਲ ਹੋਇਆ ਸੀ। 

ਮੀਤ ਹੇਅਰ ਨੇ ਸਮੁੱਚੇ ਭਾਰਤੀ ਖੇਡ ਦਲ ਨੂੰ ਮੁਬਾਰਕਾਂ ਦਿੰਦਿਆਂ ਆਸ ਪ੍ਰਗਟਾਈ ਕਿ ਆਉਂਦੇ ਦੋ ਹਫਤੇ ਭਾਰਤੀ ਖਿਡਾਰੀ ਆਪਣੇ ਬਿਹਤਰ ਪ੍ਰਦਰਸ਼ਨ ਨਾਲ ਏਸ਼ਿਆਈ ਖੇਡਾਂ ਵਿੱਚ ਦੇਸ਼ ਦਾ ਨਾਮ ਉੱਚਾ ਕਰਨਗੇ। ਅੰਮ੍ਰਿਤਸਰ ਜ਼ਿਲੇ ਦੇ ਪਿੰਡ ਤਿੰਮੋਵਾਲ ਦਾ ਰਹਿਣ ਵਾਲਾ ਹਰਮਨਪ੍ਰੀਤ ਸਿੰਘ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਭਾਰਤੀ ਟੀਮ ਦਾ ਮੈਂਬਰ ਸੀ ਜਦੋਂ ਉਸ ਨੇ ਭਾਰਤੀ ਟੀਮ ਵੱਲੋਂ ਸਭ ਤੋਂ ਵੱਧ ਛੇ ਗੋਲ ਕੀਤੇ ਸਨ। 

ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੇ 9 ਗੋਲ ਕੀਤੇ। ਹਰਮਨਪ੍ਰੀਤ ਸਿੰਘ ਦੀ ਕਪਤਾਨੀ ਹੇਠ ਇਸ ਸਾਲ ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ। ਸੀਨੀਅਰ ਟੀਮ ਵਿੱਚ ਖੇਡਦਿਆਂ ਹਰਮਨਪ੍ਰੀਤ ਸਿੰਘ ਨੇ ਚੈਂਪੀਅਨਜ਼ ਟਰਾਫੀ ਵਿੱਚ ਚਾਂਦੀ ਦਾ ਤਮਗ਼ਾ, ਹਾਕੀ ਵਿਸ਼ਵ ਲੀਗ ਵਿੱਚ ਕਾਂਸੀ ਦਾ ਤਮਗ਼ਾ, ਏਸ਼ੀਆ ਕੱਪ ਵਿੱਚ ਸੋਨੇ ਦਾ ਤਮਗ਼ਾ ਅਤੇ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਵੀ ਜਿੱਤਿਆ ਹੈ। 

ਜੂਨੀਅਰ ਭਾਰਤੀ ਹਾਕੀ ਟੀਮ ਵੱਲੋਂ ਖੇਡਦਿਆਂ ਹਰਮਨਪ੍ਰੀਤ ਸਿੰਘ ਜੂਨੀਅਰ ਵਿਸ਼ਵ ਕੱਪ ਤੇ ਜੂਨੀਅਰ ਏਸ਼ੀਆ ਕੱਪ ਦਾ ਵੀ ਜੇਤੂ ਖਿਡਾਰੀ ਹੈ। ਭਾਰਤ ਸਰਕਾਰ ਨੇ ਉਸ ਨੂੰ ਅਰਜੁਨਾ ਐਵਾਰਡ ਨਾਲ ਵੀ ਸਨਮਾਨਤ ਕੀਤਾ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurmeet Singh Meet Hayer , Sports News , Hockey , Harmanpreet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD