Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਜੋਤ ਸਿੰਘ ਬੈਂਸ ਦੇ ਅਣਥੱਕ ਯਤਨਾਂ ਸਦਕਾ ਨੰਗਲ 'ਚ ਭਾਰੀ ਜਾਮ ਦੀ ਸਮੱਸਿਆ ਤੋਂ ਮਿਲੀ ਰਾਹਤ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਰੇਲਵੇ ਫਲਾਈਓਵਰ ਨੂੰ ਯਾਤਰੀਆਂ ਲਈ ਖੋਲ੍ਹਿਆ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Nangal flyover, Nangal

Web Admin

Web Admin

5 Dariya News

ਨੰਗਲ , 21 Sep 2023

Last updated on: Sep 21, 2023, 00:00 IST

ਹਰਜੋਤ ਸਿੰਘ ਬੈਂਸ ਦੀਆਂ ਅਣਥੱਕ ਕੋਸ਼ਿਸ਼ਾਂ ਅੱਜ ਉਸ ਸਮੇਂ ਰੰਗ ਲਿਆਈਆਂ ਜਦੋਂ ਉਨ੍ਹਾਂ ਨੇ ਨੰਗਲ ਰੇਲਵੇ ਫਲਾਈਓਵਰ ਦੇ ਇੱਕ ਪਾਸੇ ਨੂੰ ਲੋਕਾਂ ਲਈ ਖੋਲ੍ਹ ਦਿੱਤਾ। ਪਿਛਲੇ ਕਈ ਸਾਲਾਂ ਤੋਂ ਪੰਜਾਬ-ਹਿਮਾਚਲ ਪ੍ਰਦੇਸ਼ ਦੇ ਰਾਹਗੀਰਾਂ ਨੂੰ ਨੰਗਲ ਡੈਮ ਦੇ ਪੁਲ ਤੋਂ ਲੰਘਣ ਲਈ ਲੰਬੇ ਟ੍ਰੈਫਿਕ ਜਾਮ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਸੀ।ਧਾਰਮਿਕ ਸਮਾਗਮ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਦੋ ਪਹੀਆ ਵਾਹਨ ਚਲਾ ਕੇ ਫਲਾਈ ਓਵਰ ਪਾਰ ਕੀਤਾ। ਨੰਗਲ ਫਲਾਈਓਵਰ ਦੇ ਇੱਕ ਪਾਸੇ ਦੇ ਖੁੱਲਣ ਤੋਂ ਬਾਅਦ ਨੰਗਲ ਦੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਫਲਾਈਓਵਰ ਦਾ ਸੁਪਨਾ ਅੱਜ ਸਾਕਾਰ ਹੋ ਗਿਆ ਹੈ। ਨੰਗਲ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਵਾਸੀ ਤਕਰੀਬਨ ਪਿਛਲੇ 6 ਸਾਲਾਂ ਤੋਂ ਲੰਬਾ ਸੰਤਾਪ ਝੱਲ ਰਹੇ ਸਨ।ਉਹਨਾਂ ਕਿਹਾ ਕਿ ਇੱਕ ਪਾਸੇ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਦੀ ਆਵਾਜਾਈ ਵੀ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਭੂਰੀ ਚੌਂਕ ਅਤੇ ਜਵਾਹਰ ਮਾਰਕੀਟ ਵਾਲਾ ਪੁੱਲ ਜਲਦ ਬਣਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਨਾਲ ਨੰਗਲ ਸ਼ਹਿਰ ਦੀ ਨੁਹਾਰ ਬਦਲਣ ਸੁਪਨਾ ਜਲਦੀ ਸਾਕਾਰ ਹੋਵੇਗਾ।

ਸ. ਬੈਂਸ ਨੇ ਕਿਹਾ ਕਿ ਇਸ ਇਲਾਕੇ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਸੰਭਾਵਨਾਵਾਂ ਤਲਾਸ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਫਲਾਈ ਓਵਰ ਦੇ ਸ਼ੁਰੂ ਹੋ ਜਾਣ ਨਾਲ ਨੰਗਲ ਦਾ ਕਾਰੋਬਾਰ ਹੋਰ ਵਧੇਗਾ। ਹਿਮਾਚਲ ਪ੍ਰਦੇਸ਼ ਤੋ ਪੰਜਾਬ ਆਉਣ ਜਾਣ ਵਾਲੇ ਲੋਕ ਟ੍ਰੈਫਿਕ ਜਾਮ ਦੀ ਜਿਸ ਸਮੱਸਿਆ ਨਾਲ ਘੰਟਿਆ ਬੱਧੀ ਜੂਝਦੇ ਸਨ, ਉਹ ਹੁਣ ਖਤਮ ਹੋ ਗਈ ਹੈ। ਵਾਹਨਾਂ ਦੀ ਸੁਚਾਰੂ ਆਵਾਜਾਈ ਇਸ ਇਲਾਕੇ ਲਈ ਵਰਦਾਨ ਸਿੱਧ ਹੋਵੇਗੀ।

ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਸ ਰੇਲਵੇ ਫਲਾਈ ਓਵਰ ਨੂੰ ਮੁਕੰਮਲ ਕਰਨ ਦਾ ਦਿਲਾਸਾ ਦੇ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਸੀ, ਜਦੋਂ ਕਿ ਇਸ ਫਲਾਈ ਓਵਰ ਦੇ ਨਿਰਮਾਣ ਵਿੱਚ ਵੱਡੇ ਅੜਿੱਕੇ ਸਨ ਅਤੇ ਇਸ ਸਬੰਧੀ ਪ੍ਰਵਾਨਗੀਆਂ ਲੈਣ ਲਈ ਕੋਈ ਯਤਨ ਨਹੀਂ ਕੀਤੇ ਗਏ। ਸ.ਬੈਂਸ ਨੇ ਕਿਹਾ ਕਿ ਅਸੀਂ ਪਿਛਲੇ ਡੇਢ ਸਾਲ ਵਿੱਚ ਦਰਜਨਾਂ ਮੀਟਿੰਗਾਂ ਕੀਤੀਆਂ, ਕਈ ਵਾਰ ਕੇਂਦਰ ਅਤੇ ਰੇਲਵੇ ਮੰਤਰਾਲੇ ਨਾਲ ਸੰਪਰਕ ਕਰਕੇ ਅੜਿੱਕੇ ਦੂਰ ਕਰਵਾਏ, ਦਰਜਨਾਂ ਵਾਰ ਅਧਿਕਾਰੀਆਂ ਨਾਲ ਇਸ ਪ੍ਰੋਜੈਕਟ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਤੇ ਅੱਜ ਅਸੀਂ ਖੁਸ਼ ਹਾਂ ਕਿ ਨੰਗਲ ਤੇ ਆਸ ਪਾਸ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਵਿੱਚ ਸਫ਼ਲ ਰਹੇ ਹਾਂ।

ਉਨ੍ਹਾਂ ਕਿਹਾ ਕਿ ਇਹ ਰੇਲਵੇ ਫਲਾਈ ਓਵਰ ਇਲਾਕੇ ਦੇ ਵਾਸੀਆਂ ਲਈ ਵਰਦਾਨ ਸਾਬਿਤ ਹੋਏਗਾ। ਇਸ ਮੌਕੇ ਡਾ.ਸੰਜੀਵ ਗੌਤਮ, ਟਰੱਕ ਯੂਨੀਅਨ ਦੇ ਪ੍ਰਧਾਨ ਰੋਹਿਤ ਕਾਲੀਆ, ਸੋਹਣ ਸਿੰਘ ਬੈਂਸ, ਬਲਵਿੰਦਰ ਕੌਰ ਬੈਂਸ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਦਲਜੀਤ ਸਿੰਘ ਕਾਕਾ ਨਾਨਗਰਾ ਅਤੇ ਬਚਿੱਤਰ ਸਿੰਘ ਹਾਜ਼ਰ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Nangal flyover , Nangal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD