Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਬਾ ਫਰੀਦ ਆਗਮਨ ਪੁਰਬ 2023 - ਬੀਰ ਸਿੰਘ ਦੇ ਸੂਫੀ ਕਲਾਮਾਂ ਨੇ ਬਿਖੇਰਿਆ ਸੰਗੀਤ ਦਾ ਜਲਵਾ

ਤੀਸਰੇ ਦਿਨ ਠਾਠਾਂ ਮਾਰਦੇ ਇੱਕਠ ਵਿੱਚ ਹੋਇਆ ਸੂਫੀਆਨਾ ਸੰਗੀਤ ਦਾ ਆਯੋਜਨ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab, DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 22 Sep 2023

Last updated on: Sep 22, 2023, 00:00 IST

ਬੀਤੀ ਸ਼ਾਮ ਦਰਬਾਰ ਗੰਜ਼ ਵਿਖੇ 850ਵੇਂ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਫਰੀਦਕੋਟ ਜਿਲ੍ਹਾ ਸੱਭਿਆਚਾਰਕ ਸੁਸਾਇਟੀ ਵੱਲੋਂ ਸੂਫੀ ਸ਼ਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪ੍ਰਸਿੱਧ ਲੋਕ ਗਾਇਕ ਬੀਰ ਸਿੰਘ ਨੇ ਵੱਖ ਵੱਖ ਸੂਫੀ ਕਲਾਮਾਂ ਤੋਂ ਇਲਾਵਾ ਪੰਜਾਬੀ ਲੋਕ ਗੀਤਾਂ ਰਾਹੀਂ ਸੰਗੀਤ ਦਾ ਜਲਵਾ ਬਖੇਰਿਆ ਅਤੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ । 

ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡੀ.ਆਈ.ਜੀ ਸ੍ਰੀ ਅਜੇ ਮਲੂਜਾ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਐਸ.ਪੀ ਸ.ਹਰਜੀਤ ਸਿੰਘ, ਡਾ. ਰਾਜੀਵ ਸੂਦ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ, ਚੇਅਰਮੈਨ ਸ. ਗੁਰਤੇਜ ਸਿੰਘ ਖੋਸਾ ਨਗਰ ਸੁਧਾਰ ਟਰੱਸਟ, ਬੀਬਾ ਬੇਅੰਤ ਕੌਰ ਸੇਖੋਂ ਅਤੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਆਏ ਹੋਏ ਮਹਿਮਾਨਾਂ ਅਤੇ ਲੋਕਾਂ ਦਾ ਧੰਨਵਾਦ ਕਰਦਿਆ ਉਨ੍ਹਾਂ ਨੂੰ ਬਾਬਾ ਫਰੀਦ ਆਗਮਨ ਪੁਰਬ ਦੀ  ਵਧਾਈ ਦਿੱਤੀ। ਸਮਾਗਮ ਦੀ ਸ਼ੁਰੂਆਤ ਗਾਇਕ ਬੀਰ ਸਿੰਘ ਨੇ "ਜਿਥੇ ਮਾਲਕ ਰੱਖਦਾ ਰਹਿਣਾ ਪੈਂਦਾ" "ਨਾਨਕ ਜੀ ਨਾਨਕ ਜੀ" ਗੀਤ ਨਾਲ ਕੀਤੀ। 

ਉਨ੍ਹਾਂ "ਅੱਲਾ ਜਾਣੇ ਤੇ ਯਾਰ ਨਾ ਜਾਣੇ" "ਛੱਲਾ ਗਲ ਦੀ ਗਾਨੀ" ਆਦਿ ਸੂਫੀ ਕਲਾਮਾਂ ਨਾਲ ਦਰਸ਼ਕਾਂ ਨੂੰ ਝੂੰਮਣ ਲਗਾਇਆ। ਇਸ ਉਪਰੰਤ "ਚੱਲ ਮੇਲੇ ਨੂੰ ਚੱਲੀਏ" "ਰਾਂਝਾ" ਚੱਲ ਜਿੰਦੀਏ" "ਜੁੱਤੀ ਕਸੂਰੀ" ਜਿਹੇ ਗੀਤਾਂ ਨਾਲ ਬਾਬਾ ਫਰੀਦ ਮੇਲੇ ਦੇ ਤੀਸਰੇ ਦਿਨ ਸ਼ਾਮ ਦਰਬਾਰ ਗੰਜ ਵਿਖੇ ਸੂਫੀਆਨਾ ਸ਼ਾਮ ਪ੍ਰੋਗਰਾਮ ਦੌਰਾਨ ਬੀਰ ਸਿੰਘ ਨੇ ਆਪਣੇ ਸੂਫੀਆਨਾ ਕਲਾਮ ਨਾਲ ਸੰਗੀਤ ਦਾ ਜਲਵਾ ਬਿਖੇਰਿਆ। 

ਤਕਰੀਬਨ 3 ਘੰਟੇ ਤੱਕ ਚੱਲੇ ਇਸ ਪ੍ਰੋਗਰਾਮ ਦੌਰਾਨ ਜਿਥੇ ਦਰਸ਼ਕ ਸੰਗੀਤ ਨਾਲ ਮੰਤਰ ਮੁਗਧ ਹੋ ਕੇ ਬੈਠੇ ਰਹੇ ਉਥੇ ਨਾਲ ਹੀ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ, ਡੀ.ਸੀ. ਸ੍ਰੀ ਵਿਨੀਤ ਕੁਮਾਰ, ਐਸ.ਐਸ.ਪੀ ਸ. ਹਰਜੀਤ ਸਿੰਘ ਨੇ ਵੀ ਇਨ੍ਹਾਂ ਕਲਾਮਾਂ ਦੀ ਭਰਪੂਰ ਸ਼ਲਾਘਾ ਕੀਤੀ। ਸ਼ੇਖ ਬਾਬਾ ਫਰੀਦ ਜੀ ਦੇ 850ਵੇਂ ਆਗਮਨ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸੂਫੀਆਨਾ ਸੰਗੀਤ ਦਾ ਇਹ ਪ੍ਰੋਗਰਾਮ ਪੰਜਾਬ ਦੇ ਪਹਿਲੇ ਸੂਫੀ ਕਵੀ ਦੇ ਜੀਵਨ ਨੂੰ ਇਸ ਵਾਰ ਫਿਰ ਰੰਗਾਂ ਰੰਗ ਪ੍ਰੋਗਰਾਮ ਦਾ ਆਯੋਜਨ ਕਰਕੇ ਮਨਾਇਆ ਗਿਆ। 

ਇਸ ਮੌਕੇ ਸੂਫੀ ਕਲਾਕਾਰ ਨੇ ਜਿਥੇ ਪਹਿਲਾਂ ਤੋਂ ਹੀ ਨਿਰਧਾਰਿਤ ਗੀਤਾਂ ਦੀ ਬਿਨਾਂ ਰੁਕੇ ਝੜੀ ਲਗਾਉਂਦਿਆਂ ਲੋਕਾਂ ਨੂੰ ਝੂੰਮਣ ਅਤੇ ਨੱਚਣ ਲਾਇਆ ਉਥੇ ਸਾਰਿਆਂ ਵਲੋਂ ਕੀਤੀਆਂ ਗਈਆਂ ਫਰਮਾਇਸ਼ਾਂ ਤੇ ਵੀ ਬਿਨਾਂ ਝਿਜਕ ਫੁੱਲ ਚੜਾਏ। ਜਸਬੀਰ ਸਿੰਘ ਜੱਸੀ ਵੱਲੋਂ ਮੰਚ ਸੰਚਾਲਨ ਕੀਤਾ ਗਿਆ।

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਇਸ ਮੌਕੇ ਬੋਲਦਿਆਂ ਦੱਸਿਆ ਕਿ ਬਾਬਾ ਫਰੀਦ ਮੇਲੇ ਦੌਰਾਨ ਹਰ ਸਾਲ ਸੂਫੀਆਨਾ ਸੰਗੀਤ ਦਾ ਪ੍ਰੋਗਰਾਮ ਇਲਾਕਾ ਨਿਵਾਸੀਆਂ ਵਾਸਤੇ ਖਿੱਚ ਦਾ ਕੇਂਦਰ ਬਣਿਆ ਰਹਿੰਦਾ ਹੈ ਅਤੇ ਇਸ ਵਾਰ ਵੀ ਸ਼ੇਖ ਬਾਬਾ ਫਰੀਦ ਜੀ ਨੂੰ ਸਮਰਪਿਤ ਇਸ ਮੇਲੇ ਦੌਰਾਨ ਸਾਰਿਆਂ ਵਲੋਂ ਬਾਬਾ ਫਰੀਦ ਵਲੋਂ ਦਰਸਾਏ ਗਏ ਮਾਰਗ ਤੇ ਚੱਲਣ ਦੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਨਿਮਾਣੀ ਜਿਹੀ ਕੋਸ਼ਿਸ਼ ਹੈ। ਇਸ ਮੌਕੇ ਪ੍ਰੋਗਰਾਮ ਦੇ ਅੰਤ ਵਿੱਚ ਬੀਰ ਸਿੰਘ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਏ.ਡੀ.ਸੀ (ਜ) ਡਾ. ਨਿਰਮਲ ਓਸੇਪਚਨ, ਐਸ.ਡੀ.ਐਮ ਫਰੀਦਕੋਟ ਬਲਜੀਤ ਕੌਰ, ਸਹਾਇਕ ਕਮਿਸ਼ਨਰ ਤੁਸ਼ਿਤਾ ਗੁਲਾਟੀ, ਸ੍ਰੀ ਮਨਦੀਪ ਸਿੰਘ ਮੌਂਗਾ ਸਕੱਤਰ ਰੈਡ ਕਰਾਸ, ਸ.ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ,ਓ ਟੂ ਸਪੀਕਰ ਪੰਜਾਬ ਵਿਧਾਨ ਸਭਾ, ਸ.ਸੁਖਵੰਤ ਸਿੰਘ ਪੱਕਾ ਜਿਲ੍ਹਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਰੋਤੇ ਹਾਜ਼ਰ ਸਨ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab , DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD