Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਾਤਾਵਰਣ ਨੂੰ ਸੁਰੱਖਿਅਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਐਸ ਡੀ ਐਮ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਨਜਿੱਠਣ ਦੇ ਆਦੇਸ਼

DC Ropar, Preeti Yadav, Deputy Commissioner Ropar, Rupnagar, Ropar

5 Dariya News

5 Dariya News

5 Dariya News

ਰੂਪਨਗਰ , 22 Sep 2023

Last updated on: Sep 22, 2023, 00:00 IST

ਪੰਜਾਬ ਦੇ ਵਾਤਾਵਰਣ ਨੂੰ ਸੁਰੱਖਿਅਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਐਸ ਡੀ ਐਮਜ਼ ਨੂੰ ਆਦੇਸ਼ ਕੀਤੇ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਨਜਿੱਠਣ ਲਈ ਪਿੰਡਾਂ ਦਾ ਦੌਰਾ ਕਰਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਜਿਥੇ ਵੀ ਪਿਛਲੇ ਦੋ ਸਾਲ ਦੌਰਾਨ ਪਰਾਲੀ ਸਾੜਨ ਦੇ ਮਾਮਲੇ ਜਿਆਦਾ ਸਾਹਮਣੇ ਆਏ ਹਨ ਉਨ੍ਹਾਂ ਥਾਵਾਂ ਉਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਨੋਡਲ ਅਫ਼ਸਰ ਹੋਣਗੇ ਅਤੇ ਕਿਸਾਨਾਂ ਨੂੰ ਸਰਕਾਰ ਵਲੋਂ ਮੁੱਹਈਆ ਕਰਵਾਈਆਂ ਜਾ ਰਹੀਆਂ ਖੇਤੀਬਾੜੀ ਸੰਦਾਂ ਬਾਰੇ ਜਾਗਰੂਕ ਕਰਨਗੇ ਅਤੇ ਮਸ਼ਿਨਰੀ ਦੀ ਵਰਤੋਂ ਵੱਧ ਤੋਂ ਵੱਧ ਕਰਨਾ ਯਕੀਨੀ ਕਰਨਗੇ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਦਾ ਮੁਕੰਮਲ ਤੌਰ ਉਤੇ ਖਾਤਮਾ ਕੀਤਾ ਜਾਵੇ ਅਤੇ ਹਰ ਪੱਧਰ ਉਤੇ ਕਿਸਾਨਾਂ ਨੂੰ ਖੇਤੀਬਾੜੀ ਮਹਿਕਮੇ ਵਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਮਸ਼ੀਨਾਂ ਦੀ ਵਰਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦਾ ਪ੍ਰਭਾਵ ਜਿੱਥੇ ਪੂਰੀ ਧਰਤੀ ਨੂੰ ਪੈਂਦਾ ਹੈ ਉਥੇ ਹੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਵਲੋਂ ਵਰਤਮਾਨ ਵਿਚ ਕੀਤੇ ਜਾ ਰਹੇ ਇਨ੍ਹਾਂ ਕਾਰਜਾਂ ਦੇ ਨਤੀਜੇ ਭੁਗਤਣੇ ਪੈਣਗੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਜਿਆਦਾਤਰ ਪਿੰਡਾਂ ਵਿਚ ਪਰਾਲੀ ਨਹੀਂ ਸਾੜੀ ਜਾਂਦੀ ਅਤੇ ਕਿਸਾਨਾਂ ਵਲੋਂ ਪ੍ਰਦੂਸ਼ਣ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰੀਆਂ ਨੂੰ ਪਾਰਲੀ ਸਾੜਨ ਨਾਲ ਵਾਤਾਵਰਨ ਮਨੁੱਖਾਂ ਤੇ ਜੀਵ ਜੰਤੂਆਂ ਨੂੰ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਦੱਸਿਆ ਜਾਵੇ ਅਤੇ ਇਸ ਮੁਹਿੰਮ ਵਿਚ ਸਹਿਯੋਗੀ ਬਣਾਇਆ ਜਾਵੇ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਕਲੱਸਟਰ ਤੇ ਨੋਡਲ ਅਫ਼ਸਰ ਆਪਣੇ ਅਧੀਨ ਪੈਂਦੇ ਇਲਾਕਿਆਂ ਲਈ ਜਿੰਮੇਵਾਰ ਹੋਣਗੇ ਅਤੇ ਜੇਕਰ ਕਿਸੇ ਅਫਸਰ ਜਾਂ ਕਰਮਚਾਰੀ ਦੀ ਕੋਈ ਅਣਗਿਹਲੀ ਪਾਈ ਜਾਂਦੀ ਹੈ ਤਾਂ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ ਵੱਖ ਬਲਾਕਾਂ ਵਿਚ ਟੀਮਾਂ ਦੌਰਾ ਕਰਨਗੀਆਂ ਅਤੇ ਰੋਜ਼ਾਨਾ ਜ਼ਿਲ੍ਹਾ ਪੱਧਰ ਉਤੇ ਕੀਤੀ ਗਈ ਕਾਰਗੁਜ਼ਾਰੀ ਦੀ ਰਿਪੋਰਟ ਵੀ ਪੇਸ਼ ਕਰਨਗੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਰਾਲੀ ਸਾੜਨ ਨਾਲ ਹੋਣ ਵਾਲੇ ਮਾਰੂ ਨੁਕਸਾਨ ਪ੍ਰਤੀ ਜਾਗਰੂਕ ਕਰਨ ਸਬੰਧੀ ਦੋ ਵਾਹਨਾਂ ਨੂੰ ਵੀ ਹਰੀ ਝੰਡੀ ਦਿੱਤੀ ਗਈ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਖੇਤੀਬਾੜੀ ਅਫ਼ਸਰ ਸ. ਗੁਰਬਚਨ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਸ਼੍ਰੀਮਤੀ ਸ਼ਾਲੂ ਮਹਿਰਾ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ,ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀਮਤੀ ਅਨੁਰਾਧਾ ਸ਼ਰਮਾ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਐਸ.ਡੀ.ਐਮ. ਮੋਰਿੰਡਾ ਸ਼੍ਰੀ ਦੀਪਾਂਕਰ ਗਰਗ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸ. ਮਨਦੀਪ ਸਿੰਘ ਢਿੱਲੋਂ, ਡੀ.ਐਸ.ਪੀ. ਸ. ਗੁਰਮੀਤ ਸਿੰਘ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਸ. ਸਤਵੀਰ ਸਿੰਘ ਮਾਵੀ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀਮਤੀ ਭਜਨ ਕੌਰ, ਬੀਡੀਪੀਓ ਹਰਿੰਦਰ ਕੌਰ, ਨਰਿੰਦਰ ਸਿੰਘ, ਇਸ਼ਾਨ ਚੌਧਰੀ, ਸਰਕਾਰੀ ਕਾਲਜ ਰੋਪੜ ਤੋਂ ਪ੍ਰੋ ਨਿਰਮਲ ਬਰਾੜ, ਖ਼ੇਤੀਬਾੜੀ ਅਫਰ ਸ਼੍ਰੀ ਪੰਕਜ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD