Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 3392 ਵਿਅਕਤੀਆਂ ਦੇ ਪਿਛਲੇ ਤਿੰਨ ਮਹੀਨੇ ਦੌਰਾਨ ਕੀਤੇ ਗਏ ਚਲਾਨ: ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ

ਸੜ੍ਹਕ ਸੁਰੱਖਿਆ ਸਬੰਧੀ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਚਲਾਈ ਜਾ ਰਹੀ ਹੈ ਮੁਹਿੰਮ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 22 Sep 2023

Last updated on: Sep 22, 2023, 00:00 IST

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦਿਨੋਂ ਦਿਨ ਵੱਧ ਰਹੇ ਸੜਕੀ ਹਾਦਸਿਆਂ ਵਿੱਚ ਕਈ ਅਨਮੋਲ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ ਜਿਨ੍ਹਾਂ ਨੂੰ ਬਚਾਉਣਾ ਸਾਡੀ ਸਭ ਦੀ ਜਿੰਮੇਵਾਰੀ ਬਣਦੀ ਹੈ। ਇਸ ਲਈ ਸਮੂਹ ਵਿਭਾਗਾਂ ਦੇ ਅਧਿਕਾਰੀ ਆਪਸੀ ਤਾਲਮੇਲ ਨਾਲ ਸੜਕ ਸੁਰੱਖਿਆ ਸਬੰਧੀ ਮੁਹਿੰਮ ਸ਼ੁਰੂ ਕਰਨ ਤਾਂ ਜੋ ਆਮ ਲੋਕਾਂ ਨੂੰ ਜਾਗਰੂਕ ਕਰਕੇ ਸੜ੍ਹਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਸੜਕ ਸੁਰੱਖਿਆ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। 

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚਲੇ ਬਲੈਕ ਸਪਾਟ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀ ਟਰੈਫਿਕ ਪੁਲਿਸ ਵੱਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 3392 ਵਿਅਕਤੀਆਂ ਦੇ ਚਲਾਨ ਕੀਤੇ ਹਨ ਜਿਨ੍ਹਾਂ ਵਿੱਚੋਂ ਮਹੀਨਾ ਜੂਨ ਵਿੱਚ 1402, ਜੁਲਾਈ ਮਹੀਨੇ ਵਿੱਚ 1040 ਅਤੇ ਅਗਸਤ ਮਹੀਨੇ ਵਿੱਚ 950 ਚਲਾਨ ਕੀਤੇ ਗਏ। 

ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰਨ ਵਾਸਤੇ ਟਰੈਫਿਕ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ 47 ਜਾਗਰੂਕਤਾ ਸੈਮੀਨਾਰ ਵੀ ਕਰਵਾਏ ਗਏ ਹਨ। ਉਨ੍ਹਾਂ ਟਰੈਫਿਕ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦਾ ਸੇਵਨ ਕਰਕੇ ਵਾਹਨ ਚਲਾਉਣ ਵਾਲਿਆਂ, ਬਿਨਾਂ ਸੀਟ ਬੈਲਟ, ਬਿਨਾਂ ਹੈਲਮਟ, ਵਾਹਨ ਚਲਾਉਣ ਸਮੇਂ ਮੋਬਾਇਲ ਦੀ ਵਰਤੋਂ ਕਰਨ ਅਤੇ ਟਰੈਫਿਕ ਲਾਈਟਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਰ ਸਖਤੀ ਵਰਤੀ ਜਾਵੇ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਣ।

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇ ਅਤੇ ਪਿਛਲੇ ਸਮੇਂ ਦੌਰਾਨ ਜਿਹੜੇ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਹੋਈਆਂ ਹਨ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨਾਲ ਐਸ.ਡੀ.ਐਮਜ਼ ਜਾਂ ਹੋਰ ਸਬੰਧਤ ਅਧਿਕਾਰੀਆਂ ਦੀਆਂ ਮੀਟਿੰਗਾਂ ਕਰਵਾਈਆਂ ਜਾਣ ਤਾਂ ਜੋ ਜ਼ਿਲ੍ਹੇ ਵਿੱਚੋਂ ਅੱਗ ਲਗਾਉਂਣ ਦੀ ਪ੍ਰਥਾ ਦਾ ਖਾਤਮਾ ਕੀਤਾ ਜਾ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਕੈਂਪ ਵੀ ਲਗਾਏ ਜਾਣ ਅਤੇ ਇਨ੍ਹਾਂ ਕੈਂਪਾਂ ਵਿੱਚ ਮਾਹਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਜਾਵੇ।

ਮੀਟਿੰਗ ਵਿੱਚ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ.ਬੱਸੀ ਪਠਾਣਾ ਡਾ: ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਗੁਰਵਿੰਦਰ ਸਿੰਘ ਜੋਹਲ,  ਜ਼ਿਲ੍ਹਾ ਮਾਲ ਅਫਸਰ ਸ਼੍ਰੀ ਸੰਦੀਪ ਕੁਮਾਰ, ਅੰਡਰ ਟਰੇਨਿੰਗ ਪੀ.ਸੀ.ਐਸ. ਅਧਿਕਾਰੀ ਮਨਦੀਪ ਕੌਰ, ਖੇਤੀਬਾੜੀ ਵਿਸਥਾਰ ਅਫਸਰ ਦਮਨ ਝਾਂਜੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD