Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਪੰਜਾਬ ਦੇ ਪੇਂਡੂ ਜ਼ਮੀਨ ਮਾਲਕਾਂ ਨੂੰ ਹੋਰ ਸਮਰੱਥ ਬਣਾਉਣ ਲਈ ਮਾਸਟਰ ਟਰੇਨਰ ਪੂਰੀ ਤਰ੍ਹਾਂ ਤਿਆਰ

ਮਗਸੀਪਾ ਤੋਂ ਹਾਸਲ ਕੀਤੀ ਇੱਕ ਰੋਜ਼ਾ ਸਿਖਲਾਈ

Punjab Admin, Mera Ghar Mere Naam, SVAMITVA Scheme, Keshav Hingonia,Narinder Sangha

Web Admin

Web Admin

5 Dariya News

ਚੰਡੀਗੜ੍ਹ , 22 Sep 2023

ਪੰਜਾਬ ਰਾਜ ‘ਮੇਰਾ ਘਰ ਮੇਰੇ ਨਾਮ/ਸਵਾਮੀਤਵ ਸਕੀਮ’ ਨਾਲ ਇੱਕ ਨਿਵੇਕਲਾ ਸਫ਼ਰ ਤੈਅ ਕਰਨ ਲਈ ਤਿਆਰ ਹੈ ਕਿਉਂ ਜੋ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਮੁਕੰਮਲ ਸਿਖਲਾਈ ਲੈ ਕੇ ਮਾਸਟਰ ਟਰੇਨਰ ਤਿਆਰ-ਬਰ-ਤਿਆਰ ਹਨ।ਇੱਥੇ ਮਗਸੀਪਾ ਵਿਖੇ ਅੱਜ ਵਿਸ਼ੇਸ਼ ਮੁੱਖ ਸਕੱਤਰ (ਮਾਲ) ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਮਾਸਟਰ ਟਰੇਨਰਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ, ਜਿਸ ਦਾ ਉਦਘਾਟਨ ਵਿਸ਼ੇਸ਼ ਸਕੱਤਰ ਮਾਲ-ਕਮ-ਮਿਸ਼ਨ ਡਾਇਰੈਕਟਰ ਸਵਾਮੀਤਵ ਸ੍ਰੀ ਕੇਸ਼ਵ ਹਿੰਗੋਨੀਆ ਨੇ ਕੀਤਾ।

ਇਸ ਸਿਖਲਾਈ ਪ੍ਰੋਗਰਾਮ ਵਿੱਚ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਜ਼ਿਲ੍ਹਾ ਮਾਲ ਅਫ਼ਸਰ ਸ਼ਾਮਲ ਹੋਏ।ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਸ਼੍ਰੀ ਕੇਸ਼ਵ ਹਿੰਗੋਨੀਆ ਨੇ ਕਿਹਾ ਕਿ ‘‘ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਪ੍ਰਫੁੱਲਿਤ ਕਰਨ ਵਾਲੀ ਸਵਾਮੀਤਵ ਸਕੀਮ ਪੇਂਡੂ ਜ਼ਮੀਨਾਂ ਦੇ ਮਾਲਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਧਿਕਾਰ ਦੇ ਕੇ ਹੋਰ ਸਮਰੱਥ ਬਣਾਏਗੀ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੁਚੱਜੇ ਭੌਂ ਪ੍ਰਬੰਧਨ, ਜ਼ਮੀਨ ਦੇ ਮਾਲਕੀ ਹੱਕ ਅਤੇ ਕਬਜ਼ਾ ਦੇਣ ਸਬੰਧੀ ਪ੍ਰਕਿਰਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਸਮਰੱਥਾ ਰੱਖਦੀ ਹੈ।"

ਸ਼੍ਰੀ ਹਿੰਗੋਨੀਆ ਨੇ ਕਿਹਾ ਕਿ ਅੱਜ ਦੇ ਟ੍ਰੇਨਿੰਗ ਪ੍ਰੋਗਰਾਮ ਨਾਲ ਸਾਡੇ ਮਾਸਟਰ ਟਰੇਨਰ ਇਸ ਸਕੀਮ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੋ ਗਏ ਹਨ ਅਤੇ ਇਨ੍ਹਾਂ ਕੋਲ ਭੌਂ ਸਰਵੇਖਣ, ਮੈਪਿੰਗ ਅਤੇ ਜ਼ਮੀਨ ਦੀ ਮਲਕੀਅਤ ਦੇਣ ਸਬੰਧੀ ਪੂਰਾ ਗਿਆਨ ਹੈ, ਜੋ ਜ਼ਮੀਨੀ ਪੱਧਰ ’ਤੇ ‘‘ਸਵਾਮੀਤਵ ਸਕੀਮ’’ ਦੀ ਸਫ਼ਲਤਾ ਲਈ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਰਦਰਸ਼ਤਾ, ਜਵਾਬਦੇਹੀ ਅਤੇ ਤਕਨਾਲੌਜੀ ਰਾਹੀਂ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਤਾਂ ਜੋ ਹਰੇਕ ਘਰ ਤੱਕ ਲਾਭ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ।

ਸਿਖਲਾਈ ਪ੍ਰੋਗਰਾਮ ਦੌਰਾਨ ਕੌਮੀ ਪੱਧਰ ਦੇ ਮਾਹਿਰਾਂ ਨੇ ਵੱਖ-ਵੱਖ ਸੈਸ਼ਨਾਂ ਵਿੱਚ ਆਪਣੇ ਤਜਰਬੇ ਸਾਂਝੇ ਕੀਤੇ। ਪੀ.ਐਲ.ਆਰ.ਐਸ. ਦੇ ਸਲਾਹਕਾਰ ਸ੍ਰੀ ਨਰਿੰਦਰ ਸੰਘਾ ਨੇ ‘ਪੰਜਾਬ ਅਬਾਦੀ ਦੇਹ ਐਕਟ 2021’ ਅਤੇ ਇਸਦੇ ਨਿਯਮਾਂ ਬਾਰੇ ਵਿਸਥਾਰਪੂਰਵਕ ਦੱਸਿਆ। ‘ਸਰਵੇਅ ਆਫ਼ ਇੰਡੀਆ’ ਦੇ ਮਾਹਿਰਾਂ ਨੇ ਲਾਲ ਲਕੀਰ ਦੀ ਨਿਸ਼ਾਨਦੇਹੀ, ਡਰੋਨ ਦੀ ਵਰਤੋਂ ਅਤੇ ਜ਼ਮੀਨ ਦੀ ਅਸਲ ਸਥਿਤੀ ਜਿਹੇ ਵਿਸ਼ਿਆਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

 ਐਨ.ਆਈ.ਸੀ. ਤੋਂ ਆਏ ਮਾਹਿਰਾਂ ਨੇ ਜ਼ਮੀਨ ਦੀ ਮਲਕੀਅਤ ਅਤੇ ਪ੍ਰਾਪਰਟੀ ਕਾਰਡਾਂ ਦਾ ਰਿਕਾਰਡ ਬਣਾਉਣ ਲਈ ਡਾਟਾ ਐਂਟਰੀ ਲਈ ‘ਆਬਾਦੀ ਦੇਹ’ ਆਨਲਾਈਨ ਪੋਰਟਲ ਬਾਰੇ ਜਾਣੂ ਕਰਵਾਇਆ। ਸਿਖਲਾਈ ਸੈਸ਼ਨ ਦੌਰਾਨ ਮਾਹਿਰਾਂ ਨੇ ਅਧਿਕਾਰੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।ਜ਼ਿਕਰਯੋਗ ਹੈ ਕਿ ਪੰਜਾਬ ਨੇ ਇਸ ਸਕੀਮ ਅਧੀਨ ਵੱਖ-ਵੱਖ ਖੇਤਰਾਂ ਵਿੱਚ ਪਹਿਲਾਂ ਹੀ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ।

ਇਸ ਸਕੀਮ ਤਹਿਤ ਹੁਣ ਤੱਕ 11,653 ਨੋਟੀਫਾਈਡ ਪਿੰਡਾਂ ਵਿੱਚੋਂ 6739 ਪਿੰਡਾਂ ਦੀ ਡਰੋਨ ਮੈਪਿੰਗ ਮੁਕੰਮਲ ਕੀਤੀ ਜਾ ਚੁੱਕੀ ਹੈ, ਆਬਾਦੀ ਦੇਹ ਖੇਤਰ ਅਧੀਨ ਆਉਂਦੀਆਂ ਜ਼ਮੀਨਾਂ ਸਬੰਧੀ ਵੇਰਵਿਆਂ ਅਤੇ ਮਾਲਕਾਂ ਦੀ ਸ਼ਨਾਖ਼ਤ ਲਈ 1,633 ਪਿੰਡਾਂ ਵਿੱਚ ਜ਼ਮੀਨ ਦੀ ਅਸਲ ਸਥਿਤੀ ਸਬੰਧੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਚੁੱਕੀ ਹੈ, ਜਦਕਿ 15,507 ਪ੍ਰਾਪਰਟੀ ਕਾਰਡ ਬਣਾਏ ਜਾ ਚੁੱਕੇ ਹਨ।

 

Tags: Punjab Admin , Mera Ghar Mere Naam , SVAMITVA Scheme , Keshav Hingonia , Narinder Sangha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD