Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨੇਵਾ ਤਕਨੀਕ ਨਾਲ ਵਿਧਾਨਿਕ ਪ੍ਰਕਿਰਿਆਵਾਂ ਆਮ ਲੋਕਾਂ ਤੱਕ ਅਸਾਨੀ ਨਾਲ ਪਹੁੰਚਣਗੀਆਂ: ਸੰਧਵਾਂ

ਨੇਵਾ ਕਾਨਫਰੰਸ-ਕਮ-ਵਰਕਸ਼ਾਪ ਦਾ ਦੂਜਾ ਦਿਨ; ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੀਂ ਡਿਜੀਟਲ ਤਕਨੀਕ ਦੀ ਵਰਤੋਂ ਸਬੰਧੀ ਦਿੱਤੀ ਟ੍ਰੇਨਿੰਗ

National e-Vidhan Application, Neva , Punjab Vidhan Sabha

Web Admin

Web Admin

5 Dariya News

ਚੰਡੀਗੜ੍ਹ , 22 Sep 2023

Last updated on: Sep 22, 2023, 00:00 IST

ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਦੀ ਵਰਤੋਂ ਨਾਲ ਵਿਧਾਨਿਕ ਪ੍ਰਕਿਰਿਆਵਾਂ ਆਮ ਲੋਕਾਂ ਤੱਕ ਅਸਾਨੀ ਨਾਲ ਪਹੁੰਚਣਗੀਆਂ ਅਤੇ ਸਦਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਨ ਲੋਕਤੰਤਰੀ ਪ੍ਰਕਿਰਿਆਵਾਂ ਵਿੱਚ ਜਵਾਬਦੇਹੀ ਅਤੇ ਵਿਸ਼ਵਾਸ ਨੂੰ ਉਤਸ਼ਾਹਿਤ ਕਰੇਗਾ।ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿਖੇ ਚੱਲ ਰਹੀ ਦੋ ਦਿਨਾਂ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦੇ ਅੱਜ ਆਖ਼ਰੀ ਦਿਨ ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੀਂ ਡਿਜੀਟਲ ਤਕਨੀਕ ਦੀ ਵਰਤੋਂ ਸਬੰਧੀ ਪੰਜ ਵੱਖ-ਵੱਖ ਸੈਸ਼ਨਾਂ ਰਾਹੀਂ ਵਿਸਥਾਰ ‘ਚ ਜਾਣਕਾਰੀ ਦਿੱਤੀ ਗਈ।

ਸ. ਸੰਧਵਾਂ ਨੇ ਦੱਸਿਆ ਕਿ ਇਸ ਸਿਖਲਾਈ ਦੌਰਾਨ ਪੰਜਾਬ ਵਿਧਾਨ ਸਭਾ ਦੇ ਨੋਟਿਸ ਆਫਿਸ, ਨੋਟਿਸ ਸੈਕਸ਼ਨ ਅਤੇ ਡਿਜੀਟਲ ਕਾਰਜ-ਸੂਚੀ, ਪ੍ਰਸ਼ਨ ਸ਼ਾਖਾ ਅਤੇ ਅਨੁਵਾਦ ਸ਼ਾਖਾ, ਵਿਧਾਨ ਸਭਾ ਦੀਆਂ ਕਮੇਟੀਆਂ ਦੇ ਆਨਲਾਈਨ ਹਾਊਸ ਕਮੇਟੀ ਮੌਡੀਊਲ ਆਦਿ ਨਾਲ ਸਬੰਧਤ ਕੰਮ ਕਾਜ ਨਵੀਂ ਤਕਨੀਕ ਨਾਲ ਕਰਨ ਬਾਰੇ ਵਿਸਥਾਰ ‘ਚ ਵਿਹਾਰਕ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਨਵੀਂ ਤਕਨੀਕ ਤਹਿਤ ਪ੍ਰਸ਼ਨਾਂ ਦੇ ਉੱਤਰ, ਨੋਟਿਸਾਂ ਦੇ ਜਵਾਬ, ਬਿਲ, ਮੇਜ਼ ‘ਤੇ ਰੱਖੇ ਜਾਣ ਵਾਲੇ ਕਾਗਜ਼ ਪੱਤਰ ਅਤੇ ਸਦਨ ਦੀਆਂ ਕਮੇਟੀਆਂ ਦੇ ਜਵਾਬਾਂ ਤੋਂ ਇਲਾਵਾ ਲੰਬਿਤ ਰਿਪੋਰਟਾਂ, ਆਨਲਾਈਨ ਏਜੰਡੇ ਅਤੇ ਦਸਤਾਵੇਜ਼ ਆਦਿ ਸਮੁੱਚਾ ਕਾਰਜ ਡਿਜੀਟਲ ਤਰੀਕੇ ਨਾਲ ਕਰਨ ਬਾਰੇ ਵੀ ਸਿਖਲਾਈ ਦਿੱਤੀ ਗਈ।

ਸ. ਸੰਧਵਾਂ ਨੇ ਦੱਸਿਆ ਕਿ ਨੇਵਾ ਜਿੱਥੇ ਵਿਧਾਨਿਕ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਂਦਾ ਹੈ, ਉੱਥੇ ਹੀ ਕਾਗਜ਼ੀ ਕਾਰਵਾਈ ਨੂੰ ਘਟਾਉਂਦਾ ਹੈ ਅਤੇ ਕਈ ਕੰਮਾਂ ਨੂੰ ਸਵੈ-ਚਾਲਿਤ ਕਰਦਾ ਹੈ। ਇਹ ਕਾਨੂੰਨ ਨਿਰਮਾਤਾਵਾਂ ਨੂੰ ਡਿਜੀਟਲ ਰੂਪ ਵਿੱਚ ਦਸਤਾਵੇਜ਼ ਪਹੁੰਚਾਉਂਦਾ ਹੈ, ਇਨ੍ਹਾਂ ਦਾ ਪ੍ਰਬੰਧ ਕਰਨ ਦੇ ਯੋਗ ਬਣਾਉਂਦਾ ਹੈ, ਸਮਾਂ ਬਚਾਉਂਦਾ ਹੈ ਅਤੇ ਸਮੁੱਚੇ ਤੌਰ ‘ਤੇ ਸਮਰੱਥਾ ਵਿੱਚ ਵਾਧਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਨੇਵਾ ਭੌਤਿਕ ਦਸਤਾਵੇਜ਼ਾਂ ਦੀ ਪ੍ਰਿਟਿੰਗ, ਵੰਡ ਅਤੇ ਸਟੇਰੇਜ਼ ਨਾਲ ਸਬੰਧਤ ਲਾਗਤ ਨੂੰ ਘਟਾਉਂਦਾ ਹੈ, ਜੋ ਕਿ ਵਾਤਾਵਰਣ ਅਨਕੂਲਤਾ ‘ਚ ਇੱਕ ਕਾਰਗਰ ਕਦਮ ਹੈ।

ਸਪੀਕਰ ਨੇ ਅੱਗੇ ਦੱਸਿਆ ਕਿ ਨੇਵਾ ਵਿਧਾਇਕਾਂ ਵਿਚਕਾਰ ਨਿਰੰਤਰ ਸਹਿਯੋਗ ਨੂੰ ਸੌਖਾ ਕਰਕੇ ਦਸਤਾਵੇਜ਼ ਇੱਕਤਰ ਕਰਨ, ਵਿਚਾਰ ਸਾਂਝੇ ਕਰਨ ਅਤੇ ਵਿਧਾਨਿਕ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਵੀ ਕਰਦਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਹੁਣ ਡਿਜੀਟਲ ਪੰਜਾਬ ਵਿਧਾਨ ਸਭਾ ਬਣ ਚੁੱਕੀ ਹੈ ਅਤੇ ਹੁਣ ਸਮੁੱਚਾ ਕੰਮ ਕਾਗਜ਼ ਰਹਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਨਵੀਂ ਤਕਨੀਕ ਤਹਿਤ ਈ-ਵਿਧਾਨ ਸਭਾ ਹਲਕਾ ਮੈਨਜਮੈਂਟ ਦੀ ਵਰਤੋਂ ਨਾਲ ਨਾਲ ਸਮੂਹ ਵਿਧਾਇਕ ਆਪਣੇ ਹਲਕਿਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਤੇਜ਼ੀ ਨਾਲ ਹੱਲ ਕਰਨ ਲਈ ਇੱਕ ਪਲੇਟਫਾਰਮ ਦੇ ਤੌਰ ‘ਤੇ ਵੀ ਵਰਤ ਸਕਣਗੇ।

ਨੇਵਾ ਕਾਨਫਰੰਸ-ਕਮ-ਵਰਕਸ਼ਾਪ ਦੇ ਅੰਤ ਵਿੱਚ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਣਾ ਨੇ ਸਿਖਲਾਈ ਟੀਮ ਦੇ ਮੈਂਬਰਾਂ, ਸੰਸਦੀ ਕਾਜ ਮੰਤਰਾਲਾ ਭਾਰਤ ਸਰਕਾਰ ਦੇ ਅਧੀਨ ਸਕੱਤਰ ਸ੍ਰੀ ਮੁਕੇਸ਼ ਕੁਮਾਰ, ਸੀਨੀਅਰ ਡਾਇਰੈਕਟਰ (ਆਈ.ਟੀ.) ਐਨ.ਆਈ.ਸੀ. ਸ੍ਰੀ ਸੰਜੀਵ ਕੁਮਾਰ, ਸਹਾਇਕ ਡਾਇਰੈਕਟਰ (ਆਈ.ਟੀ.) ਐਨ.ਆਈ.ਸੀ. ਸ੍ਰੀਮਤੀ ਪ੍ਰੀਤੀ ਯਾਦਵ, ਪ੍ਰੋਗਰਾਮ ਮੈਨੇਜਰ ਸ੍ਰੀ ਸਮੀਰ ਵਰਸ਼ਨੇ ਅਤੇ ਸਿਸਟਮ ਐਨਾਲਿਸਟ ਪੰਜਾਬ ਵਿਧਾਨ ਸਭਾ ਸ੍ਰੀ ਸੁਜੀਤ ਕੁਮਾਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ।

 

Tags: National e-Vidhan Application , Neva , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD