Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬੀ ਰੰਗਮੰਚ ਤੇ ਰੰਗਮੰਚ ਦੇ ਕਲਾਕਾਰਾਂ ਦੀ ਜ਼ਿੰਦਗੀ ਨੂੰ ਵੱਡੇ ਪਰਦੇ ‘ਤੇ ਪੇਸ਼ ਕਰਦੀ ਮਨੋਰੰਜਨ ਭਰਪੂਰ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

Pollywood, Harish Verma, Any How Mitti Pao, Amyra Dastur, Any How Mitti Pao Release Date, Any How Mitti Pao Cast, Any How Mitti Pao Movie, Any How Mitti Pao Movie Release Date, Any How Mitti Pao Movie Cast, Harish Verma Amyra Dastur, Harish Verma Amyra Dastur Movie, Jass Grewal, Upkar Singh, Jarnail Singh, Karamjit Anmol, Simbalz Entertainment Ltd, Virasat Film, Janjot Singh, Jyotica Tangri, Akhiyan De Samne

5 Dariya News

5 Dariya News

5 Dariya News (ਜਿੰਦ ਜਵੰਦਾ)

ਚੰਡੀਗੜ੍ਹ , 23 Sep 2023

Last updated on: Sep 23, 2023, 00:00 IST

ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ਤੇ ਬਣ ਕੇ ਤਿਆਰ ਹੋਈ ਫਿਲਮ ‘ਐਨੀ ਹਾਓ ਮਿੱਟੀ ਪਾਓ’ 6 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਇਸ ਫਿਲਮ ਦੀ ਕਹਾਣੀ ਬਿਲਕੁੱਲ ਵੱਖਰੀ ਇੱਕ ਰੁਮਾਂਟਿਕ ਡਰਾਮਾ ਤੇ ਕਾਮੇਡੀ ਭਰਪੂਰ ਹੋਵੇਗੀ, ਜਿਸ ਵਿੱਚ ਜ਼ਿੰਦਗੀ ਦੇ ਸਾਰੇ ਰੰਗ ਦੇਖਣ ਨੂੰ ਮਿਲਣਗੇ।ਸੁਪਰ ਹਿੱਟ ਫਿਲਮ 'ਚੱਲ ਮੇਰਾ ਪੁੱਤ' ਨਿਰਦੇਸ਼ਿਤ ਕਰਨ ਵਾਲੇ ਨੌਜਵਾਨ ਨਿਰਦੇਸ਼ਕ ਜਨਜੋਤ ਸਿੰਘ ਵਲੋਂ ਇਸ ਫਿਲਮ ਨੂੰ ਨਿਰਦੇਸ਼ਿਤ ਕੀਤਾ ਗਿਆ ਹੈ ਜਿਸ ਵਿੱਚ ਪੰਜਾਬੀਆਂ ਦਾ ਜੱਟ ਟਿੰਕਾ ਯਾਨੀ ਹਰੀਸ਼ ਵਰਮਾ ਅਤੇ ਖੂਬਸੂਰਤ ਅਦਾਕਾਰਾ ਅਮਾਇਰਾ ਦਸਤੂਰ ਮੁੱਖ ਭੂਮਿਕਾ ‘ਚ, ਜਦ ਕਿ ਅਦਾਕਾਰ ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਸੀਮਾ ਕੌਸ਼ਲ, ਬੀ ਐਨ ਸ਼ਰਮਾ, ਅਕਰਮ ਉਦਾਸ, ਦੀਦਾਰ ਗਿੱਲ, ਪ੍ਰਕਾਸ਼ ਗਾਧੂ, ਵਿੱਕੀ ਕੱਡੂ ਅਤੇ ਮੇਘਾ ਸ਼ਰਮਾ ਆਦਿ ਨਾਮੀ ਸਿਤਾਰੇ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।

ਦੱਸਣਯੋਗ ਹੈ ਕਿ ਰੰਗਮੰਚ ਤੋਂ ਫਿਲਮਾਂ ਵੱਲ ਆਏ ਹਰੀਸ਼ ਵਰਮਾ ਇਸ ਫ਼ਿਲਮ ਵਿੱਚ ਥੀਏਟਰ ਅਦਾਕਾਰ ਦੇ ਕਿਰਦਾਰ ‘ਚ ਨਜ਼ਰ ਆਉਣਗੇ ਅਤੇ ਕਰਮਜੀਤ ਅਨਮੋਲ ਇਸ ਫਿਲਮ ਵਿੱਚ ਇਕ ਨਹੀਂ, ਬਲਕਿ ਛੇ ਵੱਖ ਵੱਖ ਕਿਰਦਾਰਾਂ ‘ਚ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਫ਼ਿਲਮ ਦੀ ਕਹਾਣੀ ਨਾਮੀ ਲੇਖਕ ਜੱਸ ਗਰੇਵਾਲ ਦੀ ਲਿਖੀ ਜਿਸ ਵਿੱਚ ਪੰਜਾਬੀ ਰੰਗਮੰਚ ਅਤੇ ਰੰਗਮੰਚ ਦੇ ਕਲਾਕਾਰਾਂ ਦੀ ਜ਼ਿੰਦਗੀ ਅਤੇ ਦੁਸ਼ਵਾਰੀਆਂ ਨੂੰ ਵੱਡੇ ਪਰਦੇ ‘ਤੇ ਪੇਸ਼ ਕੀਤਾ ਗਿਆ ਹੈ।

ਫ਼ਿਲਮ ਦੀ ਕਹਾਣੀ ਲੰਡਨ ਗਏ ਦੋ ਪੰਜਾਬੀ ਦੋਸਤਾਂ ਹੈਰੀ ਅਤੇ ਜੀਤੇ ਦੁਆਲੇ ਘੁੰਮਦੀ ਹੈ, ਜੋ ਥੀਏਟਰ ਕਲਾਕਾਰ ਹਨ ਅਤੇ ਕਾਫੀ ਸਾਲਾਂ ਤੋਂ ਥੀਏਟਰ ਕਰ ਰਹੇ ਹਨ ਅਤੇ ਆਪਣਾ ਥੀਏਟਰ ਗਰੁੱਪ ਚਲਾਉਂਦੇ ਹਨ। ਪਰ ਉੱਥੋਂ ਉਨਾਂ ਨੂੰ ਕਿਸ ਤਰ੍ਹਾਂ ਦੇ ਹਾਲਾਤਾਂ ਵਿੱਚੋਂ ਲੰਘਣਾ ਪੈਂਦਾ ਹੈ ਅਤੇ ਕਿਸ ਤਰ੍ਹਾਂ ਦੇ ਲੋਕਾਂ ਨਾਲ ਉਹਨਾਂ ਦਾ ਵਾਹ ਪੈਂਦਾ ਹੈ ਇਹ ਫ਼ਿਲਮ ਦਾ ਦਿਲਚਸਪ ਪੱਖ ਹੈ।ਇਸ ਫ਼ਿਲਮ ਵਿੱਚ ਰੰਗਮੰਚ ਪ੍ਰਤੀ ਆਮ ਲੋਕਾਂ ਦੀ ਸੋਚ ਉਜਾਗਰ ਕੀਤੀ ਹੈ।

ਨਿਰਮਾਤਾ ਉਪਕਾਰ ਸਿੰਘ, ਜਰਨੈਲ ਸਿੰਘ ਤੇ ਸਹਿ ਨਿਰਮਾਤਾ ਹਰਮੀਤ ਸਿੰਘ ਵਲੋਂ ਪ੍ਰੋਡਿਊਸ ਇਸ ਫਿਲਮ ਦੀ ਕਹਾਣੀ ਦਰਸ਼ਕਾਂ ਦੇ ਢਿੱਡੀ ਪੀੜਾਂ ਪਾਉਣ ਵਾਲੀ ਹੋਵੇਗੀ। ਫ਼ਿਲਮ ਦੇ ਸੰਗੀਤ ਦੀ ਗੱਲ ਕੀਤੀ ਜਾਵੇ ਤਾਂ ਸੰਗੀਤ ਬਹੁਤ ਹੀ ਦਿਲ ਟੁੰਬਵਾਂ ਹੈ ਜੋ ਕਿ ਸੰਗੀਤਕਾਰ ਜੈ ਦੇਵ ਕੁਮਾਰ, ਭਾਈ ਮੰਨਾ ਸਿੰਘ,ਗੁਰਮੀਤ ਸਿੰਘ, ਗੁਰਮੋਹ ਅਤੇ ਜੇ ਬੀ ਸਿੰਘ ਨੇ ਤਿਆਰ ਕੀਤਾ ਹੈ।

ਫ਼ਿਲਮ ਦੇ ਗੀਤ ਗੀਤਕਾਰ ਹਰਮਨਜੀਤ, ਜੱਸ ਗਰੇਵਾਲ, ਸੱਤਾ ਵੈਰੋਵਾਲੀਆ, ਖੁਸ਼ੀ ਪੰਧੇਰ ਅਤੇ ਕਪਤਾਨ ਨੇ ਲਿਖੇ ਹਨ। ਜਿੰਨਾਂ ਨੂੰ ਗਾਇਕ ਐਮੀ ਵਿਰਕ, ਮਾਸਟਰ ਸਲੀਮ, ਗੁਰਸ਼ਬਦ, ਜੋਤਿਕਾ ਤਾਗੜੀ,  ਸਿਮਰਨ ਭਾਰਦਵਾਜ ਅਤੇ ਅਨੁਸ਼ਿਕਾ ਬਜਾਜ ਨੇ ਗਾਇਆ ਹੈ। ਫ਼ਿਲਮ ਪ੍ਰਤੀ ਦਰਸ਼ਕਾਂ ਦੀ ਬੇਸਬਰੀ ਸੋਸ਼ਲ ਮੀਡੀਆ 'ਤੇ ਦੇਖੀ ਜਾ ਸਕਦੀ ਹੈ ਅਤੇ ਉਮੀਦ ਹੈ ਕਿ ਇਹ ਫਿਲਮ ਵੀ ਹਰੀਸ਼ ਵਰਮਾ ਦੀਆਂ ਪਹਿਲੀਆਂ ਫਿਲਮਾਂ ਵਾਂਗ ਹੀ ਨਵੇਂ ਰਿਕਾਰਡ ਸਥਾਪਤ ਕਰੇਗੀ।

 

Tags: Pollywood , Harish Verma , Any How Mitti Pao , Amyra Dastur , Any How Mitti Pao Release Date , Any How Mitti Pao Cast , Any How Mitti Pao Movie , Any How Mitti Pao Movie Release Date , Any How Mitti Pao Movie Cast , Harish Verma Amyra Dastur , Harish Verma Amyra Dastur Movie , Jass Grewal , Upkar Singh , Jarnail Singh , Karamjit Anmol , Simbalz Entertainment Ltd , Virasat Film , Janjot Singh , Jyotica Tangri , Akhiyan De Samne

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD