Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੇ ਸੁਚਾਰੂ ਪ੍ਰਬੰਧਨ ਲਈ ਸਹਿਯੋਗ ਕਰਨ ਕਿਸਾਨ : ਪ੍ਰਦੀਪ ਸਿੰਘ ਬੈਂਸ

ਐਸ.ਡੀ.ਐਮ ਦਸੂਹਾ ਤੇ ਟਾਂਡਾ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਅਧਿਕਾਰੀਆਂ, ਕਿਸਾਨ ਯੂਨੀਅਨਾਂ, ਬੇਲਰ ਮਾਲਕਾਂ, ਪਰਾਲੀ ਐਗਰੀਗੇਟਜ਼ ਤੇ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ

ADC Hoshiarpur, Pardeep Singh Bains, Hoshiarpur, Tanda

Web Admin

Web Admin

5 Dariya News

ਦਸੂਹਾ/ਟਾਂਡਾ , 23 Sep 2023

Last updated on: Sep 23, 2023, 00:00 IST

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਐਸ.ਡੀ.ਐਮ ਦਸੂਹਾ ਅਤੇ ਟਾਂਡਾ ਪ੍ਰਦੀਪ ਸਿੰਘ ਬੈਂਸ ਵਲੋਂ ਬਲਾਕ ਦਸੂਹਾ ਤੇ ਟਾਂਡਾ ਦੇ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਵੱਖ-ਵੱਖ ਵਿਭਾਗਾਂ ਦੇ ਲਗਾਏ ਗਏ ਕਲੱਸਟਰ ਅਤੇ ਨੋਡਲ ਅਫ਼ਸਰਾਂ, ਕਿਸਾਨ ਯੂਨੀਅਨਾਂ ਦੇ ਪ੍ਰਤੀਨਿਧੀਆਂ ਦੇ ਨਾਲ-ਨਾਲ ਬੇਲਰ ਮਾਲਕਾਂ, ਪਰਾਲੀ ਐਗਰੀਗੇਟਰਜ਼ ਅਤੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿਚ ਐਗਰੀਗੇਟਰਜ਼ ਅਮਰਿੰਦਰ ਗਿੱਲ, ਰਾਜੀਵ ਰਾਣਾ, ਹਰਕਿਰਤ ਸਿੰਘ, ਬੇਲਰ ਮਾਲਕ ਕੁਲਵੀਰ ਸਿੰਘ, ਮਲਦੀਪ ਸਿੰਘ, ਸੋਨੂੰ ਤੇ ਉਦਯੋਗਪਤੀ ਠਾਕੁਰ ਦਾਸ ਸਹਿਬਾਜ਼ਪੁਰ ਪੇਪਰ ਮਿੱਲ ਅਤੇ ਅਮਿਤ ਜੈਨ ਈਕੋ ਊਰਜਾ ਵੈਂਚਰਜ਼ ਲਿਮਿਟਡ ਨੇ ਹਿੱਸਾ ਲਿਆ। ਟਾਂਡਾ ਵਿਚ ਜਾਗਰੂਕਤਾ ਕੈਂਪ ਦੌਰਾਨ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦੇ ਹੋਏ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।

ਮੀਟਿੰਗ ਵਿਚ ਐਸ.ਡੀ.ਐਮ ਵਲੋਂ ਉਦਯੋਗਤੀਆਂ ਨਾਲ ਪਰਾਲੀ ਦੀ ਵਰਤੋਂ ਦਾ ਟੀਚਾ ਪੁੱਛਦੇ ਹੋਏ ਵੱਖ-ਵੱਖ ਐਗਰੀਗੇਟਰਜ਼ ਤੇ ਬੇਲਰ ਮਾਲਕਾਂ ਨਾਲ ਉਨ੍ਹਾਂ ਦੇ ਬਲਾਕ ਟਾਂਡਾ ਅਤੇ ਦਸੂਹਾ ਦੇ ਪਿੰਡਾਂ ਵਿਚ ਪਰਾਲੀ ਇਕੱਤਰ ਕਰਨ ਦਾ ਟੀਚਾ ਅਤੇ ਉਸ ਟੀਚੇ ਨੂੰ ਪੂਰਾ ਕਰਨ ਲਈ ਬੇਲਰਾਂ ਦੀ ਗਿਣਤੀ ਬਾਰੇ ਜਾਣਕਾਰੀ ਹਾਸਲ ਕੀਤੀ। ਗਰੀਗੇਟਰਜ਼ ਤੇ ਬੇਲਰ ਮਾਲਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਾਕ ਟਾਂਡਾ ਅਤੇ ਦਸੂਹਾ ਵਿਚ ਪਰਾਲੀ ਇਕੱਤਰ ਕਰਨ ਲਈ 45-55 ਛੋਟੇ ਬੇਲਰ (ਪ੍ਰਤੀ ਦਿਨ 20-25 ਏਕੜ ਸਮਰੱਥਾ) ਅਤੇ 2 ਬੇਲਰ (ਪ੍ਰਤੀ ਦਿਨ 80-100 ਏਕੜ ਸਮਰੱਥਾ) ਆ ਰਹੀ ਹੈ।

ਜੇਕਰ ਕਿਸਾਨ ਸਹਿਯੋਗ ਕਰਨ ਅਤੇ ਪਰਾਲੀ ਮਿਲਦੀ ਰਹੇ, ਤਾਂ ਇਨ੍ਹਾਂ ਬੇਲਰਾਂ ਦੀ ਗਿਣਤੀ ਵਧਾਈ ਜਾ ਸਕਦੀ ਹੈ। ਐਗਰੀਗੇਟਰਜ਼ ਅਤੇ ਬੇਲਰ ਮਾਲਕਾਂ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਨ੍ਹਾਂ ਨੂੰ ਖੇਤਾਂ ਤੋਂ ਪਰਾਲੀ ਚੁੱਕਣ ਲਈ 7-8 ਦਿਨ ਦਾ ਸਮਾਂ, ਖੇਤ ਤੱਕ ਪਹੁੰਚਾਉਣ ਲਈ 1-2 ਦਿਨ, ਪਰਾਲੀ ’ਤੇ ਕਟਰ ਚਲਾਉਣ ਲਈ 1 ਦਿਨ, ਪਰਾਲੀ ਸੁੱਕਣ ਲਈ 2 ਦਿਨ, ਗੱਠਾਂ ਬਣਾਉਣ ਲਈ 1 ਦਿਨ ’ਤੇ ਪਰਾਲੀ ਦੀਆਂ ਗੱਠਾਂ ਚੁੱਕਣ ਲਈ 2 ਦਿਨ ਚਾਹੀਦੇ ਹਨ। ਇਸ ਲਈ ਕਿਸਾਨ ਉਨ੍ਹਾਂ ਨੂੰ ਐਨੇ ਸਮੇਂ ਲਈ ਸਹਿਯੋਗ ਕਰਨ।

ਐਸ.ਡੀ.ਐਮ ਵਲੋਂ ਵੱਖ-ਵੱਖ ਵਿਭਾਗਾਂ ਦੇ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਅਧੀਨ ਆਉਂਦੇ ਪਿੰਡਾਂ ਵਿਚ ਪਰਾਲੀ ਨੂੰ ਅੱਗ ਨਾਲ ਲਗਾਉਣ ਅਤੇ ਸੁਚਾਰੂ ਪ੍ਰਬੰਧਨ ਕਰਨ ਲਈ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਦਾ ਸਹਿਯੋਗ ਕਰਨ ਅਤੇ ਉਨ੍ਹਾਂ ਵਲੋਂ ਕੀਤੀ ਜਾ ਰਹੀ ਜਾਗਰੂਕਤਾ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ।

ਖੇਤੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਦੇਣ ਲਈ ਚਲਾਈ ਜਾ ਰਹੀ ਜਾਰਗੂਕਤਾ ਵੈਨ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਐਸ.ਡੀ.ਐਮ ਦਸੂਹਾ ਵਲੋਂ ਕਿਸਾਨ ਯੂਨੀਅਨਾਂ ਰਾਹੀਂ ਕਿਸਾਨਾਂ ਨੂੰ ਹਵਾ ਅਤੇ ਧਰਤੀ ਨੂੰ ਬਚਾਉਣ ਲਈ ਪੁਰਜ਼ੋਰ ਕੋਸ਼ਿਸ਼ ਕਰਦੇ ਹੋਏ ਕਿਸਾਨਾਂ ਵਲੋਂ ਸਬਸਿਡੀ ’ਤੇ ਦਿੱਤੀ ਗਈ ਮਸ਼ੀਨਾਂ ਦਾ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ, ਬੇਲੇਰਾਂ ਦਾ ਕੰਮ ਕਰਨ ਲਈ ਜ਼ਰੂਰੀ ਸਮੇਂ ਦਿੱਤਾ ਜਾਵੇ ਅਤੇ ਜਲਦਬਾਜੀ ਵਿਚ ਅੱਗ ਲਗਾਉਣ ਦਾ ਕਦਮ ਨਾ ਉਠਾਇਆ ਜਾਵੇ।

ਇਸ ਦੌਰਾਨ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਣਕ ਦੀ ਅਕਤੂਬਰ ਦੇ ਆਖਰੀ ਹਫਤੇ ਵਿਚ ਬਿਜਾਈ ਕਰਨ ਦੀ ਬਜਾਏ ਨਵੰਬਰ ਦੇ ਪਹਿਲੇ ਜਾਂ ਦੂਜੇ ਹਫਤੇ ਵਿਚ ਬਿਜਾਈ ਕਰਨ ਦੀ ਅਪੀਲ ਕੀਤੀ ਗਈ, ਕਿਉਂਕਿ ਪਿਛੇਤੀ ਬਿਜਾਈ ਨਾਲ ਪਰਾਲੀ ਸੰਭਾਲਣ ਲਹੀ 7-10 ਦਿਨ ਦਾ ਸਮਾਂ ਵੀ ਵੱਧ ਜਾਵੇਗਾ ਅਤੇ ਮੌਸਮ ਵੀ ਠੰਡਾ ਹੋਣ ਕਾਰਨ ਗੁਲਾਬੀ ਸੁੰਡੀ ਦਾ ਹਮਲਾ ਵੀ ਬਚ ਜਾਵੇਗਾ। ਇਸ ਨਾਲ ਸਪਰੇਅ ਕਾਰਨ 700-1000 ਰੁਪਏ ਪ੍ਰਤੀ ਏਕੜ ਦਾ ਖ਼ਰਚਾ ਵੀ ਬਚਾਇਆ ਜਾ ਸਕੇਗਾ।

 

Tags: ADC Hoshiarpur , Pardeep Singh Bains , Hoshiarpur , Tanda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD