Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕਰਜ਼ੇ ਦੀ ਗੱਲ ਨਾ ਕਰਣ ਰਾਜਪਾਲ, ਅਕਾਲੀ ਭਾਜਪਾ ਤੇ ਕਾਂਗਰਸ ਸਰਕਾਰ ਨੇ ਸਾਨੂੰ 3 ਲੱਖ ਕਰੋੜ ਦਾ ਕਰਜ਼ਾ ਵਿਰਾਸਤ ਵਿਚ ਦਿੱਤਾ ਹੈ - ਹਰਪਾਲ ਸਿੰਘ ਚੀਮਾ

ਜੇਕਰ ਰਾਜਪਾਲ ਨੂੰ ਪੰਜਾਬ ਦੀ ਏਨੀ ਚਿੰਤਾ ਹੈ ਤਾਂ ਉਹ ਸੂਬੇ ਦੇ ਰਾਜਪਾਲ ਵਜੋਂ ਆਪਣਾ ਫਰਜ਼ ਨਿਭਾਉਣ ਅਤੇ ਕੇਂਦਰ ਤੋਂ ਆਰਡੀਐਫ ਦੇ ਪੈਸੇ ਦਿਵਾਉਣ ਵਿੱਚ ਪੰਜਾਬ ਸਰਕਾਰ ਦੀ ਮਦਦ ਕਰਨ - ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 23 Sep 2023

Last updated on: Sep 23, 2023, 00:00 IST

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਕਾਰ ਨੂੰ ਲਿਖੇ ਪੱਤਰ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜਪਾਲ ਨੂੰ ਪੰਜਾਬ ਦੇ ਕਰਜ਼ੇ ਦੀ ਗੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਨੇ ਸਾਨੂੰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਦਿੱਤਾ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਸਾਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵੱਲੋਂ ਪੰਜਾਬ 'ਤੇ ਥੋਪੇ ਗਏ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਕਰਕੇ ਹਜ਼ਾਰਾਂ ਕਰੋੜ ਰੁਪਏ ਵਿਆਜ ਵਜੋਂ ਅਦਾ ਕਰਨੇ ਪੈ ਰਹੇ ਹਨ। ਕਰਜ਼ੇ ਦੀ ਕਿਸ਼ਤ ਅਤੇ ਵਿਆਜ ਅਦਾ ਕਰਨ ਦੇ ਬਾਵਜੂਦ 'ਆਪ' ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਏਸ ਕਰਕੇ ਪੱਤਰ ਲਿਖਿਆ ਗਿਆ ਹੈ ਕਿਉਂਕਿ ਉਹ ਪੰਜਾਬ ਸਰਕਾਰ ਨੂੰ ਵਾਰ-ਵਾਰ ਪੱਤਰ ਲਿਖਦੇ ਹਨ। ਰਾਜਪਾਲ ਦੇ ਬਿਆਨ ਕਿ ‘ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੈ’ ਦੇ ਜਵਾਬ ਵਿੱਚ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਰਡੀਐਫ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਹਨ।  

ਮੁੱਖ ਮੰਤਰੀ ਭਗਵੰਤ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲ ਕੇ ਇਹ ਮੰਗ ਕਰ ਚੁੱਕੇ ਹਨ। ਪਰ ਕੇਂਦਰ ਸਰਕਾਰ ਵੱਲੋਂ ਕੋਈ ਜਵਾਬ ਨਾ ਮਿਲਣ ਕਾਰਨ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਜਾਣਾ ਪਿਆ।ਚੀਮਾ ਨੇ ਰਾਜਪਾਲ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਸਾਨੂੰ ਬਜਟ ਸੈਸ਼ਨ ਬੁਲਾਉਣ ਲਈ ਸੁਪਰੀਮ ਕੋਰਟ ਤੱਕ ਵੀ ਜਾਣਾ ਪਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਕੇਂਦਰ ਸਰਕਾਰ ਨਾਲ ਗੱਲ ਕਰਕੇ ਆਰਡੀਐਫ ਫੰਡ ਦਿਵਾ ਦਿਂਦੇ ਹਨ ਤਾਂ ਪੰਜਾਬ ਸਰਕਾਰ ਸੁਪਰੀਮ ਕੋਰਟ ਤੋਂ ਆਪਣੀ ਅਰਜ਼ੀ ਵਾਪਸ ਲੈ ਲਵੇਗੀ।

ਉਨ੍ਹਾਂ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਰਡੀਐਫ ਦੇ ਪੈਸੇ ਨਾ ਮਿਲਣ ਕਾਰਨ ਪੰਜਾਬ ਦੇ ਪੇਂਡੂ ਖੇਤਰਾਂ ਦੇ ਵਿਕਾਸ ਕਾਰਜਾਂ ਵਿੱਚ ਕਾਫੀ ਰੁਕਾਵਟ ਆ ਰਹੀ ਹੈ। ਜੇਕਰ ਰਾਜਪਾਲ ਨੂੰ ਸੱਚਮੁੱਚ ਹੀ ਪੰਜਾਬ ਦੀ ਚਿੰਤਾ ਹੈ ਤਾਂ ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਵਜੋਂ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨਾਲ ਗੱਲ ਕਰਕੇ ਪੰਜਾਬ ਸਰਕਾਰ ਦੇ ਕਰੀਬ 5000 ਕਰੋੜ ਰੁਪਏ ਦੀ ਆਰਡੀਐਫ ਦੀ ਬਕਾਇਆ ਰਾਸ਼ੀ ਦਿਵਾਉਣ ਵਿੱਚ ਮਦਦ ਕਰਨੀ ਚਾਹੀਦੀ ਹੈ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD