Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਨੋਬਲ ਫਾਊਂਡੇਸ਼ਨ ਵਲੋਂ ਸਾਲਾਨਾ ਸਵਾਭੀਮਾਨ ਅਵਾਰਡ ਸਮਾਰੋਹ ਆਯੋਜਿਤ

ਸਮਾਗਮ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

Banwari Lal Purohit, Banwarilal Purohit, Governor of Punjab, Punjab Governor, Punjab Raj Bhavan, Swabhiman Awards, Vijay Kumar Chopra, Mandeep Singh Sidhu, Noble Foundation

Web Admin

Web Admin

5 Dariya News

ਲੁਧਿਆਣਾ , 23 Sep 2023

Last updated on: Sep 23, 2023, 00:00 IST

ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ, ਨੋਬਲ ਫਾਊਂਡੇਸ਼ਨ ਵਲੋਂ ਸਾਲਾਨਾ ਸਵਾਭੀਮਾਨ ਅਵਾਰਡ ਸਮਾਰੋਹ ਦਾ ਆਯੋਜਨ ਸਥਾਨਕ ਗੁਰੂ ਨਾਨਕ ਭਵਨ ਵਿਖੇ ਬੜੇ ਹੀ ਉਤਸ਼ਾਹ ਨਾਲ ਕੀਤਾ ਗਿਆ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਵਲੋਂ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ ਉਨ੍ਹਾ ਦੇ ਨਾਲ ਪਦਮਸ੍ਰੀ ਸ੍ਰੀ ਵਿਜੇ ਕੁਮਾਰ ਚੋਪੜਾ, ਪੁਲਿਸ ਕਮਿਸ਼ਨਰ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ, ਨੋਬਲ ਫਾਊਂਡੇਸ਼ਨ ਦੇ ਸੰਸਥਾਪਕ ਸ੍ਰੀ ਰਜਿੰਦਰ ਸ਼ਰਮਾ ਤੇ ਹੋਰ ਉੱਘੀਆਂ ਸਖਸ਼ੀਅਤਾਂ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਨੋਬਲ ਫਾਊਂਡੇਸ਼ਨ ਵਲੋਂ ਲੋੜਵੰਦ, ਗਰੀਬ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਕਰੀਬ 5000 ਬੱਚਿਆਂ ਨੂੰ ਸਕੂਲੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਵਲੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਡੇ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਬਹੁਤ ਸਾਰੇ ਲੋਕ ਆਪਣੇ ਨੇਕ ਕਾਰਜ਼ਾਂ ਰਾਹੀਂ ਮਾਨਵਤਾ ਦੀ ਸ਼ੋਭਾ ਵਧਾ ਰਹੇ ਹਨ ਅਤੇ ਸਾਨੂੰ ਸਾਰਿਆਂ ਨੂੰ  ਉਨ੍ਹਾਂ ਦੀ ਸੱਚੀ ਸ਼ਰਧਾ ਦੀ ਸ਼ਲਾਘਾ ਕਰਨੀ ਚਾਹੀਦੀ ਹੈ।

ਇਸ ਮੌਕੇ ਉਨ੍ਹਾਂ ਛੋਟੀ ਉਮਰ ਦੇ ਬੱਚਿਆਂ ਨੂੰ ਸਨਮਾਨ ਤੇ ਆਸ਼ੀਰਵਾਦ ਦਿੱਤਾ ਜਿਨ੍ਹਾਂ ਆਪਣੇ ਜੀਵਨ ਵਿੱਚ ਵੱਡੀਆਂ ਪੁਲਾਂਘਾ ਪੁੱਟੀਆਂ ਜਿਸ ਵਿੱਚ ਰੋਪੜ ਤੋਂ ਵਿਸ਼ਵ ਰਿਕਾਰਡ ਧਾਰਕ ਮਾਊਂਟੇਨੀਅਰ ਸਾਨਵੀ ਸੂਦ ਅਤੇ ਵੱਖ ਵੱਖ ਪੱਧਰ 'ਤੇ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਲਈ ਵਿਸ਼ਵ ਰਿਕਾਰਡ ਧਾਰਕ, ਬਠਿੰਡਾ ਤੋਂ ਮਾਸਟਰ ਗੀਤਾਂਸ਼ ਗੋਇਲ ਸ਼ਾਮਲ ਸਨ।

ਬੱਚਿਆਂ ਦੇ ਨਾਲ ਉਨ੍ਹਾਂ ਜਰਮਨ ਅਤੇ ਭਾਰਤ ਭਰ ਵਿੱਚੋਂ ਮਨੁੱਖਤਾ ਦੀ ਸੇਵਾ ਵਿੱਚ ਮੋਹਰੀ ਰੋਲ ਅਦਾ ਕਰਨ ਵਾਲੀਆਂ ਸਖ਼ਸ਼ੀਅਤਾਂ ਜਿਨ੍ਹਾਂ ਵਿੱਚ ਹੈਲਗਾ ਕੇਰਨ ਬਰਗ (ਜਰਮਨੀ), ਇੰਦਰਾ ਸੁਰੇਸ਼ ਸੋਨੀ, ਆਰ.ਜੇ. ਆਰਤੀ ਮਲਹੋਤਰਾ, ਐਡਵੋਕੇਟ ਹਾਸ਼ਮੀ, ਡਾ. ਕੁੰਦਰਾਕਪਮ ਅਕੋਈਸਾਨਾ ਸਿੰਘ, ਡਾ. ਤਿਲਕ ਤੰਵਰ, ਡਾ. ਜਤਿੰਦਰ ਅਗਰਵਾਲ, ਡਾ. ਵਿਪਨ ਕੁਮਾਰ ਸ਼ਰਮਾ, ਅਹਿਮਦਗੜ੍ਹ ਤੋਂ ਅਮ੍ਰਿਤਪਾਲ ਸਿੰਘ (ਨੈਸ਼ਨਲ ਅਵਾਰਡੀ) ਨੂੰ ਵੀ ਸਵਾਭੀਮਾਨ ਅਵਾਰਡ ਨਾਲ ਸਨਮਾਨਿਤ ਕੀਤਾ।

ਉਨ੍ਹਾਂ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਨੂੰ ਉੱਘੇ ਸਮਾਜਸੇਵੀ ਦੱਸਦਿਆਂ ਕਿਹਾ ਕਿ ਪੱਤਰਕਾਰਿਤਾ ਵਿੱਚ ਵੀ ਅਮਿੱਟ ਛਾਪ ਛੱਡਦਿਆਂ ਵਡਮੁੱਲੀਆਂ ਸੇਵਾਵਾਂ ਦਿੱਤੀਆਂ ਸਨ। ਉਨ੍ਹਾਂ ਨੌਜਵਾਨਾਂ ਨੂੰ ਇਮਾਨਦਾਰੀ ਦੇ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਬੇਸ਼ੱਕ ਸਾਡਾ ਭਾਰਤ ਦੇਸ਼ 1947 ਨੂੰ ਆਜ਼ਾਦ ਹੋ ਗਿਆ ਸੀ ਪਰ ਜਾਪਾਨ ਨੇ ਸਾਡੇ ਤੋਂ ਜਿਆਦਾ ਤਰੱਕੀ ਕੀਤੀ ਹੈ ਕਿਉਂਕਿ ਉੱਥੇ ਰਿਸ਼ਵਤਖੋਰੀ ਅਤੇ ਬੇਈਮਾਨੀ ਲਈ ਕੋਈ ਸਥਾਨ ਨਹੀਂ ਸੀ ਅਤੇ ਅਜਿਹੀ ਕੋਤਾਹੀ ਵਰਤਣ ਵਾਲਿਆਂ ਲਈ ਮਿਸਾਲੀ ਸਜਾਵਾਂ ਦਿੱਤੀਆਂ ਜਾਂਦੀਆਂ ਹਨ।

ਉਨ੍ਹਾਂ ਸਾਧਾਰਣ ਜੀਵਨ ਸ਼ੈਲੀ ਅਪਣਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਆਪਣੀ ਤੰਦਰੁਸਤੀ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ ਜਿਸ ਲਈ ਲੋੜ ਤੋਂ ਘੱਟ ਖਾਣਾ, ਵਧੇਰੇ ਸੈਰ ਕਰਨੀ, ਖੁੱਲ੍ਹ ਕੇ ਹੱਸਣਾ ਅਤੇ ਪਰਿਵਾਰ ਨੂੰ ਰੱਜ ਕੇ ਪਿਆਰ ਕਰਨਾ ਸ਼ਾਮਲ ਹੈ।ਅਖੀਰ ਵਿੱਚ, ਉਨ੍ਹਾਂ ਨੋਬਲ ਫਾਊਂਡੇਸ਼ਨ ਦੇ ਨੇਕ ਕਾਰਜ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਰਮਨ ਅਤੇ ਭਾਰਤ ਵਿੱਚੋਂ ਯੋਗ ਅਵਾਰਡੀਆਂ ਦੀ ਖੋਜ਼ ਕਰਨਾ ਸਖ਼ਤ ਮਿਹਨਤਾ ਦਾ ਨਤੀਜ਼ਾ ਹੈ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Swabhiman Awards , Vijay Kumar Chopra , Mandeep Singh Sidhu , Noble Foundation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD