Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰੂਪਨਗਰ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਬਲਿਸਿਟੀ ਵੈਨਾਂ ਰਾਹੀ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਬਾਰੇ ਪ੍ਰਚਾਰ ਕੀਤਾ ਜਾ ਰਿਹਾ: ਮੁੱਖ ਖੇਤੀਬਾੜੀ ਅਫ਼ਸਰ

Web Admin

Web Admin

5 Dariya News

ਰੂਪਨਗਰ , 24 Sep 2023

Last updated on: Sep 24, 2023, 00:00 IST

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਵੱਲੋ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਾਂ ਬਾਰੇ ਜਾਗਰੁਕਤਾ ਪੈਂਦਾ ਕਰਨ ਲਈ ਕਰਾਪ ਰੈਜੀਡਿਊਲ ਮੈਨੇਜਮੈਂਟ ਸਕੀਮ ਤਹਿਤ ਆਈ.ਈ.ਸੀ ਕੰਪੋਨੈਂਟ ਅਧੀਨ ਪਬਲਿਸਿਟੀ ਵੈਨਾਂ ਚਲਾਈਆਂ ਜਾ ਰਹੀਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤਾ।ਉਨ੍ਹਾਂ ਦੱਸਿਆ ਕਿ ਇਹ ਵੈਨਾਂ ਜ਼ਿਲ੍ਹੇ ਵਿੱਚ 40 ਦਿਨ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਫਾਇਦਿਆਂ ਬਾਰੇ ਆਡੀਓ ਰਾਹੀ ਪ੍ਰਚਾਰ ਕਰਨਗੀਆ। 

ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਜ਼ਮੀਨ ਵਿਚਲੇ ਖੁਰਾਕੀ ਤੱਤ ਅਤੇ ਸੂਖਮ ਜੀਵ ਜੰਤੂਆ ਦਾ ਨੁਕਸਾਨ ਵੀ ਹੁੰਦਾ ਹੈ। ਇਸ ਲਈ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਸੁਪਰ ਸੀਡਰ, ਸਮਾਰਟ ਸੀਡਰ, ਸਰਫ਼ੇਸ ਸੀਡਰ, ਹੈਪੀ ਸੀਡਰ, ਜ਼ੀਰੋ ਟਿਲ ਡਰਿਲ, ਰੋਟਾਵੇਟਰ ਆਦਿ ਮਸ਼ੀਨਾਂ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਜਾਵੇ। ਉਨ੍ਹਾਂ ਕਿਹਾ ਅਜਿਹਾ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੋਵੇਗਾ। 

ਇਸ ਤੋਂ ਇਲਾਵਾ ਬੇਲਰ/ਰੇਕ ਵਾਲੀਆਂ ਮਸ਼ੀਨਾਂ ਤੋਂ ਗੰਢਾ ਬਣਵਾਕੇ ਅੱਗੇ ਇੰਡਸਟ੍ਰੀ ਨੂੰ ਵੇਚਿਆ ਜਾਣ, ਇਸ ਤਰਾਂ ਕਰਨ ਨਾਲ ਆਮਦਨ ਵਿੱਚ ਵੀ ਵਾਧਾ ਹੋਵੇਗਾ।ਉਨ੍ਹਾਂ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆ ਨੂੰ ਅਪੀਲ ਕੀਤੀ ਕਿ ਇਸ ਵਾਰ ਰੂਪਨਗਰ ਜ਼ਿਲੇ ਨੂੰ ਆਪ ਸਾਰਿਆਂ ਦੇ ਸਹਿਯੋਗ ਨਾਲ ਪ੍ਰਦੂਸ਼ਿਤ ਮੁਕਤ ਕਰਨਾ ਹੈ ਤਾਂ ਜੋ ਵਾਤਾਵਰਣ ਨੂੰ ਸਵੱਛ ਰੱਖਕੇ ਆਉਣ ਵਾਲੀਆ ਪੀੜੀਆ ਲਈ ਸ਼ੁੱਧ ਅਤੇ ਸਿਹਤਮੰਦ ਭਵਿੱਖ ਬਣਾਉਣਾ ਹੈ। 

ਇਸ ਮੌਕੇ ਵਿਭਾਗ ਦੇ ਪਵਿੱਤਰ ਸਿੰਘ, ਸਰਬਜੀਤ ਸਿੰਘ ਏ.ਐਸ.ਆਈ, ਪਿੰਡ ਚੱਕਲਾਂ ਵਿਖੇ ਅਗਾਂਹਵਧੂ ਕਿਸਾਨ ਮੇਜਰ ਸਿੰਘ, ਮਨਜੀਤ ਸਿੰਘ, ਪਵਨਦੀਪ ਸਿੰਘ, ਬਲਜਿੰਦਰ ਸਿੰਘ, ਚਰਨਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਹਾਜ਼ਰ ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD