Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ''ਸਵੱਛਤਾ ਹੀ ਸੇਵਾ'' ਮੁਹਿੰਮ ਤਹਿਤ ਸਕੂਲਾਂ ਵਿੱਚ ਚਲਾਇਆ ਸਫ਼ਾਈ ਅਭਿਆਨ

ਪਿੰਡ ਨੰਗਲ, ਪੱਤੋ ਹੀਰਾ ਸਿੰਘ, ਦੀਨਾ, ਬਧਨੀ ਖੁਰਦ ਦੇ ਸਕੂਲੀ ਵਿਦਿਆਰਥੀਆਂ ਵਿੱਚ ਫੈਲਾਈ ਸਫ਼ਾਈ ਪ੍ਰਤੀ ਜਾਗਰੂਕਤਾ

Moga, Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission

Web Admin

Web Admin

5 Dariya News

ਮੋਗਾ , 24 Sep 2023

Last updated on: Sep 24, 2023, 00:00 IST

ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ''ਸਵੱਛਤਾ ਹੀ ਸੇਵਾ'' ਮੁਹਿੰਮ ਤਹਿਤ 15 ਸਤੰਬਰ ਤੋਂ ਸਫ਼ਾਈ ਨਾਲ ਸਬੰਧਤ ਗਤੀਵਿਧੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ ਜਿਹੜੀਆਂ ਕਿ 2 ਅਕਤੂਬਰ ਤੱਕ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ।ਸਵੱਛਤਾ ਪੰਦਰਵਾੜਾ ਪੂਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਉੱਪ ਮੰਡਲ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ਼੍ਰੀ ਕੁਲਦੀਪ ਕੁਮਾਰ ਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ ਸ੍ਰੀ ਰਾਏ ਵਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਇਸ ਪੰਦਰਵਾੜੇ ਦੌਰਾਨ ਜਲ ਸਪਲਾਈ ਵਿਭਾਗ ਦੇ ਕਮਿਉਨਿਟੀ ਡਿਵੈਲਪਮੈਂਟ ਸਪੈਸ਼ਲਿਸਟ ਅਤੇ ਕੋਅਰਡੀਨੇਟਰਾਂ ਵੱਲੋਂ ਪਿੰਡਾਂ ਦੀਆਂ ਸਾਂਝੀਆਂ ਥਾਵਾ ਜਿਵੇਂ ਸਕੂਲ ,ਧਰਮਸ਼ਾਲਾ ਛੱਪੜਾਂ ਦਾ ਆਲ਼ਾ-ਦੁਆਲਾ ਪਿੰਡਾ ਦੀਆਂ ਫਿਰਨੀਆਂ ਦੀ ਸਾਫ ਸਫ਼ਾਈ ਨਾਲ ਸਬੰਧਤ ਗਤੀਵਿਧੀਆਂ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ ਅਤੇ ਸਫ਼ਾਈ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। 

ਮੁਹਿੰਮ ਦੀ ਲਗਾਤਾਰਤਾ ਵਿੱਚ ਬੀਤੇ ਸ਼ਨੀਵਾਰ ਨੂੰ ਬਲਾਕ ਰਿਸਾਰਸ ਪਰਸਨ ਗੁਰਜੰਟ ਸਿੰਘ, ਵੀਰਕਰਨ ਸਿੰਘ, ਹਰਪ੍ਰੀਤ ਕੌਰ ਧਾਲੀਵਾਲ, ਹਰਪ੍ਰੀਤ ਕੌਰ ਗਿੱਲ ਅਤੇ ਮਨਜੀਤ ਕੌਰ ਵੱਲੋ ਪਿੰਡ ਨੰਗਲ, ਪੱਤੋ ਹੀਰਾ ਸਿੰਘ, ਦੀਨਾ, ਬਧਨੀ ਖੁਰਦ ਆਦਿ ਪਿੰਡਾਂ ਅਤੇ ਇਹਨਾਂ ਦੇ ਸਕੂਲਾਂ ਵਿੱਚ ਸਵੱਛਤਾ ਹੀ ਸੇਵਾ ਅਭਿਆਨ ਸੰਬੰਧੀ ਸਫ਼ਾਈ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਪਿੰਡ ਵਾਸੀਆਂ, ਸਕੂਲੀ ਵਿਦਿਆਰਥੀਆਂ ਨੂੰ ਸਫ਼ਾਈ ਸੰਬੰਧੀ ਪ੍ਰੇਰਿਤ ਕੀਤਾ।

ਸ੍ਰੀ ਕੁਲਦੀਪ ਕੁਮਾਰ ਨੇ ਦੱਸਿਆ ਕਿ ਇਸ ਪੰਦਰਵਾੜ੍ਹੇ ਤਹਿਤ ਬਹੁ ਗਿਣਤੀ ਵਿੱਚ ਪਿੰਡਾਂ ਦੇ ਲੋਕਾਂ ਨੂੰ ਸਫ਼ਾਈ ਗਤੀਵਿਧੀਆਂ ਬਾਰੇ ਜਾਗਰੂਕ ਕੀਤਾ ਜਾ ਚੁੱਕਾ ਹੈ ਅਤੇ ਵਿਭਾਗ ਵੱਲੋਂ ਵੀ ਸਫ਼ਾਈ ਅਭਿਆਨ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸੁੱਕਾ ਅਤੇ ਗਿੱਲਾ ਕੂੜਾ ਅਲੱਗ ਅਲੱਗ ਸਟੋਰ ਕਰਨ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਪਿੰਡ ਪੱਧਰ ਉੱਪਰ ਜੇਕਰ ਲੋਕ ਸਫ਼ਾਈ ਪ੍ਰਤੀ ਜਾਗਰੂਕ ਹੋਣਗੇ ਫਿਰ ਹੀ ਜ਼ਿਲ੍ਹਾ ਅਤੇ ਪੰਜਾਬ ਦੀ ਸਵੱਛ ਕੀਤਾ ਜਾ ਸਕਦਾ ਹੈ।--

 

Tags: Moga , Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD