Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਫਾਰਮੇਸੀ ਕਾਲਜ ਬੇਲਾ ਵਿਖੇ ਡਿਗਰੀ ਵੰਡ ਸਮਾਰੋਹ

Bela Pharmacy College, Amar Shaheed Baba Ajit Singh Jujhar Singh Memorial College of Pharmacy, Bela,College of Pharmacy BELA

Web Admin

Web Admin

5 Dariya News

ਬੇਲਾ, ਰੋਪੜ , 24 Sep 2023

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ, ਬੇਲਾ, ਰੋਪੜ ਵਿਖੇ ਡਿਗਰੀ ਵੰਡ ਸਮਾਰੋਹ -2023 ਦੀ ਆਰੰਭਤਾ ਮੁੱਖ ਮਹਿਮਾਨ (ਡਾ.) ਦੀਪਿੰਦਰ ਸਿੰਘ, ਚੇਅਰਮੈਨ ਐਜੂਕੇਸ਼ਨ ਰੇਗੂਲੇਸ਼ਨ ਕਮੇਟੀ, ਫਾਰਮੇਸੀ ਕੌਂਸਲ ਆਫ ਇੰਡੀਆ,ਨਵੀਂ ਦਿੱਲੀ ਅਤੇ ਸ਼੍ਰੀ ਸੁਸ਼ਿਲ ਬਾਂਸਲ, ਪ੍ਰਧਾਨ, ਪੰਜਾਬ ਫਾਰਮੇਸੀ ਕੌਂਸਲ, ਕਾਰਜਕਾਰੀ ਕਮੇਟੀ ਮੈਂਬਰ,ਫਾਰਮੇਸੀ ਕੌਂਸਲ ਆਫ ਇੰਡੀਆ, ਨਵੀਂ ਦਿੱਲੀ, ਕਾਲਜ ਪ੍ਰੁਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਸੰਗਤ ਸਿੰਘ ਲੌਂਗੀਆ ਅਤੇ ਡਾ. ਸੈਲੇਸ਼ ਸ਼ਰਮਾ ਡਾਇਰੈਕਟਰ, ਫਾਰਮੇਸੀ ਕਾਲਜ ਵੱਲੋਂ ਸ਼ਮਾ ਰੌਸ਼ਨ ਕਰਕੇ ਕੀਤੀ ।

ਪੋ੍ਰਗਰਾਮ ਦਾ ਆਰੰਭ ਵਿਦਿਆਰਥੀਆਂ ਦੁਆਰਾ ਸਰਸਵਤੀ ਵੰਦਨਾ ਗਾ ਕੇ ਕੀਤਾ ਗਿਆ। ਇਸ ਤੋ ਬਾਅਦ ਸਕੱਤਰ ਕਾਲਜ ਪ੍ਰਬੰਧਕ ਕਮੇਟੀ ਸ. ਜਗਵਿੰਦਰ ਸਿੰਘ ਨੇ ਕਾਲਜ ਵਿੱਚ ਚਲ ਰਹੀਆਂ ਗਤੀਵਿਧੀਆਂ ਬਾਰੇ ਚਾਨਣਾਂ ਪਾਇਆ।ਕਾਲਜ ਦੇ ਡਾਇਰੈਕਟਰ ਪੋ੍ਰ (ਡਾ.) ਸੈਲੇਸ਼ ਸ਼ਰਮਾ ਨੇ ਕਾਲਜ ਦੀ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਕਿਹਾ ਕਿ ਕਾਲਜ ਵਿੱਚ 156 ਤੋਂ ਵੱਧ ਵਿਦਿਆਰਥੀਆਂ ਨੂੰ ਪੀ.ਐਚ.ਡੀ, ਐਮ. ਫਾਰਮੇਸੀ, ਬੀ.ਫਾਰਮੇਸੀ, ਬੀ.ਐਸ.ਸੀ (ਐਮ.ਐਲ.ਐਸ) ਅਤੇ ਐਮ.ਐਸ.ਸੀ ਫਾਰਮਾਸਿੳਟਿਕਲ ਕੈਮਿਸਟਰੀ ਦੀਆਂ ਡਿਗਰੀਆਂ ਵੰਡੀਆਂ ਗਈਆਂ।

ਇਸ ਤੋਂ ਬਾਅਦ ਮੁੱਖ ਮਹਿਮਾਨ (ਡਾ.) ਦੀਪਿੰਦਰ ਸਿੰਘ ਨੇ ਹਾਜ਼ਰ ਵਿਦਿਆਰਥੀਆਂ ਨੂੰ ਸਬੋਧਨ ਕਰਦਿਆਂ ਆਉਣ ਵਾਲੇ ਭੱਵਿਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼੍ਰੀ ਸੁਸ਼ਿਲ ਬਾਂਸਲ ਨੇ  ਕਾਲਜ ਪ੍ਰਬੰਧਕ ਕਮੇਟੀ ਅਤੇ ਸਟਾਫ ਨੂੰ ਵਿਦਿਆਰਥੀਆਂ ਦੀ ਸਫਲਤਾ ਲਈ ਵਧਾਈਆਂ ਦਿੱਤੀਆਂ।ਉਹਨਾਂ ਨੇ ਕਾਲਜ ਦੀ ਤਾਰੀਫ ਕਰਦਿਆਂ ਕਿਹਾ ਕਿ ਬੇਲਾ ਫਾਰਮੇਸੀ ਕਾਲਜ ਪੇਂਡੂ ਇਲਾਕੇ ਵਿੱਚ ਹੋਣ ਦੇ ਬਾਵਜੂਦ ਵੀ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਆਪਣਾ ਨਾਮ ਚਮਕਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਉੱਚ ਪੱਧਰ ਦੀ ਸਿੱਖਿਆ ਦੇ ਰਿਹਾ ਹੈ।

ਇਸ ਮੌਕੇ ਵਿਦਿਆਥੀਆਂ ਦੇ ਮਾਪੇ ਵੀ ਭਾਵੁਕ ਨਜਰ ਆਏ।ਅੰਤ ਵਿੱਚ ਮੁੱਖ ਮਹਿਮਾਨ ਨੂੰ ਸੰਸਥਾ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ, ਸਕੱਤਰ ਕਾਲਜ ਪ੍ਰਬੰਧਕ ਕਮੇਟੀ ਸ. ਜਗਵਿੰਦਰ ਸਿੰਘ, ਮੈਬਰ ਸਬ-ਕਮੇਟੀ, ਫਾਰਮੇਸੀ ਕਾਲਜ, ਸ. ਦਵਿੰਦਰ ਸਿੰਘ ਜਟਾਣਾ, ਮੈਬਰ ਪ੍ਰਬੰਧਕ ਕਮੇਟੀ ਸ. ਗੁਰਮੇਲ ਸਿੰਘ ਅਤੇ ਪਿੰਸੀਪਲ ਪੀ.ਜੀ ਕਾਲਜ ਡਾ. ਸਤਵੰਤ ਕੌਰ ਸ਼ਾਹੀ ਵੱਲੋਂ ਫਾਰਮੇਸੀ ਕਾਲਜ ਦੇ ਡਾ. ਡਾਇਰੈਕਟਰ ਡਾ. ਸੈਲੇਸ਼ ਸ਼ਰਮਾ ਅਤੇ ਵਿੱਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸ ਪ੍ਰਕਾਰ ਮਿਹਨਤ ਕਰਕੇ ਕਾਲਜ ਨਾਮ ਰੋਸ਼ਨ ਕਰਦੇ ਰਹਿਣਗੇ।

ਮੰਚ ਦਾ ਸੰਚਾਲਣ ਡਾ. ਰਾਹੁਲ ਸ਼ਰਮਾ, ਸ਼੍ਰੀਮਤੀ ਨਵਜੀਤ ਕੌਰ ਅਤੇ ਰਵਿੰਦਰ ਕੌਰ ਨੇ ਬਾਖੂਬੀ ਕੀਤਾ।ਅੰਤ ਵਿੱਚ ਫਾਰਮਾਕੋਲੋਜੀ ਵਿਭਾਗ ਦੇ ਮੁੱਖੀ ਡਾ. ਅਜੇ ਸਿੰਘ ਕੁਸ਼ਵਾਹ ਨੇ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ।

 

Tags: Bela Pharmacy College , Amar Shaheed Baba Ajit Singh Jujhar Singh Memorial College of Pharmacy , Bela , College of Pharmacy BELA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD