Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜ਼ਿਲ੍ਹਾ ਬਰਨਾਲਾ ਦੀਆਂ ਸਵੈ-ਸੇਵੀ ਸੰਸਥਾਵਾਂ ਨੂੰ ਆਪਣਾ ਕਿੱਤਾ ਸ਼ੁਰੂ ਕਰਨ ਲਈ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ : ਪੂਨਮਦੀਪ ਕੌਰ

ਹੱਥੀਂ ਸਮਾਨ ਬਣਾਉਣ ਵਾਲਿਆਂ ਨੁੰ ਪੈਕਿੰਗ, ਮਾਰਕੀਟਿੰਗ ਸਬੰਧੀ ਦਿੱਤੀ ਜਾਵੇਗੀ ਸਿਖਲਾਈ

DC Barnala, Deputy Commissioner Barnala, PoonamDeep Kaur, Barnala

Web Admin

Web Admin

5 Dariya News

ਬਰਨਾਲਾ , 25 Sep 2023

Last updated on: Sep 25, 2023, 00:00 IST

ਜ਼ਿਲ੍ਹਾ ਬਰਨਾਲਾ ਵਿੱਚ ਕੰਮ ਕਰ ਰਹੀਆਂ ਸਵੈ ਸੇਵੀ ਸੰਸਥਾਵਾਂ, ਕਿਸਾਨ ਉਤਪਾਦ ਸੰਸਥਾਵਾਂ, ਉਦਯੋਗਾਂ ਨੂੰ ਆਪਣੇ ਉਤਪਾਦਾਂ ਦੀ ਪੈਕਿੰਗ ਅਤੇ ਮਾਰਕੀਟਿੰਗ ਕਰਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਉਤਪਾਦ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਉੱਤੇ ਵੇਚ ਸਕਣ।ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਪ੍ਰਧਾਨ ਮੰਤਰੀ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜ਼ ਸਕੀਮ ਦਾ ਰਸਮੀਕਰਨ (ਪੀ ਐਮ ਐਫ ਐਮ ਈ) ਤਹਿਤ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਬਰਨਾਲਾ 'ਚ ਵੱਖ ਵੱਖ ਗਰੁੱਪ ਹੱਥੀਂ ਸਮਾਨ ਜਿਵੇਂ ਕਿ ਅਚਾਰ, ਮੁਰੱਬੇ, ਮੋਟੇ ਅਨਾਜ, ਆਰਗੈਨਿਕ ਆਟਾ ਆਦਿ ਬਣਾਉਣ ਦਾ ਕੰਮ ਬਹੁਤ ਸੁਚੱਜੇ ਢੰਗ ਨਾਲ ਕਰ ਰਹੇ ਹਨ ਪਰ ਇਨ੍ਹਾਂ ਤੋਂ ਹੋਣ ਵਾਲੀ ਆਮਦਨ ਘੱਟ ਹੈ ਕਿਉਂਕਿ ਬਾਜ਼ਾਰ ਵਿੱਚ ਇਸ ਤਰ੍ਹਾਂ ਦੇ ਹੀ ਖਾਦ ਪਦਾਰਥ ਵੱਖਰੀ ਜਿਹੀ ਪੈਕਿੰਗ 'ਚ ਮਿਲਦੇ ਹਨ। ਇਨ੍ਹਾਂ ਗਰੁੱਪਾਂ ਨੂੰ ਪੈਕਿੰਗ ਅਤੇ ਮਾਰਕੇਟਿੰਗ ਦੇ ਗੁਰ ਸਿਖਾਉਣ ਲਈ ਇਹ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਇੱਕ ਜ਼ਿਲ੍ਹਾ, ਇਕ ਉਤਪਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਨੂੰ ਪੋਲਟਰੀ ਲਈ ਚੁਣਿਆ ਗਿਆ ਹੈ ਜਿਸ ਦਾ ਮਤਲਬ ਹੈ ਕਿ ਜ਼ਿਲ੍ਹੇ ਦੇ ਪੋਲਟਰੀ ਫਾਰਮਾਂ ਨੁੰ ਵਿਸ਼ੇਸ਼ ਤਰੀਕੇ ਦੇ ਉਤਪਾਦ ਬਣਾਉਣ ਲਈ ਸਿਖਲਾਈ ਦਿੱਤੀ ਜਾਵੇਗੀ।ਉਨ੍ਹਾਂ ਗਰੁੱਪਾਂ ਦੇ ਮੈਂਬਰ ਅਤੇ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੇ ਸਮੇਂ ਵਿੱਚ ਪੀ ਐਮ ਵਿਸ਼ਵਕਰਮਾ ਯੋਜਨਾ ਅਧੀਨ ਆਪਣੀ ਅਤੇ ਆਪਣੇ ਵਰਕਰਾਂ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਸਕੀਮ ਅਧੀਨ ਵੱਖ ਵੱਖ ਕਾਰੀਗਰਾਂ ਨੂੰ ਸਿਖਲਾਈ ਅਤੇ ਘੱਟ ਦਰਾਂ 'ਤੇ ਕਰਜ਼ ਦਿੱਤੇ ਜਾਂਦੇ ਹਨ।

ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਪ੍ਰੀਤ ਮੋਹਿੰਦਰ ਬਰਾੜ ਨੇ ਦੱਸਿਆ ਕਿ ਪੀ ਐਮ ਐਫ ਐਮ ਈ ਦਾ ਮੁੱਖ ਉਦੇਸ਼ ਛੋਟੀਆਂ ਇਕਾਈਆਂ ਨੂੰ ਉਤਸ਼ਾਹਿਤ ਕਰਨਾ ਅਤੇ ਇਨ੍ਹਾਂ ਨੂੰ ਮਾਰਕੀਟਿੰਗ ਸਬੰਧੀ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆਨਲਾਈਨ ਵੀ ਅਪਲਾਈ ਕੀਤਾ ਜਾ ਸਕਦਾ ਹੈ।ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਖੇਤੀਬਾੜੀ ਅਫਸਰ ਸੁਖਪਾਲ ਸਿੰਘ, ਬਾਗਬਾਨੀ ਅਫਸਰ ਨਰਪਿੰਦਰ ਕੌਰ, ਲੀਡ ਬੈਂਕ ਤੋਂ ਅੰਬੂਜ ਕੁਮਾਰ, ਬਰਨਾਲਾ ਚੈਂਬਰ ਆਫ ਕਮਰਸ ਤੋਂ ਚੇਅਰਮੈਨ ਵਿਜੈ ਕੁਮਾਰ, ਵੱਖ ਵੱਖ ਸਵੈ ਸੇਵੀ ਸੰਸਥਾਵਾਂ ਤੋਂ ਆਏ ਗਰੁੱਪ ਮੈਂਬਰ, ਕਿਸਾਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

 

Tags: DC Barnala , Deputy Commissioner Barnala , PoonamDeep Kaur , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD