Tuesday, 14 May 2024

 

 

ਖ਼ਾਸ ਖਬਰਾਂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ

 

ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ

ਜਾਂਚ 'ਚ ਪਤਾ ਲੱਗਾ ਕਿ ਬਾਦਲ ਨੇ ਮਾਡਲ ਟਾਊਨ ਬਠਿੰਡਾ 'ਚ ਘੱਟ ਰੇਟ 'ਤੇ ਦੋ ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼, ਸਰਕਾਰ ਦਾ ਕਰੀਬ 65 ਲੱਖ ਰੁਪਏ ਦਾ ਹੋਇਆ ਮਾਲੀ ਨੁਕਸਾਨ

Vigilance Bureau, Crime News Punjab, Punjab Police, Police, Crime News, State Vigilance Bureau

Web Admin

Web Admin

5 Dariya News

ਚੰਡੀਗੜ੍ਹ , 25 Sep 2023

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਮਲਾ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਾਂ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2018 ਤੋਂ 2021 ਤੱਕ ਵਿੱਤ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਆਪਣੇ ਸਿਆਸੀ ਦਬਾਅ ਅਤੇ ਪ੍ਰਭਾਵ ਸਦਕਾ ਮਾਡਲ ਟਾਊਨ ਫੇਜ਼-1 ਬਠਿੰਡਾ ਨੇੜੇ ਟੀ.ਵੀ. ਟਾਵਰ ਵਿਖੇ 1560 ਵਰਗ ਗਜ ਦੇ ਦੋ ਪਲਾਂਟ ਖਰੀਦੇ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨੰਬਰ 11/2022 ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿੱਤ ਮੰਤਰੀ ਨੇ ਆਪਣੇ ਪ੍ਰਭਾਵ ਦੀ ਵਰਤੋਂ ਕਰਦਿਆਂ ਬੀ.ਡੀ.ਏ. ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਸਾਲ 2021 ਵਿੱਚ ਪਲਾਟਾਂ ਦੀ ਬੋਲੀ ਦੌਰਾਨ ਆਮ ਲੋਕਾਂ ਨੂੰ ਗੁੰਮਰਾਹ ਕਰਦਿਆਂ ਜਾਅਲੀ ਨਕਸ਼ੇ ਅਪਲੋਡ ਕਰਵਾਏ ਗਏ ਸਨ ਤਾਂ ਜੋ ਬੋਲੀ ਪ੍ਰਕਿਰਿਆ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਰੋਕਿਆ ਜਾ ਸਕੇ। 

ਇਸ ਤੋਂ ਇਲਾਵਾ ਅਪਲੋਡ ਕੀਤੇ ਨਕਸ਼ੇ ਵਿੱਚ ਪਲਾਟ ਨੰਬਰ 725-ਸੀ (560 ਵਰਗ ਗਜ਼) ਅਤੇ 726 (1000 ਵਰਗ ਗਜ਼) ਨੂੰ ਵੀ ਰਿਹਾਇਸ਼ੀ ਦੀ ਬਜਾਏ ਵਪਾਰਕ ਵਜੋਂ ਦਰਸਾਇਆ ਗਿਆ ਸੀ ਅਤੇ ਪਲਾਟਾਂ ਦੇ ਨੰਬਰ ਆਨਲਾਈਨ ਈ-ਆਕਸ਼ਨ ਪੋਰਟਲ ਤੇ ਪਾਏ ਨਕਸ਼ੇ ਵਿੱਚ ਨਹੀਂ ਦਿਖਾਏ ਗਏ ਸਨ। ਇਸ ਤੋਂ ਇਲਾਵਾ ਇੰਨਾਂ ਪਲਾਟਾਂ ਦੀ ਨਿਲਾਮੀ ਲਈ ਬਲਵਿੰਦਰ ਕੌਰ, ਪ੍ਰਸ਼ਾਸਨਿਕ ਅਧਿਕਾਰੀ, ਬੀ.ਡੀ.ਏ. ਬਠਿੰਡਾ ਦੇ ਡਿਜੀਟਲ ਹਸਤਾਖਰਾਂ ਦੀ ਵਰਤੋਂ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਕੀਤੀ ਗਈ।

ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਰਾਜੀਵ ਕੁਮਾਰ, ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਨਾਮਕ ਇੱਕਲੇ ਤਿੰਨ ਬੋਲੀਕਾਰਾਂ ਲਈ ਬੋਲੀ ਇੱਕ ਹੀ ਵਿਅਕਤੀ ਐਡਵੋਕੇਟ ਸੰਜੀਵ ਕੁਮਾਰ ਵੱਲੋਂ ਇੱਕੋ ਆਈ.ਪੀ. ਐਡਰੈਸ ਤੋਂ ਕੀਤੀ ਗਈ। ਇਸ ਤੋਂ ਇਲਾਵਾ ਦੋਵੇਂ ਪਲਾਟ ਬੋਲੀਕਾਰਾਂ ਵੱਲੋਂ 2021 ਵਿੱਚ ਘੱਟ ਰੇਟ ’ਤੇ ਖਰੀਦੇ ਗਏ ਸਨ ਜੋ ਰੇਟ ਸਾਲ 2018 ਵਿੱਚ ਨਿਲਾਮੀ ਵੇਲੇ ਤੈਅ ਕੀਤੇ ਗਏ ਸਨ ਜਿਸ ਕਾਰਨ ਸਰਕਾਰ ਨੂੰ ਕਰੀਬ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਸੀ।

ਸਾਬਕਾ ਵਿੱਤ ਮੰਤਰੀ ਨੇ ਬੀਡੀਏ ਬਠਿੰਡਾ ਤੋਂ ਅਲਾਟਮੈਂਟ ਪੱਤਰ ਮਿਲਣ ਤੋਂ ਪਹਿਲਾਂ ਆਪਣੇ ਜਾਣੇ-ਪਛਾਣੇ ਬੋਲੀਕਾਰਾਂ ਤੋਂ ਐਗਰੀਮੈਂਟਾਂ ਰਾਹੀਂ ਦੋਵੇਂ ਪਲਾਟ ਖਰੀਦ ਲਏ। ਇਹ ਵੀ ਪਤਾ ਲੱਗਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਫਲ ਅਲਾਟੀਆਂ ਨੂੰ 25 ਫੀਸਦੀ ਬਿਆਨਾ ਅਗਾਊਂ ਹੀ ਟਰਾਂਸਫਰ ਕਰ ਦਿੱਤਾ ਜਿਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਬੋਲੀਕਾਰਾਂ ਨਾਲ ਪਹਿਲਾਂ ਹੀ ਮਿਲੀਭੁਗਤ ਸੀ।ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਕੇਸ ਵਿੱਚ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰ ਦੋਸ਼ੀਆਂ ਦੀ ਸ਼ਮੂਲੀਅਤ ਬਾਰੇ ਵੀ ਪਤਾ ਲਗਾਇਆ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , State Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD