Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau

Web Admin

Web Admin

5 Dariya News

ਲੁਧਿਆਣਾ , 25 Sep 2023

Last updated on: Sep 25, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵੁਮੈਨ ਸੈੱਲ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਅਭਿਸ਼ੇਖ ਸ਼ਰਮਾ ਵਾਸੀ ਨਿਊ ਸ਼ਿਮਲਾਪੁਰੀ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਦੱਸਿਆ ਕਿ ਉਹ ਪ੍ਰਾਈਵੇਟ ਨੌਕਰੀ ਕਰਦਾ ਹੈ ਅਤੇ ਉਸਦਾ ਆਪਣੀ ਪਤਨੀ ਨਾਲ ਵਿਆਹ ਸਬੰਧੀ ਝਗੜਾ ਚੱਲ ਰਿਹਾ ਹੈ ਅਤੇ ਇਸਦੀ ਸ਼ਿਕਾਇਤ ਏ.ਐਸ.ਆਈ ਸੁਖਦੇਵ ਸਿੰਘ ਕੋਲ ਵਿਚਾਰ ਅਧੀਨ ਹੈ।ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਉਸ ਤੋਂ ਪਹਿਲਾਂ ਵੀ 7000 ਰੁਪਏ ਕਿਸ਼ਤਾਂ ਵਿੱਚ ਲੈ ਚੁੱਕਾ ਹੈ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਮਾਮਲਾ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ 50,000 ਰੁਪਏ ਹੋਰ ਮੰਗ ਰਿਹਾ ਹੈ। 

ਉਸਨੇ ਅੱਗੇ ਦੱਸਿਆ ਕਿ ਉਸਦੇ ਅਤੇ ਉਕਤ ਏ.ਐਸ.ਆਈ. ਦਰਮਿਆਨ ਸੌਦਾ ਤੈਅ ਹੋਇਆ ਹੈ ਜਿਸ ਅਨੁਸਾਰ ਉਕਤ ਏ.ਐਸ.ਆਈ. 14,000 ਰੁਪਏ ਰਿਸ਼ਵਤ ਲਈ ਰਾਜ਼ੀ ਹੋ ਗਿਆ ਹੈ ਜਿਸ ਵਿੱਚੋਂ ਉਹ 4,000 ਰੁਪਏ ਖੁਦ ਰੱਖੇਗਾ ਅਤੇ 10,000 ਰੁਪਏ ਮਹਿਲਾ ਸੈੱਲ ਲੁਧਿਆਣਾ ਦੇ ਇੰਚਾਰਜ ਨੂੰ ਦੇਵੇਗਾ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਐਫ.ਆਈ.ਆਰ. ਨੰ 24 ਮਿਤੀ 25.9.23 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਪੜਤਾਲ ਦੌਰਾਨ ਮਹਿਲਾ ਸੈੱਲ ਦੇ ਇੰਚਾਰਜ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

 

Tags: Vigilance Bureau , Crime News Punjab , Punjab Police , Police , Crime News , State Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD