Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਡੀ.ਐਚ. ਤਪਾ ਵਿਖੇ ਕੈਂਪ ਦੌਰਾਨ ਸਿਵਲ ਸਰਜਨ ਡਾ. ਔਲਖ ਨੇ ਖ਼ੁਦ ਕੀਤਾ ਖ਼ੂਨਦਾਨ

ਵੱਡੀ ਗਿਣਤੀ 'ਚ ਵਲੰਟੀਅਰਾਂ ਵੱਲੋਂ ਵੀ ਕੀਤਾ ਗਿਆ ਖ਼ੂਨਦਾਨ

Blood Camp, Blood Donation Camp, Tapa, Barnala

Web Admin

Web Admin

5 Dariya News

ਤਪਾ (ਬਰਨਾਲਾ) , 25 Sep 2023

Last updated on: Sep 25, 2023, 00:00 IST

ਦੋ ਅਕਤੂਬਰ ਤੱਕ ਚੱਲਣ ਵਾਲੀ ‘ਆਯੂਸ਼ਮਾਨ ਭਵ’ ਮੁਹਿੰਮ ਅਧੀਨ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਖ਼ੂਨਦਾਨ ਕੈਂਪ ਅਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਖ਼ੁਦ ਖੂਨਦਾਨ ਕਰਕੇ ਲੋਕਾਂ ਨੂੰ ਮੁਸ਼ਕਿਲ ਸਮੇਂ ਇੱਕ ਦੂਜੇ ਦੀ ਮਦਦ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਵਲੰਟੀਅਰਾਂ ਵੱਲੋਂ ਵੀ ਖੂਨਦਾਨ ਕਰਦਿਆਂ ਮਨੁੱਖਤਾ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ ਗਿਆ।

ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ  ਮਨੁੱਖਤਾ ਦੀ ਸੇਵਾ ਵਾਲੀ ਸੋਚ ਨੂੰ ਅਪਣਾਉਂਦੇ ਹਰੇਕ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੜਕ ਦੁਰਘਟਨਾਵਾਂ ਦੌਰਾਨ ਵੀ ਬਹੁਤੀਆਂ ਜਾਨਾਂ ਸਿਰਫ ਸਮੇਂ ਸਿਰ ਖੂਨ ਨਾ ਮਿਲਣ ਕਾਰਨ ਅਜਾਈਂ ਮੌਤ ਦੇ ਮੂੰਹ ਵਿੱਚ ਚਲੀਆਂ ਜਾਂਦੀਆਂ ਹਨ ਇਸ ਲਈ ਹਰੇਕ ਨਾਗਰਿਕ ਦਾ ਇਹ ਮੁਢਲਾ ਫਰਜ਼ ਬਣਦਾ ਹੈ ਕਿ ਉਹ ਖੂਨਦਾਨ ਮੁਹਿੰਮ ਵਿੱਚ ਯੋਗਦਾਨ ਪਾਉਂਦੇ ਰਹਿਣ।

ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਕਿਹਾ ਕਿ ਖੂਨਦਾਨ ਬਾਰੇ ਜਾਗਰੂਕਤਾ ਅਭਿਆਨ ਨੂੰ ਲੋਕ ਲਹਿਰ ਵਜੋਂ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਮੁਸੀਬਤ ਸਮੇਂ ਪੀੜਤ ਵਿਅਕਤੀਆਂ ਨੂੰ ਖੂਨ ਦੀ ਕਮੀ ਕਾਰਨ ਆਪਣੀ ਜਾਨ ਨਾ ਗੁਆਉਣੀ ਪਵੇ। ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਖੂਨਦਾਨੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ।

ਇਸ ਮੌਕੇ ਡਾ. ਕੰਵਲਜੀਤ ਸਿੰਘ ਬਾਜਵਾ, ਡਾ. ਗੁਰਪ੍ਰੀਤ ਸਿੰਘ ਮਾਹਲ, ਡਾ. ਗੁਰਸਾਗਰਦੀਪ ਸਿੰਘ, ਡਾ. ਸ਼ਿਖਾ ਅਗਰਵਾਲ, ਡਾ. ਤਨੂੰ ਸਿੰਗਲਾ, ਡਾ. ਸ਼ੀਤਲ ਬਾਂਸਲ ਡਾ. ਅਮਨਦੀਪ ਕੌਰ, ਡਾ. ਦੀਪਤੀ ਗੁਪਤਾ, ਬਲਾਕ ਐਜੂਕੇਟਰ ਜਸਪਾਲ ਜਟਾਣਾ, ਐਸ.ਆਈ. ਰਣਜੀਵ ਕੁਮਾਰ, ਜਗਦੇਵ ਸਿੰਘ, ਸਟਾਫ ਨਰਸ ਮਨਦੀਪ ਕੌਰ, ਜੂਨੀਅਰ ਸਹਾਇਕ ਬੂਟਾ ਸਿੰਘ, ਕੁਲਦੀਪ ਸਿੰਘ, ਕਮਲਦੀਪ ਸਿੰਘ ਐਲ.ਟੀ. ਆਦਿ ਹਾਜ਼ਰ ਸਨ।

 

Tags: Blood Camp , Blood Donation Camp , Tapa , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD